ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ 5 ਮੌਤਾਂ,24 ਹੋਰ ਲੋਕ ਆਏ ਕੋਰੋਨਾ ਦੀ ਚਪੇਟ ‘ਚ

(ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ)

ਹੁਸ਼ਿਆਰਪੁਰ 28 ਨਵੰਬਰ  (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1238 ਨਵੇ ਸੈਪਲ ਲੈਣ  ਨਾਲ ਅਤੇ 1417 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 24  ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6920 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 193179 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 185626 ਸੈਪਲ  ਨੈਗਟਿਵ,ਜਦ ਕਿ 1944 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 255 ਹੈ । ਐਕਟਿਵ ਕੇਸਾਂ ਦੀ ਗਿਣਤੀ ਹੈ  159, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6506 ਹਨ  ।ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 24 ਪਾਜੇਟਿਵ ਕੇਸ ਆਏ ਹਨ।
ਹੁਸ਼ਿਆਰ ਪੁਰ ਸ਼ਹਿਰ 8 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 16 ਪਾਜੇਟਵ ਮਰੀਜ ਹਨ।ਜਿਲੇ ਵਿੱਚ ਕਰੋਨਾ ਨਾਲ ਚਾਰ ਮੌਤ ਹੋਈਆਂ (1) 49 ਸਾਲਾ ਵਿਆਕਤੀ ਵਾਸੀ ਝੀਂਗੜ ਕਲਾ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ( 2) 68 ਵਿਆਕਤੀ ਵਾਸੀ ਢਡਿਆਣਾ ਮੌਤ ਹੋਈ ਨਿਜੀ ਹਸਪਤਾਲ ਜਲੰਧਰ (3) 60 ਸਾਲਾ ਔਰਤ ਕੋਲਪੁਰ ਨਿਜੀ ਹਸਪਤਾਲ ਜਲੰਧਰ (4) 78 ਸਾਲਾ ਵਿਆਕਤੀ ਵਾਸੀ ਟਿੱਬਾ ਸਹਿਬ ਹੁਸ਼ਿਆਪੁਰ ਮੌਤ ਹੋਈ ਆਈ ਵੀ ਵਾਈ ਹੁਸ਼ਿਆਰਪੁਰ (5) 70 ਵਿਆਕਤੀ ਵਾਸੀ ਹਾਜੀਪੁਰ ਮੌਤ ਹੋਈ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ ਹੋਈ ਹੈ।ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply