ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫ਼ੇ ਉਤੇ ਵਿਸ਼ੇਸ਼ ਲੇਕਚਰ

ਗੜ੍ਹਦੀਵਾਲਾ 5 ਦਸੰਬਰ (ਚੌਧਰੀ) : ਅੱਜ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼-ਪੁਰਬ ਨੂੰ ਸਮਰਪਿਤ ਇੱਕ ਵਿਸੇਸ਼ ਲੈਕਚਰ ਕਰਵਾਇਆ ਗਿਆ। ਜੇ.ਸੀ.ਡੀ.ਏ.ਵੀ. ਕਾਲਜ, ਦਸੂਹਾ ਦੇ ਸੰਸਕ੍ਰਿਤ ਵਿਭਾਗ ਦੇ ਪ੍ਰੋਫੈਸਰ ਡਾ. ਗੁਰਮੀਤ ਸਿੰਘ ਨੇ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਬਾਣੀ ਵਿਚੋਂ ਉਦਾਹਰਨਾਂ ਦੇ ਕੇ ਮਨੁੱਖੀ ਜੀਵਨ ਦੇ ਮੂਲ ਮਨੋਰਥ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਉਹਨਾ ਦੱਸਿਆ ਕਿ ਗੁਰਬਾਣੀ ਦੀ ਵਿਚਾਰਧਾਰਾ ਨੂੰ ਆਪਣੇ ਜੀਵਨ ਵਿੱਚ ਅਪਣਾਕੇ ਇਨਸਾਨ ਜੀਵਨ-ਮਰਨ ਦੇ ਚੱਕਰ ਤੋਂ ਮੁਕਤੀ ਹਾਸਲ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਸਮਾਜਿਕ , ਧਾਰਮਿਕ ਤੇ ਆਰਥਿਕ ਤੌਰ ਤੇ ਅਤਿ ਸੰਤਾਪ ਭੋਗ ਰਹੀ ਮਾਨਵ-ਜਾਤੀ ਦਾ ਉਦਾਰ ਕਰਨ ਲਈ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਸੰਸਾਰ ਵਿੱਚ ਅਵਤਾਰ ਧਾਰਿਆ। ਉਹਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਸਾਖੀਆਂ ਸੁਣਾਕੇ ਵਿਦਿਆਰਥੀਆਂ ਦੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫ਼ੇ ਨਾਲ ਸਾਂਝ ਪਵਾਈ। ਡਾ. ਗੁਰਮੀਤ ਸਿੰਘ ਨੇ ਅਜੋਕੇ ਸਮੇਂ ਵਿੱਚ ਗੁਰਮਤਿ ਫਿਲਾਸਫ਼ੀ ਦੀ ਮਹੱਤਤਾ ਉਤੇ ਜ਼ੋਰ ਦਿੱਤਾ।

ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਭਾਈ ਗੁਰਦਾਸ ਦੀ ਵਾਰ ਦਾ ਕੀਰਤਨ ਕਰਕੇ ਸਰੋਤਿਆਂ ਨੁੰ ਨਿਹਾਲ ਕੀਤਾ। ਕਾਲਜ ਦੀਆਂ ਵਿਦਿਆਰਥਣਾਂ ਮਨੀਸ਼ਾ ਤੇ ਨਵਜੋਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਡਾ. ਗੁਰਮੀਤ ਸਿੰਘ ਦਾ ਕਾਲਜ ਆਉਣ ਲਈ ਧੰਨਵਾਦ ਕੀਤਾ ਅਤੇ ਕਾਲਜ ਸਨਮਾਨ-ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਉਹਨਾ ਵਿਦਿਆਰਥੀਆਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਨੁੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੰਦੇਸ਼ ਦਿੱਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੰਗੀਤ ਵਿਭਾਗ ਦੇ ਪ੍ਰੋਫੈਸਰ ਸ. ਗੁਰਪਿੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਮੋਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply