LATEST NEWS: ਥਾਣਿਆਂ ਵਿੱਚ ਨਿਆਂ ਲਈ ਆਉਣ ਵਾਲੇ ਲੋਕਾਂ ਦੀ ਗੱਲ ਤਰਜੀਹ ਦੇ ਆਧਾਰ ’ਤੇ ਸੁਣੀ ਜਾਵੇ ਅਤੇ ਭੈੜੇ-ਅਨਸਰਾਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇ- SSP ਨਵਜੋਤ ਸਿੰਘ ਮਾਹਲ

ਐਸ.ਐਸ.ਪੀ. ਵਲੋਂ ਅਣਸੁਲਝੇ ਮਾਮਲੇ ਜਲਦ ਹੱਲ ਕਰਨ ਦੇ ਨਿਰਦੇਸ਼

ਕੋਵਿਡ-19 ਸਬੰਧੀ ਨਵੀਆਂ ਹਦਾਇਤਾਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇ : ਨਵਜੋਤ ਸਿੰਘ ਮਾਹਲ

ਲੋਕਾਂ ਨੂੰ ਕਰਫਿਊ ਦੇ ਹੁਕਮਾਂ ਦੇ ਪਾਲਣ ਦੀ ਪੁਰਜ਼ੋਰ ਅਪੀਲ
ਗੜ੍ਹਸ਼ੰਕਰ ਪੁਲਿਸ ਵਲੋਂ 1350 ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
ਹੁਸ਼ਿਆਰਪੁਰ, 2 ਦਸੰਬਰ (ਆਦੇਸ਼ ):
ਜ਼ਿਲ੍ਹੇ ਵਿੱਚ ਜ਼ੁਰਮਾਂ ਦੀ ਹੋਰ ਅਸਰਦਾਰ ਢੰਗ ਨਾਲ ਰੋਕਥਾਮ ਨੂੰ ਯਕੀਨੀ ਬਣਾਉਣ ਸਬੰਧੀ ਸਮੂਹ ਪੁਲਿਸ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨਾਲ ਅੱਜ ¬ਕ੍ਰਾਈਮ ਮੀਟਿੰਗ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਨਿਰਦੇਸ਼ ਦਿੱਤੇ ਕਿ ਅਣਸੁਲਝੇ ਮਾਮਲਿਆਂ ਨੂੰ ਜਲਦ ਹੱਲ ਕੀਤਾ ਜਾਵੇ।
ਸਥਾਨਕ ਪੁਲਿਸ ਲਾਈਨ ਵਿੱਚ ਮੀਟਿੰਗ ਦੌਰਾਨ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਪੁਲਿਸ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਥਾਣਿਆਂ ਵਿੱਚ ਨਿਆਂ ਲਈ ਆਉਣ ਵਾਲੇ ਲੋਕਾਂ ਦੀ ਗੱਲ ਤਰਜੀਹ ਦੇ ਆਧਾਰ ’ਤੇ ਸੁਣੀ ਜਾਵੇ ਅਤੇ ਨਾਲ ਹੀ ਭੈੜੇ-ਅਨਸਰਾਂ ਤੇ ਨਸ਼ਿਆਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇ। ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 1 ਦਸੰਬਰ ਤੋਂ ਸ਼ੁਰੂ ਹੋਏ ਰਾਤ ਦੇ 10 ਵਜੇ ਤੋਂ ਸਵੇਰੇ 5 ਵਜੇ ਤੱਕ ਫਰਫਿਊ ਲਾਉਣ ਦੇ ਹੁਕਮਾਂ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਜਨਤਕ ਹਿੱਤਾਂ ਦੇ ਮੱਦੇਨਜ਼ਰ ਕਰਫਿਊ ਅਤੇ ਸਿਹਤ ਸਲਾਹਕਾਰੀਆਂ ਨੂੰ ਲੈ ਕੇ ਕੋਈ ਢਿੱਲ ਨਾ ਵਰਤਣ ਤਾਂ ਜੋ ਕੋਵਿਡ ਸੰਕਟ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ 1 ਦਸੰਬਰ ਦੀ ਰਾਤ ਨੂੰ ਕਰਫਿਊ ਦੀ ਉਲੰਘਣਾ ਦੇ ਦੋਸ਼ ’ਚ ਆਈ.ਪੀ.ਸੀ. ਦੀ ਧਾਰਾ 188 ਤਹਿਤ ਕੁੱਲ 12 ਮੁਕੱਦਮੇ ਦਰਜ ਕੀਤੇ ਗਏ।

Advertisements


ਇਸੇ ਦੌਰਾਨ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ 1350 ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੀਕਿਆਂ ਸਮੇਤ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਅਸ਼ੋਕ ਕੁਮਾਰ ਵਾਸੀ ਭਰੋਵਾਲ ਥਾਣਾ ਮਾਹਿਲਪੁਰ ਅਤੇ ਕਮਲਜੀਤ ਸਿੰਘ ਵਾਸੀ ਰਕੜਾਂ ਬੇਟ ਥਾਣਾ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸਹਾਇਕ ਪੁਲਿਸ ਕਪਤਾਨ ਗੜ੍ਹਸ਼ੰਕਰ ਤੁਸ਼ਾਰ ਗੁਪਤਾ ਦੀ ਨਿਗਰਾਨੀ ਹੇਠ ਥਾਣਾ ਗੜ੍ਹਸ਼ੰਕਰ ਦੇ ਇੰਸਪੈਕਟਰ ਇਕਬਾਲ ਸਿੰਘ ਅਤੇ ਸਪੈਸ਼ਲ ਸੈਲ ਦੇ ਇੰਸਪੈਕਟਰ ਸੁਰਜੀਤ ਸਿੰਘ ਦੀ ਟੀਮ ਵਲੋਂ ਗਸ਼ਤ ਦੌਰਾਨ ਅੱਡਾ ਚੌਕ ਰੋਂਤਾ ’ਚ ਇਕ ਕਾਰ ਇੰਡੀਗੋ ਨੰਬਰ ਪੀ.ਬੀ.12-ਐਲ 6240 ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਕਾਰ ਭਜਾ ਲਈ। ਪੁਲਿਸ ਟੀਮ ਨੇ ਪਿੱਛਾ ਕਰਕੇ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ ਉਪਰੰਤ ਕਾਰ ਦੀ ਡਿੱਕੀ ਵਿੱਚ ਨਸ਼ੀਲੇ ਪਦਾਰਥਾਂ ਨੂੰ ਲੁਕਾਉਣ ਲਈ ਬਣਾਈ ਗੁਪਤ ਜਗ੍ਹਾ ਤੋਂ ਨਸ਼ੀਲੇ ਟੀਕੇ ਬਰਾਮਦ ਕੀਤੇ। ਦੋਵਾਂ ਵਿਅਕਤੀਆਂ ਕੋਲੋਂ 290 ਟੀਕੇ ਸੂਰੇਨੋਰਫਾਇਨ, 410 ਟੀਕੇ ਬੂਪਰੇਨੋਰਫਾਇਨ ਅਤੇ 650 ਟੀਕੇ ਏਵਿਲ ਫਾਰਮਾਇਨ ਦੇ ਬਰਾਮਦ ਹੋਏ। ਜ਼ਿਕਰਯੋਗ ਹੈ ਕਿ ਦੋਵਾਂ ਵਿਅਕਤੀਆਂ ਖਿਲਾਫ਼ ਪਹਿਲਾਂ ਵੀ ਮਾਮਲੇ ਦਰਜ਼ ਹਨ ਜਿਨ੍ਹਾਂ ਵਿੱਚ ਅਸ਼ੋਕ ਕੁਮਾਰ ਖਿਲਾਫ਼ ਐਨ.ਡੀ.ਪੀ.ਐਸ. ਦੀ ਧਾਰਾ 15/61/85 ਤਹਿਤ 2 ਕੁਇੰਟਲ ਡੋਡੇ ਚੂਰਾ ਪੋਸਤ ਦੀ ਬਰਾਮਦਗੀ ’ਤੇ ਥਾਣਾ ਸਦਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਕਮਲਜੀਤ ਸਿੰਘ ਵਿਰੁੱਧ 20 ਨਸ਼ੀਲੇ ਟੀਕੇ ਬਰਾਮਦ ਹੋਣ ’ਤੇ ਥਾਣਾ ਕਾਠਗੜ੍ਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਡੀ.ਪੀ.ਐਸ. ਦੀ ਧਾਰਾ 22/25/29/61/85 ਤਹਿਤ ਮੁਕੱਦਮਾ ਸ਼ਾਮਲ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply