ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ ਕਮੇਟੀ ਵੱਲੋਂ ਕੀਤੇ ਜਾਵੇਗਾ 23 ਨਵੰਬਰ ਨੂੰ ਹੁਸ਼ਿਆਰਪੁਰ ‘ਚ ਜਿਲਾ ਪੱਧਰੀ ਅਰਥੀ ਫੂਕ ਮੁਜਾਹਰਾ


ਦਸੂਹਾ 20 ਨਵੰਬਰ (ਚੌਧਰੀ) : ਪੈਨਸ਼ਨ ਮੁਲਾਜਿਮ ਦਾ ਹੱਕ ਹੈ,ਕੋਈ ਖੈਰਾਤ ਨਹੀਂ–: ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ ਕਮੇਟੀ ਅਤੇ ਸੀ.ਪੀ ਐਫ ਇੰਪਲਾਈਜ਼ ਯੂਨੀਅਨ ਵਲੋਂਂ ਸੂਬਾ ਕਮੇਟੀ ਦੇ ਫੈ਼ਸਲੇ ਅਨੁਸਾਰ ਸਾਂਝੇ ਪਲੇਟਫਾਰਮ ਐਨ .ਪੀ .ਐਸ .ਈ .ਯੂ ਦੇ ਝੰਡੇ ਥੱਲੇ ਪੰਜਾਬ ਭਰ ਵਿੱਚ ਜਿਲ੍ਹਾ ਪੱਧਰ ਉੱਤੇ ਪੰਜਾਬ ਸਰਕਾਰ ਦੀ ਅਰਥੀ ਫੂ਼ਕ ਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤੇ ਜਾਣੇ ਹਨ।ਇਸ ਮੌਕ ਸੰਜੀਵ ਧੂਤ ,ਜਿਲ੍ਹਾ ਕੰਨਵੀਨਰ ਅਤੇ ਜਿਲ੍ਹਾ ਜਨਰਲ ਸਕੱਤਰ ਤਿਲਕ ਰਾਜ ਨੇ ਐਨ ਪੀ ਐਸ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੈਨਸ਼ਨ ਮੁਲਾਜ਼ਮ ਦਾ ਹੱਕ ਹੈ,ਕੋਈ ਖੈਰਾਤ ਨਹੀਂ ਹੈ।ਇਸ ਵਾਰੇ ਭਾਰਤ ਸਰਵ ਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਫੈ਼ਸਲਾ ਸੁਣਾ ਚੁੱਕੀ ਹੈ,ਪਰ ਕੇਂਦਰ ਅਤੇ ਰਾਜ ਸਰਕਾਰਾਂ ਦੇ ਕੰਨਾਂ ਉੱਤੇ ਜੂ ਨਹੀਂ ਸਰਕ ਰਹੀਂ।ਇਸ ਲਈ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਗੁੱਸੇ ਦਾ ਲਾਵਾ ਉੱਗਲ ਰਿਹਾ ਹੈ ਜੋ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਫੁੱਟਕੇ ਸਾਹਮਣੇ ਆਵੇਗਾ।

ਇਸ ਮੌਕੇ ਜਸਵੀਰ ਤਲਵਾੜਾ ,ਸੂਬਾ ਕਨਵੀਨਰ ਨੇ ਪੰਜਾਬ ਸਰਕਾਰ ਉੱਤੇ ਇਹ ਇਲਜਾ਼ਮ ਲਗਾਇਆ ਕਿ ਸਰਕਾਰ ਆਪਣੇ ਪੁਰਾਣੀ ਪੈਨਸ਼ਨ ਬਹਾਲੀ ਦੇ ਚੋਣ ਵਾਅਦੇ ਤੋਂ ਭੱਜ ਰਹੀ ਹੈ ਅਤੇ ਦੋ ਸਾਲ ਪਹਿਲਾਂ ਪੰਜਾਬ ਸਰਕਾਰ ਵਲੋਂ ਬ੍ਰਹਮ ਮਹਿੰਦਰਾਂ ਮੰਤਰੀ ਦੀ ਪ੍ਰਧਾਨਗੀ ਹੇਠ ਗਠਿੱਤ ਕੀਤੀ ਸਬ ਕਮੇਟੀ ਨੇ ਯੂਨੀਅਨ ਨੂੰ ਮੀਟਿੰਗ ਦੋਰਾਨ ਭਰੋਸਾ ਦਿੱਤਾ ਸੀ ਕਿ ,ਐਨ. ਪੀ. ਐਸ. ਰੀਵਿਉ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਯੂਨੀਅਨ ਨੁਮਾਇੰਦਿਆਂ ਨੂੰ ਬੁਲਾਕੇ ਇਸ ਵਾਰੇ ਰੀਵਿਉ ਕੀਤਾ ਜਾਵੇਗਾ।ਸਰਕਾਰ ਵਲੋਂ ਕਾਗਜਾਂ ਵਿੱਚ ਹੀ ਇਸ ਰੀਵਿਉ ਕਮੈਟੀ ਦਾ ਗਠਨ ਕੀਤਾ ਗਿਆ,ਅਸਲੀਅਤ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ।ਇਸ ਲਈ ਵੀ ਮੁਲਾਜਮਾਂ ਵਿੱਚ ਸਰਕਾਰ ਵਿਰੁੱਧ ਰੋਸ ਭਰਿਆ ਹੋਇਆ ਹੈ।ਕਰਮਜੀਤ ਸਿੰਘ ਨੇ ਕਿਹਾ ਇੱਕ ਵਾਰ ਵਿਧਾਇਕ ਜਾਂ ਮੈਂਬਰ ਪਾਰਲੀਮੈਂਟ ਚੁਨਣ ਤੋਂ ਬਾਅਦ ਸਾਰੀ ਉਮਰ ਲਈ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ ਅਤੇ ਸਰਕਾਰਾਂ ਆਪਣੇ ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟਾ ਦੀਆਂ ਪੈਨਸ਼ਨਾ ਰਾਤੋ-ਰਾਤ ਦੁੱਗਣੀਆ ਕਰ ਲੈਂਦੀਆਂ ਹਨ। ਜੋ ਕਿ ਗੈਰ ਸੰਵਿਧਾਨਿਕ ਹੈ। ਜਦੋਂ ਕਿ ਇੱਕ ਮੁਲਾਜ਼ਮ ਨੇ ਆਪਣੀ ਜਿੰਦਗੀ ਦੇ 30-35 ਸਾਲ ਵਿਭਾਗ ਦੀ ਸੇਵਾ ਕਰਕੇ ਸੇਵਾ ਮੁਕਤ ਹੋਣਾ ਹੁੰਦਾ ਹੈ।ਸੇਵਾ ਮੁਕਤੀ ਤੋਂ ਬਾਅਦ ਬੁਢਾਪੇ ਵਿੱਚ ਉਸ ਨੂੰ ਦਰ-ਬ-ਦਰ ਦੀਆਂ ਠੋਕਰਾਂ ਖਾਣ ਲਈ ਛੱਡ ਦਿੱਤਾ ਜਾਂਦਾ ਹੈ।ਜਿਸ ਨਾਲ ਮੁਲਾਜਮ ਅਤੇ ਉਸ ਦਾ ਪਰਿਵਾਰ ਖੁਦਕਸ਼ੀਆਂ ਕਰਨ ਲਈ ਮਜ਼ਬੂਰ ਹੋ ਜਾਵੇਗਾ।

ਇਸ ਮੌਕੇ ਸੱਤ ਪਾਲ ਨੇ ਕਿਹਾ ਕਿ ਇਸ ਕੋਵਿਡ 19 ਦੇ ਵਿੱਤੀ ਸੰਕਟ ਕਾਲ ਸਮੇਂ ਜੇਕਰ ਸਰਕਾਰਾਂ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਦੀ ਹੈ ਤਾਂ ਸਰਕਾਰ ਨੂੰ ਹਰ ਮਹੀਨੇ ਕਰੋੜਾਂ ਰੁਪਏ ਦੀ ਬੱਚਤ ਹੋ ਸਕਦੀ ਹੈ,ਕਿਉਂਕਿ ਸਰਕਾਰ ਨੂੰ ਮੁਲਾਜਮ ਨੂੰ ਦੇਣ ਵਾਲੀ 10 ਪ੍ਰਤੀਸ਼ਤ ਕੰਟਰੀਬਿਊਟਰੀ ਗ੍ਰਾਂਟ ਨਹੀਂ ਦੇਣੀ ਪਵੇਗੀ।ਇਸ ਤੋਂ ਇਲਾਵਾਂ ਮੁਲਾਜਮ ਦੇ ਜੀ ਪੀ ਐਫ਼ ਖਾਤੇ ਵਿੱਚ ਜਮਾਂ ਰਾਸ਼ੀ ਨੂੰ ਵੀ ਸਰਕਾਰਾਂ 10-12 ਸਾਲਾਂ ਤੱਕ ਵਰਤ ਸਕਦੀਆਂ ਹਨ।ਜਿਸ ਨਾਲ ਸਰਕਾਰ ਨੂੰ ਵਿੱਤੀ ਲਾਭ ਹੋ ਸਕਦਾ ਹੈ।ਰਜਤ ਮਹਾਜਨ ਨੇ ਮੁਲਾਜਮਾਂ ਵੱਲੋਂ ਸਰਕਾਰ ਨੂੰ ਇਹ ਵੀ ਚਿੰਤਾਵਨੀ ਦਿੱਤੀ ਕਿ ਜੇਕਰ ਸਰਕਾਰ ਦੇ ਕੰਨਾਂ ਉੱਤੇ ਹੁਣ ਵੀ ਜੂੰ ਨਾ ਸਰਕੀ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਵੱਡੇ ਪੱਧਰ ਉੱਤੇ ਅੰਦੋਲਨ ਕਰਕੇ ਲੀਡਰਾਂ ਨੂੰ ਘੇਰਿਆਂ ਜਾਵੇਗਾ, ਜਲਦ ਹੀ ਸੂਬਾ ਪੱਧਰੀ ਵੱਡੇ ਰੋਸ਼ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕ ਲਿਆ ਜਾਵੇਗਾ ਅਤੇ ਲੀਡਰਾਂ ਨੂੰ ਉਨ੍ਹਾਂ ਦਾ ਘਰੋਂ ਬਾਹਰ ਨਿੱਕਲਣਾ ਮੁਸ਼ਕਿਲ ਕਰ ਦਿੱਤਾ ਜਾਵੇਗਾ।ਇਸ ਮੌਕੇ ਮੁਲਾਜਮਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿੱਰਧ ਜੰਮਕੇ ਨਾਹਰੇ ਬਾਜੀ਼ ਵੀ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਿੰਦਰ ਵਿਕੀ,ਰਮਨ ਚੋਧਰੀ,ਚਮਨ ਲਾਲ,ਸਤੀਸ਼ ਕੁਮਾਰ,ਡਾਕਟਰ ਰਾਜਦੀਪ,ਜਸਵੀਰ ਬੋਦਲ,ਗੁਰਇਕਬਾਲ ਬੋਦਲ,ਸੋਮ ਨਾਥ,ਦਿਲਪ੍ਰੀਤ ਸਿੰਘ,ਦਲਜੀਤ ਸਿੰਘ,ਜਤਿੰਦਰ ਮੰਡ,ਬਲਦੇਵ ਟਾਂਡਾ, ਜਸਵਿੰਦਰਪਾਲ ਅਸ਼ੋਕ ਕੁਮਾਰ,ਸੁਰਜੀਤ ਸਿੰਘ,ਰਾਮਧਨ, ਉਪਕਾਰ ਪੱਟੀ,ਪਰਮਜੀਤ ਸਿੰਘ,ਹਰਬਿਲਾਸ,ਬਲਵੀਰ ਕੌਰ ,ਗੁਰਮੁਖ ਸਿੰਘ ਬਲਾਲਾ ,ਜਗਵਿੰਦਰ ਸਿੰਘ,ਸੰਜੀਵ ਕੋਈ,ਨਵਤੇਜ ਸਿੰਘ,ਦੀਪਾ ਕੁੱਲੀਆਂ,ਗੁਰਤੇਜ ਸਿੰਘ,ਹਬਿੰਦਰ ਸਿੰਘ,ਦੀਪਾ ਜੀ,ਮਨੋਹਰ ਲਾਲ, ਰਾਕੇਸ਼ ਰੌਸ਼ਨ,ਮਨਜੀਤ ਸਿੰਘ,ਰਵਿੰਦਰ ਰਵੀ,ਰਾਮਧਨ,ਰਾਜਿੰਦਰ ਕੁਮਾਰ ਆਦਿ ਸ਼ਮਲ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply