-ਕਿਹਾ, ਜ਼ਿਲ•ੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 880 ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਕੀਤਾ ਜਾ ਚੁੱਕਾ ਹੈ ਜਾਗਰੂਕ
-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਰੇਲਵੇ ਮੰਡੀ ਦੀਆਂ 40 ਵਿਦਿਆਰਥਣਾਂ ਨੇ ਕੀਤਾ ਰੋਜ਼ਗਾਰ ਬਿਉਰੋ ਦਫ਼ਤਰ ਦਾ ਦੌਰਾ
HOSHIARPUR (ADESH PARMINDER SINGH, SATWINDER SINGH)
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਅਤਿ ਆਧੁਨਿਕ ਸੁਵਿਧਾਵਾਂ ਨਾਲ ਲੈਸ ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦਫ਼ਤਰ ਨੌਜਵਾਨਾਂ ਲਈ ਕਾਫ਼ੀ ਸਹਾਇਕ ਸਿੱਧ ਹੋ ਰਿਹਾ ਹੈ। ਉਨ•ਾਂ ਦੱਸਿਆ ਕਿ ਰੋਜ਼ਗਾਰ ਪ੍ਰਾਪਤੀ ‘ਚ ਸਹਾਇਤਾ ਤੋਂ ਇਲਾਵਾ ਦਫ਼ਤਰ ਵਲੋਂ
ਕੈਰੀਅਰ ਗਾਈਡੈਂਸ, ਕਾਊਂਸਲਿੰਗ, ਹੁਨਰ ਵਿਕਾਸ, ਉਦਮ ਆਦਿ ਬਾਰੇ ਵੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਇਥੇ 880 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਦੌਰਾ ਕਰਵਾ ਕੇ ਉਨ•ਾਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਜਾਗਰੂਕ ਕੀਤਾ ਜਾ ਚੁੱਕਾ ਹੈ।
ਉਨ•ਾਂ ਦੱਸਿਆ ਕਿ ਇਸ ਦਫ਼ਤਰ ਦੇ ਖੁੱਲ•ਣ ਨਾਲ ਨੌਜਵਾਨਾਂ ਨੂੰ ਯੋਗ ਅਗਵਾਈ ਮਿਲ ਰਹੀ ਹੈ। ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਰੋਜ਼ਾਨਾ ਜ਼ਿਲ•ੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਇਲਾਵਾ ਕਾਲਜਾਂ, ਆਈ.ਟੀ.ਆਈਜ਼ ਅਤੇ ਪੋਲੀਟੈਕਨਿਕ ਕਾਲਜਾਂ ਦੇ 40 ਵਿਦਿਆਰਥੀ ਇਸ ਦਫ਼ਤਰ ਦਾ ਦੌਰਾ ਕਰ ਰਹੇ ਹਨ, ਜਿਥੇ ਪੰਜਾਬ ਸਰਕਾਰ ਵਲੋਂ ਨਿਰਧਾਰਤ ਪ੍ਰੋਗਰਾਮਾਂ ਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਰੋਜ਼ਗਾਰ, ਸਵੈਰੋਜ਼ਗਾਰ ਅਤੇ ਟਰੇਨਿੰਗ ਆਦਿ ਸਬੰਧੀ ਜ਼ਿਲ•ਾ ਰੋਜ਼ਗਾਰ ਬਿਉਰੋ ਵਲੋਂ ਦਿੱਤੀ ਜਾਣ ਵਾਲੀ ਸੁਵਿਧਾ ਤੋਂ ਜਾਣੂ ਹੋ ਸਕਣ।
ਇਸੇ ਲੜੀ ਤਹਿਤ ਅੱਜ ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ ਦੇ ਸਾਇੰਸ ਗਰੁੱਪ ਨਾਲ ਸਬੰਧਤ 40 ਵਿਦਿਆਰਥਣਾਂ ਵਲੋਂ ਰੋਜ਼ਗਾਰ ਬਿਉਰੋ ਦਫ਼ਤਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ•ਾਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਵਿਦਿਆਰਥਣਾਂ ਨੂੰ ਜ਼ਿਲ•ਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਅਤੇ ਜ਼ਿਲ•ਾ ਗਾਈਡੈਂਸ ਕਾਊਂਸਲਰ ਸ੍ਰੀ ਬੇਅੰਤ ਸਿੰਘ ਨੇ 12ਵੀਂ ਤੋਂ ਬਾਅਦ ਅੱਗੇ ਕੀ ਕੀਤਾ ਜਾ ਸਕਦਾ ਹੈ, ਸਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕੀਤਾ। ਇਸ ਦੌਰਾਨ ਵਿਦਿਆਰਥਣਾਂ ਨਾਲ ਉਨ•ਾਂ ਦੀ ਅਧਿਆਪਕਾ ਸ੍ਰੀਮਤੀ ਕੁਲਵਿੰਦਰ ਕੌਰ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp