BREAKING.. ਹੁਸ਼ਿਆਰਪੁਰ ਜਿਲੇ ‘ਚ ਗੜ੍ਹਦੀਵਾਲਾ ਖੇਤਰ ਦੇ ਵਿਅਕਤੀ ਸਮੇਤ ਕੋਰੋਨਾ ਨਾਲ 2 ਮੌਤਾਂ,42 ਹੋਰ ਲੋਕ ਆਏ ਕਰੋਨਾ ਦੀ ਮਾਰ ਹੇਠ

ਹੁਸ਼ਿਆਰਪੁਰ ਜਿਲੇ ‘ਚ  42 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  7063 , ਦੋ ਮੌਤਾਂ ਨਾਲ ਗਿਮਤੀ ਹੋਈ 260

ਹੁਸ਼ਿਆਰਪੁਰ 3 ਦਸੰਬਰ (ਚੌਧਰੀ ) : ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1576 ਨਵੇ ਸੈਪਲ ਲੈਣ  ਨਾਲ ਅਤੇ 1614 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ,ਨਵੇਂ 42 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7063 ਹੋ ਗਈ ਹੈ।ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 199580 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 191543 ਸੈਪਲ  ਨੈਗਟਿਵ, ਜੱਦ ਕਿ 2327 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 260 ਹੈ।ਐਕਟਿਵ ਕੇਸਾ ਦੀ ਗਿਣਤੀ ਹੈ189,ਜੱਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6614 ਹਨ।ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 42 ਪਾਜੇਟਿਵ ਕੇਸ ਆਏ ਹਨ। ਸ਼ਹਿਰ ਹੁਸ਼ਿਆਰਪੁਰ 6 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 36 ਪਾਜੇਟਵ ਮਰੀਜ ਹਨ।ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆ ਹਨ (1)52 ਸਾਲਾ ਵਿਆਕਤੀ ਰਾਜਾ ਕਲਾ ਗੜਦੀਵਾਲ ਦੀ ਮੌਤ ਮਾਨ ਮੈਡੀਸਿਟੀ ਜਲੰਧਰ (2) 73 ਸਾਲਾ ਵਿਆਕਤੀ ਵਾਸੀ ਭੰਭੋਤਾੜ ਦੀ ਮੌਤ ਸ੍ਰੀਮਾਨ ਹਸਪਤਾਲ ਜਲੰਧਰ ਵਿਖੇ ਹੋਈ ਹੈ। ਸਿਹਤਮੰਦ ਸਮਾਜ ਅਤੇ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply