BREAKING..ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ


ਇੱਕ ਹੋਰ ਸਹਿ ਦੋਸ਼ੀ ਮੁਲਾਜ਼ਮ ਖਿਲਾਫ ਵੱਖ ਪਰਚਾ ਦਰਜ

ਚੰਡੀਗੜ / ਹੁਸਿਆਰਪੁਰ,2 ਦਸੰਬਰ (ਚੌਧਰੀ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਅੰਮਿ੍ਰਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਦਕਿ ਉਥੋਂ ਦੇ ਹੀ ਇੱਕ ਹੋਰ ਮੁਲਾਜ਼ਮ ਖਿਲਾਫ ਵੀ ਕੇਸ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ।
               
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਹਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਰਿੰਕੂ ਕੁਮਾਰ, ਵਾਸੀ ਗੇਟ ਭਗਤਾਂ ਵਾਲਾ, ਅੰਮਿ੍ਰਤਸਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 5 ਹਜਾਰ ਰੁਪਏ ਰਿਸ਼ਵਤ ਲੈਦਿਆਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਨਗਰ ਨਿਗਮ ਅੰਮਿ੍ਰਤਸਰ ਵਿਖੇ ਬਤੌਰ ਸਫਾਈ ਸੇਵਕ ਸੇਵਾਵਾਂ ਨਿਭਾਅ ਰਿਹਾ ਹੈ। ਉਕਤ ਦੋਸ਼ੀ ਸੈਨਟਰੀ ਇੰਸਪੈਕਟਰ ਅਤੇ ਉਸ ਦਾ ਵਿਚੋਲਾ ਵਿਸ਼ਾਲ ਗਿੱਲ, ਜੋ ਕਿ ਉੱਥੇ ਹੀ ਸਫਾਈ ਸੇਵਕ ਹੈ, ਵਲੋਂ ਉਸ ਦੀ ਬਦਲੀ ਕਰਵਾਉਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਪਰ ਸੌਦਾ 5000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਦੀ ਟੀਮ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5 ਹਜਾਰ ਰੁਪਏ ਦੀ ਰਿਸ਼ਵਤ ਵਜੋਂ ਲੈਂਦਿਆਂ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਮੌਕੇ ‘ਤੇ ਗਿ੍ਰਫਤਾਰ ਕਰ ਲਿਆ।
               
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਹਾਂ ਦੋਸ਼ੀਆਂ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਅੰਮਿ੍ਰਤਸਰ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply