ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ 3 ਮੌਤਾਂ,27 ਹੋਰ ਲੋਕ ਆਏ ਕੋਰੋਨਾ ਦੀ ਮਾਰ ਹੇਠ

ਹੁਸ਼ਿਆਰਪੁਰ ਜਿਲੇ ਵਿੱਚ  27 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ 7201ਪੁੱਜੀ,3 ਮੌਤ ਹੋਣ ਨਾਲ ਜਿਲੇ ਚ ਮੋਤਾਂ ਦੀ ਗਿਣਤੀ 268

ਹੁਸ਼ਿਆਰਪੁਰ 7 ਦਸੰਬਰ  (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1719 ਨਵੇ ਸੈਪਲ ਲੈਣ  ਨਾਲ ਅਤੇ 1731 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 27  ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7201 ਹੋ ਗਈ ਹੈ।ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 205305 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  197457 ਸੈਪਲ  ਨੈਗਟਿਵ,  ਜਦ ਕਿ 2047 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 268 ਹੈ।ਐਕਟਿਵ ਕੇਸਾ ਦੀ ਗਿਣਤੀ ਹੈ 225, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6708 ਹਨ  ।

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 27 ਪਾਜੇਟਿਵ ਕੇਸ ਆਏ ਹਨ,ਹੁਸ਼ਿਆਰ ਪੁਰ ਸ਼ਹਿਰ 10 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 17 ਪਾਜੇਟਵ ਮਰੀਜ ਹਨ।ਹੁਸ਼ਿਆਰਪੁਰ ਜਿਲੇ ਵਿੱ ਚ ਕੋਰੋਨਾ ਨਾਲ ਤਿੰਨ  ਮੌਤ ਹੋਈਆ ਹਨ  (1) 69 ਸਾਲਾ ਔਰਤ ਵਾਸੀ ਪੱਸੀ ਕੰਡੀ ਦਸੂਹਾ ਦੀ ਮੌਤ ਘਰ ਵਿੱਚ ਹੀ ਹੈ (2) 53 ਸਾਲਾ ਔਰਤ ਵਾਸੀ ਰਾਧਾ ਸਆਮੀ ਕਲੋਨੀ ਦਸੂਹਾ ਮੌਤ ਨਿਜੀ ਹਸਪਤਾਲ ਜਲੰਧਰ  ਹੈ (3) 76 ਸਾਲਾ ਔਰਤ ਵਾਸੀ ਅਹੀਆਂ ਪੁਰ ਟਾਡਾ ਮੌਤ ਜੋਸੀ ਹਸਪਤਾਲ ਜਲੰਧਰ।

ਸਿਵਲ ਸਰਜਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ  19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply