LATEST BREAKING : ਕੈਪਟਨ ਸਰਕਾਰ ਨੇ ਅਧਿਆਪਕਾਂ ਦੀ ਬਦਲੀ ਹੁਣ ਆਨਲਾਈਨ ਮਾਧਿਅਮ ਰਾਹੀਂ ਕਰਨ ਦਾ ਫੈਸਲਾ ਕੀਤਾ

 

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅਧਿਆਪਕਾਂ ਦੀ ਬਦਲੀ ਹੁਣ ਆਨਲਾਈਨ ਮਾਧਿਅਮ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬਦਲੀ ਦੇ ਚਾਹਵਾਨ ਅਧਿਆਪਕਾਂ ਨੂੰ ਤਾਜ਼ਾ ਪੋਸਟਿੰਗ ਤੋਂ ਇੱਕ ਸਾਲ ਦੇ ਅੰਦਰ-ਅੰਦਰ ਨਵੀਂ ਥਾਂ ‘ਤੇ ਨਹੀਂ ਭੇਜਿਆ ਜਾਵੇਗਾ।

ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਬਨਿਟ ਮੀਟਿੰਗ ‘ਚ ਸਿੱਖਿਆ ਵਿਭਾਗ ਵਿੱਚ ਹੋਣ ਵਾਲੀਆਂ ਬਦਲੀਆਂ ਹੁਣ ਆਨਲਾਈਨ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਦੇ ਅਧਿਆਪਕ, ਪ੍ਰਿੰਸੀਪਲ ਅਤੇ ਹੋਰ ਅਮਲੇ ਬਦਲੀ ਲਈ ਪਹਿਲਾਂ ਆਨਲਾਈਨ ਅਪਲਾਈ ਕਰਨਗੇ ਅਤੇ ਫਿਰ ਵਿਭਾਗ ਉਨ੍ਹਾਂ ਦੇ ਪ੍ਰਦਰਸ਼ਨ ਦੇ ਹਿਸਾਬ ਨਾਲ ਹੀ ਬਦਲੀ ਕਰੇਗਾ।

Advertisements


ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਐਮਰਜੈਂਸੀ ਕੇਸਾਂ ਨੂੰ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਦਲੀ ਮੰਗਣ ਵਾਲੇ ਜੇਕਰ ਹੰਗਾਮੀ ਹਾਲਤ ਵਿੱਚ ਅਪਲਾਈ ਕਰਦੇ ਹਨ ਤਾਂ ਉਨ੍ਹਾਂ ਲਈ ਨਿਯਮਾਂ ਵਿੱਚ ਛੋਟ ਦਿੱਤੀ ਗਈ ਹੈ। ਸੋਨੀ ਨੇ ਕਿਹਾ ਪੋਸਟਿੰਗ ਤੋਂ ਬਾਅਦ ਘੱਟ ਤੋਂ ਘੱਟ ਇੱਕ ਸਾਲ ਬਾਅਦ ਕੋਈ ਵੀ ਬਦਲੀ ਲਈ ਅਪਲਾਈ ਨਹੀਂ ਕਰ ਸਕੇਗਾ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply