ਸੁੰਦਰ ਸ਼ਾਮ ਅਰੋੜਾ ਵਲੋਂ ਭੀਮ ਨਗਰ ’ਚ 18 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ

ਸੁੰਦਰ ਸ਼ਾਮ ਅਰੋੜਾ ਵਲੋਂ ਭੀਮ ਨਗਰ ’ਚ 18 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 7 ਦਸੰਬਰ (ਆਦੇਸ਼ ):
ਵਾਰਡ ਨੰਬਰ 17 ਦੇ ਮੁਹੱਲਾ ਭੀਮ ਨਗਰ ਵਾਸੀਆਂ ਦੀ ਸਹੂਲਤ ਲਈ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਇੰਟਰ ਲਾਕਿੰਗ ਟਾਈਲਾਂ ਨਾਲ ਬਨਣ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਹਰ ਗਲੀ ਮੁਹੱਲੇ ਦੇ ਇਕਸਾਰ ਅਤੇ ਮਿਸਾਲੀਆ ਵਿਕਾਸ ਲਈ ਵਚਨਬੱਧ ਹੈ।
ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 18 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਨਣ ਵਾਲੀ ਇੰਟਰ ਲਾਕਿੰਗ ਟਾਈਲਾਂ ਵਾਲੀ ਗਲੀ ਦੇ ਮੁਕੰਮਲ ਹੋਣ ਨਾਲ ਭੀਮ ਨਗਰ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਾਰਡ ਦਾ ਚਹੁੰਮੁਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਗਲੀਆਂ ਨਾਲੀਆਂ, ਸੀਵਰੇਜ, ਪੀਣ ਵਾਲੇ ਪਾਣੀ, ਪਾਰਕ, ਓਪਨ ਜਿੰਮ ਅਤੇ ਸੜਕਾਂ ਆਦਿ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਲਈ ਮੁੱਢਲੇ ਤੌਰ ’ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ।
ਉਦਯੋਗ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਜ਼ਿਆਦਾਤਰ ਵਾਰਡਾਂ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਜ  ਦਾਨ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਆਉਂਦੇ ਦਿਨਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਹੋ ਜਾਵੇਗੀ ਤਾਂ ਕਿ ਜਲਦ ਤੋਂ ਜਲਦ ਇਹ ਕਾਰਜ ਮੁਕੰਮਲ ਕਰਵਾਏ ਜਾ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਸਪੀ ਜਗਦੀਸ਼ ਰਾਜ,  ਪੀ.ਐਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਐਡਵੋਕੇਟ ਸੁਖਬੀਰ ਸਿੰਘ, ਅਮਨਦੀਪ ਸਿੰਘ, ਉਰਮਿਲਾ ਦੇਵੀ, ਬਲਬੀਰ ਕੌਰ, ਪ੍ਰਵੀਨ ਕੌਰ, ਸੁਖਵਿੰਦਰ ਪਾਲ, ਕ੍ਰਿਸ਼ਨਾ ਪ੍ਰਸ਼ਾਦ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply