ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਤਹਿਤ ਪਿੰਡ ਅੰਦੋਈ ਵਿੱਚ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੁਕ ਕੀਤਾ
ਪਠਾਨਕੋਟ 12ਦਸੰਬਰ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।ਇਹ ਵਿਚਾਰ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਦੀਨਾਂ ਦੀ ਰੋਕਥਾਮ ਲਈ ਸਹੀ ਛਿੜਕਾਅ ਤਨੀਕਾਂ ਦੀ ਵਰਤੋਂ ਬਾਰੇ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਅੰਦੋਈ ਵਿਖੇ ਅਗਾਂਹਵਧੂ ਕਿਸਾਨ ਮੇਹਰ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ।ਇਸ ਮੌਕੇ ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ, ਅਰਮਾਨ ਮਹਾਜਨ ਸਹਾਇਕ ਤਕਨੀਕੀ ਪ੍ਰਬੰਧਕ ( ਆਤਮਾ),ਸ਼ਿਵ ਦਾਸ,ਜੀਤ ਸਿੰਘ,ਮਿਹਰ ਸਿੰਘ,ਗੁਰਜੀਤ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਹੀ ਛਿੜਕਾਅ ਕੀਤਾ ਜਾਵੇ ਅਤੇ ਨਦੀਨਾਸ਼ਕ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲਿਆ ਜਾਵੇ।ਉਨਾਂ ਕਿਹਾ ਕਿ ਦੋ ਜਾਂ ਵੱਧ ਨਦੀਨਨਾਸ਼ਕਾਂ ਦੇ ਮਿਸ਼ਰਣ ਬਣਾ ਕੇ ਛਿੜਕਾਅ ਨਾਂ ਕੀਤਾ ਜਾਵੇ। ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ। ਉਨਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇਧਰ ਉਧਰ ਨਾਂ ਘੁਮਾਉ । ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਸਲਫੋਸਲਫੂਰਾਨ ਨਾਮਕ ਨਦੀਨ ਨਾਸ਼ਕ ਦੀ ਵਰਤੋਂ ਕੀਤੀ ਹੋਵੇ ਤਾਂ ਸਾਉਣੀ ਸਮੇਂ ਉਨਾਂ ਖੇਤਾਂ ਵਿੱਚ ਚਰ੍ਹੀ ਜਾਂ ਮੱਕੀ ਦੀ ਕਾਸ਼ਤ ਨਾਂ ਕਰੋ।
ਉਨਾਂ ਕਿਹਾ ਕਿ ਨਦੀਨਨਾਸ਼ਕਾਂ ਦੇ ਛਿੜਕਾਅ ਤੋਂ ਬਾਅਦ ਸਪਰੇਅ ਪੰਪ ਨੂੰ ਪਾਣੀ ਨਾਲ ਧੋ ਕੇ ਅਤੇ ਫਿਰ ਕੱਪੜੇ ਧੋਣ ਵਾਲੇ ਸੋਢੇ ਦੇ 0.5 ਫੀਸਦੀ ਘੋਲ ਨਾਲ ਚੰਗੀ ਤਰਾਂ ਧੋ ਲੈਣਾ ਚਾਹੀਦਾ। ਉਨਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ ਬੀ ਡਬਲਿਯੂ 550 ਅਤੇ ਉੱਨਤ ਪੀ ਬੀ ਡਬਲਿਯੂ 550 ਉੱਪਰ ਨਹੀਂ ਵਰਤਣੀ ਚਾਹੀਦੀ।ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ ਐਫ(ਅਫਿਨਟੀ/ਏਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।ਉਨਾਂ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ,ਕੰਡਿਆਲੀ ਪਾਲਕ,ਰਿਵਾੜੀ /ਰਾਰੀ,ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ ਐਫ (ਮੈਟਸਲਫੂਰਾਨ +ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜਾਈ ਤੋਂ 25-30 ਦਿਨਾਂ ਵਿੱਚ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ।
ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਚੌੜੇ ਪੱਤੀ ਅਤੇ ਘਾਹ ਪੱਤੀ ਵਾਲੇ ਨਦੀਨ ਹੋਣ ਤਾਂ 160 ਗ੍ਰਾਮ ਮਿਜੋਸਲਫੂਰਾਨ +ਆਇਉਡੋਸਲਫੂਰਾਨ 3.6 ਡਬਲਿਯੂ ਡੀ ਜੀ(ਅਟਲਾਂਟਿਸ) ਜਾਂ 16 ਗ੍ਰਾਮ ਸਲਫੋਸਲਫੂਰਾਨ +ਮੈਟਸਲਫੂਰਾਨ 75 ਡਬਲਿਯੂ ਜੀ(ਟੋਟਲ) ਜਾਂ ਫਿਨੌਕਸਾਪ੍ਰੋਪ +ਮੈਟਰੀਬਿਊਜ਼ਿਨ 22 ਈ ਸੀ(ਅੋਕਾਰਡ ਪਲੱਸ) 500 ਮਿਲੀ ਲਿਟਰ ਜਾਂ 200 ਗ੍ਰਾਮ ਸ਼ਗਨ 21-11(ਕਲੋਡਿਨੋਫਾਪ + ਮੈਟਰੀਬਿਊਜਿਨ ) ਪ੍ਰਤੀ ਏਕੜ ਨੂੰ ਬਿਜਾਈ ਤੋਂ 30-35 ਦਿਨਾਂ ਅੰਦਰ 150 ਲਿਟਰ ਪਾਣੀ ਵਿੱਚ ਘੋਲ ਕੇ ਇਕਸਾਰ ਛਿੜਕਾਅ ਕਰਨਾ ਚਾਹੀਦਾ ਹੈ।ਸੁਦੇਸ਼ ਕੁਮਾਰ ਨੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਦੇਸੀ ਖਾਦਾਂ ਦੀ ਵਰਤੋਂ ਦੇ ਨਾਲ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਜਲਾਇਆਂ ਜ਼ਮੀਨ ਵਿੱਚ ਵਾਹੁਣ ਨੂੰ ਉਤਸ਼ਾਹਿਤ ਕਰਨਾ ਹੋਵੇਗਾ। ਉਨਾਂ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਸਲਾਂ ਤੋਂ ਲਾਹੇਵੰਦ ਝਾੜ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋ ਜਰੂਰੀ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪੀ ਬੀ ਡਬਲਿਯੂ 550 ਦਾ ਬੀਜ ਚਾਹੀਦਾ ਹੋਵੇ ਤਾਂ ਸੰਪਰਕ ਕਰ ਸਕਦਾ ਹੈ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp