ਹੁਸ਼ਿਆਰਪੁਰ ਜਿਲੇ ‘ਚ 35 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 7261

ਹੁਸ਼ਿਆਰਪੁਰ ਜਿਲੇ ਵਿੱਚ  35 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  7261 ਅਤੇ  ਜਿਲੇ ਚ ਮੋਤਾਂ ਦੀ ਗਿਣਤੀ 272 ਪੁੱਜੀ

ਹੁਸ਼ਿਆਰਪੁਰ 8 ਦਸੰਬਰ  (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1538 ਨਵੇ ਸੈਪਲ ਲੈਣ  ਨਾਲ ਅਤੇ 1770 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 35  ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7261 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 207734 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 200048 ਸੈਪਲ ਨੈਗਟਿਵ,ਜੱਦ ਕਿ 1851 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 272 ਹੈ। ਐਕਟਿਵ ਕੇਸਾ ਦੀ ਗਿਣਤੀ ਹੈ 245,ਜੱਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6744 ਹਨ।ਸਿਵਲ ਸਰਜਨ ਡਾ.ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 35 ਪਾਜੇਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ 11 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  24 ਪਾਜੇਟਵ ਮਰੀਜ ਹਨ। ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਅੱਜ ਕੋਈ ਮੋਤ ਨਹੀ ਹੋਈ  ਹੈ ।  ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply