ਇੱਕ ਕਿਲੋ ਅਫੀਮ ਸਮੇਤ ਗੜ੍ਹਦੀਵਾਲਾ ਪੁਲਿਸ ਨੇ ਇੱਕ ਨੁੰ ਦਬੋਚਿਆ

ਗੜ੍ਹਦੀਵਾਲਾ 26 ਨਵੰਬਰ (ਚੌਧਰੀ) : ਜ਼ਿਲ੍ਹਾ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਟਾਂਡਾ ਦਲਜੀਤ ਸਿੰਘ ਖੱਖ ਦੀਆਂ ਹਦਾਇਤਾਂ ਮੁਤਾਬਿਕ ਚਲਾਈ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਮੁਹਿੰਮ ਤਹਿਤ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਬਲਵਿੰਦਰਪਾਲ ਦੀ ਯੋਗ ਅਗਵਾਈ ਹੇਠ ਗੜ੍ਹਦੀਵਾਲਾ ਪੁਲਿਸ ਵੱਲੋਂ ਗਸ਼ਤ ਵੀ ਚੈਕਿੰਗ ਦੌਰਾਨ ਇੱਕ
ਵਿਅਕਤੀ ਪਾਸੋਂ ਇੱਕ ਕਿੱਲੋ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਨੇ ਦੱਸਿਆ ਕਿ ਏ.ਐੱਸ.ਆਈ ਸੁਖਵਿੰਦਰ ਸਿੰਘ,ਐੱਚ.ਸੀ ਵਿਕਾਸ ਪੀਟਰ,ਐੱਚ.ਸੀ. ਗੁਰਚਰਨ ਸਿੰਘ ਆਦਿ ਪੁਲਿਸ ਪਾਰਟੀ ਕਾਲਰਾ ਮੋੜ ਗੜ੍ਹਦੀਵਾਲਾ ਵਿਖੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਸੰਬੰਧੀ ਮੌਜੂਦ ਸੀ।ਇੱਕ ਮੋਨਾ ਵਿਅਕਤੀ ਪਿੰਡ ਕਾਲਰਾ ਸਾਇਡ ਤੋਂ ਆਉਂਦਾ ਦਿਖਾਈ ਦਿੱਤਾ ਜਿਸ ਦੇ ਸੱਜੇ ਹੱਥ ਵਿੱਚ ਵਜ਼ਨਦਾਰ ਮੋਮੀ ਲਿਫਾਫਾ, ਕਾਲਾ ਰੰਗ ਫੜਿਆ ਹੋਇਆ ਸੀ,ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਹੱਥ ਵਿੱਚ ਫੜਿਆ ਵਜ਼ਨਦਾਰ ਮੋਮੀ ਲਿਫਾਫਾ ਆਪਣੇ ਖੱਬੇ ਹੱਥ ਸੜਕ ਦੇ ਕੱਚੇ ਪਾਸੇ ਸੁੱਟ ਦਿੱਤਾ। ਪੁਲਿਸ ਪਾਰਟੀ ਨੂੰ ਉਕਤ ਸੁੱਟੇ ਹੋਏ ਲਿਫਾਫੇ ਵਿੱਚ ਕੋਈ ਗੈਰ ਕਾਨੂੰਨੀ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਇਆ। ਜਿਸ ਤੇ ਮੌਕੇ ਤੇ ਉਕਤ ਪੁਲਿਸ ਪਾਰਟੀ ਵੱਲੋਂ ਮੁੱਖ ਮੁਨਸ਼ੀ ਨੂੰ ਇਤਲਾਹ ਦਿੱਤੀ ਕਿ ਕਾਰਵਾਈ ਲਈ ਕੋਈ ਯੋਗ ਅਧਿਕਾਰੀ ਭੇਜਿਆ ਜਾਵੇ।ਜਿਸ ਤੇ ਸਬ ਇੰਸਪੈਕਟਰ ਸਤਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ। ਜਿਹਨਾਂ ਨੇ ਪੁਲਿਸ ਪਾਰਟੀ ਵੱਲੋਂ ਕਾਬੂ ਕੀਤੇ ਉਕਤ ਵਿਅਕਤੀ ਦੀ ਪਹਿਚਾਣ ਪੁੱਛੀ ਤਾਂ ਉਸ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਜਸਵੀਰ ਸਿੰਘ ਵਾਸੀ ਨਰਾਇਣਗੜ੍ਹ, ਥਾਣਾ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਦੱਸੀ। ਪੁਲਿਸ ਪਾਰਟੀ ਵੱਲੋਂ ਜਦੋਂ ਉਕਤ ਵਿਅਕਤੀ ਵੱਲੋਂ ਜ਼ਮੀਨ ਤੇ ਸੁੱਟੇ ਵਜ਼ਨਦਾਰ ਕਾਲੇ ਮੋਮੀ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਲਿਫਾਫੇ ਵਿੱਚੋਂ ਅਫੀਮ ਮਿਲੀ ਜਿਸਨੂੰ ਕੰਪਿਊਟਰਾਈਜ਼ ਕੰਡੇ ਨਾਲ ਵਜ਼ਨ ਕਰਨ ਤੇ ਇੱਕ ਕਿੱਲੋ ਅਫੀਮ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ਼ ਮੁਕੱਦਮਾ ਨੰ.112, ਧਾਰਾ 18 ਬੀ.-61-85, ਐੱਨ.ਡੀ.ਪੀ.ਐੱਸ.ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ। ਜਿਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਹੋਰ ਰਿਕਵਰੀ ਹੋ ਸਕਦੀ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply