UPDATED..ਅੱਜ ਪੂਰੇ ਭਾਰਤ ਦੇ ਟੋਲ ਪਲਾਜ਼ਾ ਅਤੇ 14 ਦਸੰਬਰ ਨੂੰ ਡੀ ਸੀ ਦਫਤਰਾਂ ਦਾ ਕੀਤਾ ਜਾਵੇਗਾ ਘੇਰਾਵ :ਕਿਸਾਨ ਆਗੂ

(ਮਾਨਗੜ੍ਹ ਟੋਲਪਲਾਜਾ ਤੇ ਧਰਨੇ ਦੌਰਾਨ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਸਮੂਹ ਕਿਸਾਨ)

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 63 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 11 ਦਸੰਬਰ (ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 63 ਵੇਂ ਦਿਨ ਵੀ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਰੋਸ ਪ੍ਰਦਰਸ਼ਨ ਕੀਤਾ ।ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਝੈਲ ਸਿੰਘ ਗੋਂਦਪੁਰ ,ਮੈਨੇਜਰ ਫਕੀਰ ਸਿੰਘ ਸਹੋਤਾ ਮੋਹਨ ਸਿੰਘ ਮੱਲੀ ਆਦਿ ਨੇ ਕਿਹਾ ਕਿ ਜੱਦ ਤੱਕ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਤੱਦ ਤੱਕ ਕਿਸਾਨਾਂ ਸਘੰਰਸ਼ ਇਸੇ ਤਰਾਂ ਜਾਰੀ ਰਹੇਗੀ।ਹੁਣ ਮੁੜ ਕਿਸਾਨਾਂ ਵਲੋਂ ਨਵੀਆਂ ਰਣਨੀਤੀਆਂ ਬਣੀਆਂ ਜਾਣ ਗਿਆ।

ਉਹਨਾਂ ਅੱਗੇ ਕਿਹਾ ਕਿ 12 ਦਸੰਬਰ ਨੂੰ ਪੂਰੇ ਭਾਰਤ ਦੇ ਟੋਲ ਪਲਾਜ਼ਾ ਅਤੇ 14 ਦਸੰਬਰ ਨੂੰ ਡੀ ਸੀ ਦਫਤਰਾਂ ਦਾ ਘੇਰਾਵ ਕੀਤਾ ਜਾਵੇਗਾ।ਉਨਾਂ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਨੂੰ ਕਿਸਾਨਾਂ ਦਾ ਇਹ ਸੰਘਰਸ਼ ਚਕਨਾਚੂਰ ਕਰਕੇ ਰੱਖ ਦੇਵੇਗਾ ਅਤੇ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਦਿੱਲੀ ਤੋਂ ਵਾਪਸ ਪਰਤਣਗੇ। ਇਸ ਮੌਕੇ ਗਗਨਦੀਪ ਸਿੰਘ ਮੋਹਾ,ਹਰਭਜਨ ਸਿੰਘ, ਸੇਵਾ ਸਿੰਘ, ਦਾਰਾ ਸਿੰਘ, ਗੁਰਵਿੰਦਰ ਸਿੰਘ, ਮੋਹਨ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ ਖਾਨਪੁਰ, ਕੁਲਦੀਪ ਸਿੰਘ ਭਾਨਾ,ਗੁਰਬਚਨ ਸਿੰਘ ਕਾਲਰਾ, ਚਰਨਜੀਤ ਸਿੰਘ, ਮਹਿੰਦਰ ਸਿੰਘ, ਹਰਦੀਪ ਸਿੰਘ ਪੰਨਵਾਂ, ਸੰਤੋਖ ਸਿੰਘ, ਹਰਪਾਲ ਸਿੰਘ, ਵਰਿੰਦਰ ਸਿੰਘ, ਗੁਰਜੀਤ ਸਿੰਘ, ਦਵਿੰਦਰ ਸਿੰਘ ਚੌਹਕਾ, ਗੁਰਮੇਲ ਸਿੰਘ, ਗੋਪਾਲ ਕ੍ਰਿਸ਼ਨ ਭਾਨਾ, ਸੁਖਦੇਵ ਸਿੰਘ ਮਾਂਗਾ, ਹਰਦੀਪ ਸਿੰਘ ਡੱਫਰ ਭਾਰੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply