ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਕਾਲੀ ਦਲ ‘ਤੇ ਸਵਾਲ ਉਠਾਏ ਹਨ। ‘ਆਪ’ ਨੇ ਇਲਜ਼ਾਮ ਲਾਇਆ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਅਸਲ ਸੰਘੀ ਢਾਂਚੇ ਅਧੀਨ ਰਾਜਾਂ ਨੂੰ ਵੱਧ ਅਧਿਕਾਰਾਂ ਦੇ ਮੁੱਦੇ ‘ਤੇ ਦੋਗਲੀ ਨੀਤੀ ਅਪਣਾ ਰਹੇ ਹਨ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਚੀਫ਼ ਸਪੋਕਸਪਰਸਨ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਦਹਾਕਿਆਂ ਤੋਂ ਅਸਲ ਸੰਘੀ ਢਾਂਚੇ ਦਾ ਰਾਗ ਅਲਾਪਣ ਵਾਲੇ ਬਾਦਲ ਪਿਛਲੇ ਸਾਢੇ ਚਾਰ ਸਾਲ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੇਂਦਰ ਦੀ ਸੱਤਾ ਭੋਗ ਰਹੇ ਹਨ, ਪਰ ਅਸਲੀ ਸੰਘੀ ਢਾਂਚੇ ਤਹਿਤ ਰਾਜਾਂ ਨੂੰ ਵੱਧ ਅਧਿਕਾਰਾਂ ਦੀ ਮੰਗ ਨਹੀਂ ਉਠਾਈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਲਈ ਪੰਜਾਬਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਗਹਿਣੇ ਰੱਖ ਦਿੱਤੇ। ਇੱਥੋਂ ਤੱਕ ਕਿ ਆਪਣੀ ਭਾਈਵਾਲ ਵਾਲੀ ਵਾਜਪਾਈ ਸਰਕਾਰ ਵੱਲੋਂ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਵਿਸ਼ੇਸ਼ ਟੈਕਸ ਛੋਟਾਂ ਨੂੰ ਪੰਜਾਬ ‘ਚ ਲਾਗੂ ਨਹੀਂ ਕਰਵਾ ਸਕੇ। ਇਸ ਕਰਕੇ ਪੰਜਾਬ ਦਾ ਸਾਰਾ ਉਦਯੋਗ ਤਬਾਹ ਹੋ ਗਿਆ ਤੇ ਬਾਕੀ ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ‘ਚ ਹਿਜਰਤ ਕਰ ਗਿਆ।
ਉਧਰ ਆਮ ਆਦਮੀ ਪਾਰਟੀ ਦੇ ਦੋਆਬਾ ਇੰਚਾਰਜ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਬਾਦਲ ਦੀ ਨੂੰਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੇਂਦਰ ਵਿੱਚ ਹੋਣ ਦੇ ਬਾਵਜੂਦ ਕੁਝ ਨਹੀਂ ਪੰਜਾਬ ਦਾ ਸਵਾਰ ਸਕੀ ਉਂੱਨਾ ਕਿਹਾ ਕਿ ਅਸਲ ਚ ਮੋਦੀ ਸਰਕਾਰ ਰਾਫੇਲ ਮਾਮਲੇ ਤੇ ਕੁਸੀਤੀ ਫਸ ਚੁੱਕੀ ਹੈ ਅਤੇ ਰਾਫੇਲ ਜਹਾਜਾਂ ਤੇ ਮਿੱਟੀ ਪਾਉਣ ਲਈ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਰੈਲੀ ਕਰ ਰਹੇ ਹਨ। ਡਾ. ਰਵਜੋਤ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਬਾਦਲ ਪਹਲਾਂ ਹੀ ਤੀਜੇ ਨੰਬਰ ਤੱਕ ਪੱਛੜ ਚੁੱਕੀ ਪਾਰਟੀ ਹੈ ਤੇ ਉਂੱਨਾ ਨੂੰ ਲਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਗਠਜੋੜ ਨੂੰ ਆਕਸੀਜਨ ਲਗਾਉਣ ਲਈ ਹੀ ਪੰਜਾਬ ਦਾ ਦੌਰਾ ਕਰ ਰਹੇ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp