BREAKING..ਅੱਜ 21 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 29 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਜਿਲ੍ਹਾ ਪਠਾਨਕੋਟ ਵਿੱਚ ਕੁੱਲ 4970 ਲੋਕ ਸਨ ਕਰੋਨਾ ਪਾਜੀਟਿਵ ,ਜਿਨ੍ਹਾਂ ਵਿੱਚੋਂ  4636 ਲੋਕਾਂ ਪਾਈ ਕਰੋਨਾ ਤੇ ਫਤਿਹ

ਘਰ ਤੋਂ ਬਾਹਰ ਨਿੱਕਲਣ ਲੱਗਿਆ ਮਾਸਕ ਦਾ ਪ੍ਰਯੋਗ ਜਰੂਰੀ ਕਰੋ : ਡਿਪਟੀ ਕਮਿਸ਼ਨਰ

ਪਠਾਨਕੋਟ, 27 ਨਵੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਪਠਾਨਕੋਟ ਜ਼ਿਲੇ ਅੰਦਰ ਸੁਕਰਵਾਰ ਨੂੰ 29 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਸੁਕਰਵਾਰ ਨੂੰ 29 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ , ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਲ 4970 ਲੋਕ ਕਰੋਨਾ ਪਾਜੀਟਿਵ ਸਨ ਜਿਨ੍ਹਾਂ ਵਿੱਚੋਂ 4636 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ ।ਇਹ ਪ੍ਰਗਟਾਵਾ ਮਾਣਯੋਗ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸੁਕਰਵਾਰ ਨੂੰ 21 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਇਸ ਤਰ੍ਹਾਂ ਜਿਲਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 203 ਹੈ। ਉਨਾਂ ਦੱਸਿਆ ਕਿ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 131  ਹੈ।
       
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਸਕ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਤੇ ਜਿੱਤ ਪ੍ਰਾਪਤ ਕਰਕੇ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਦੇ ਹਾਂ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਨਾ ਜਾਓ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖੋ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply