ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਬਣਾਉਣ ‘ਚ ਪੰਜਾਬ ਦੀਆਂ ਪਿਛਲੀਆਂ 10 ਸਾਲ ਦੀਆਂ ਹਾਕਮ ਸਰਕਾਰਾਂ ਦਾ ਵੀ ਅਹਿਮ ਯੋਗਦਾਨ,ਹੁਣ ਢੋਂਗ ਰਚਾ ਕੇ ਫਿਰ ਲੋਕਾਂ ਨੂੰ ਮੂਰਖ ਬਣਾਉਣ ਚ ਜੁਟੀਆਂ : ਕਿਸਾਨ ਆਗੂ

(ਮਾਨਗੜ੍ਹ ਟੋਲਪਲਾਜਾ ਤੇ ਧਰਨੇ ਦੌਰਾਨ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਸਮੂਹ ਕਿਸਾਨ)

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 64 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 11 ਦਸੰਬਰ (CDT ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 64 ਵੇਂ ਦਿਨ ਵੀ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਰੋਸ ਪ੍ਰਦਰਸ਼ਨ ਕੀਤਾ ।ਅੱਜ ਦੇ ਧਰਨੇ ਦੌਰਾਨ ਭਾਈ ਹਰਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ ਸੁਹਾਣੇ ਵਾਲੇ, ਭਾਈ ਜੁਝਾਰ ਸਿੰਘ,ਭਾਈ ਅਵਤਾਰ ਸਿੰਘ ,ਭਾਈ ਧਨਵੰਤ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਾਲੇ, ਗੁਰ ਸ਼ਬਦ ਪ੍ਰਕਾਸ਼ ਕੀਰਤਨ ਕਮੇਟੀ ਗੜ੍ਹਦੀਵਾਲਾ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਪ੍ਰਭੂ ਚਰਨਾਂ ਨਾਲ ਜੋੜਿਆ ਅਤੇ ਸਿੰਘਾਂ ਦੇ ਇਤਿਹਾਸ ਤੇ ਪ੍ਰਕਾਸ਼ ਪਾਇਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਅਮਰਜੀਤ ਸਿੰਘ ਮਾਹਲ, ਮਝੈਲ ਸਿੰਘ ਗੋਂਦਪੁਰ,ਮੈਨੇਜਰ ਫਕੀਰ ਸਿੰਘ ਸਹੋਤਾ ਮੋਹਨ ਸਿੰਘ ਮੱਲੀ ਆਦਿ ਨੇ ਕਿਹਾ ਕਿ ਖੇਤੀ ਸਬੰਧੀ ਬਣਾਏ ਗਏ ਕਾਨੂੰਨਾਂ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਕਾਂਗਰਸ ਸਰਕਾਰ ਦਾ ਵੀ ਵੱਡਾ ਹੱਥ ਹੈ ਕਿਉਂਕਿ ਜਦੋਂ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਸ਼ੂਰੂ ਹੋਈ ਸੀ ਉਸ ਸਮੇਂ ਦੀਆਂ ਹਾਕਮ ਸਰਕਾਰਾਂ ਦੀ ਸਲਾਹ ਵੀ ਲਈ ਗਈ ਸੀ। ਹੁਣ ਬਾਦਲ ਪਰਿਵਾਰ ਅਸਤੀਫੇ ਦੇ ਕੇ ਅਤੇ ਹੋਰ ਰਾਜਨੀਤ ਪਾਰਟੀਆਂ ਦੇ ਆਗੂ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ ਕਰ ਰਹੀ ਹੈ। ਆਮ ਜਨਤਾ ਅਤੇ ਕਿਸਾਨ ਹੁਣ ਇਹਨਾਂ ਦੀਆਂ ਚਾਲਾਂ ਨੂੰ ਚੰਗੀ ਤਰਾਂ ਸਮਝ ਚੁੱਕੇ ਹਨ।ਉਨ੍ਹਾਂ ਅੱਗੇ ਕਿਹਾ ਕਿ ਜੱਦ ਤੱਕ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਤੱਦ ਤੱਕ ਕਿਸਾਨਾਂ ਸਘੰਰਸ਼ ਇਸੇ ਤਰਾਂ ਜਾਰੀ ਰਹੇਗੀ।ਹੁਣ ਮੁੜ ਕਿਸਾਨਾਂ ਵਲੋਂ ਨਵੀਆਂ ਰਣਨੀਤੀਆਂ ਬਣੀਆਂ ਜਾਣ ਗਿਆ। ਉਨਾਂ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਨੂੰ ਕਿਸਾਨਾਂ ਦਾ ਇਹ ਸੰਘਰਸ਼ ਚਕਨਾਚੂਰ ਕਰਕੇ ਰੱਖ ਦੇਵੇਗਾ ਅਤੇ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਦਿੱਲੀ ਤੋਂ ਵਾਪਸ ਪਰਤਣਗੇ।ਇਸ ਮੌਕੇ ਸਿੰਘੂ ਵਾਡਰ ਤੇ ਕਿਸਾਨ ਸੰਘਰਸ਼ ਦੌਰਾਨ ਪਾਣੀ ਦੀ ਵੌਛਾਰ ਵਾਲੀ ਗੱਡੀ ਦੀ ਪਿੱਛੋਂ ਪਾਇਪ ਕੱਟ ਕੇ ਪਾਣੀ ਨੂੰ ਬੰਦ ਕਰਨ ਵਾਲੇ ਦਲੇਰ ਕਿਸਾਨ ਦਵਿੰਦਰ ਸਿੰਘ ਚੌਹਕਾ ਨੂੰ ਕਿਸਾਨਾਂ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।ਇਸ ਮੌਕੇ ਗਗਨਪ੍ਰੀਤ ਸਿੰਘ ਮੋਹਾ, ਇਕਬਾਲ ਸਿੰਘ ਜੌਹਲ, ਅਮਰਜੀਤ ਸਿੰਘ ਮਾਹਲ, ਮਝੈਲ ਸਿੰਘ ਗੋਂਦਪੁਰ,ਮੈਨੇਜਰ ਫਕੀਰ ਸਿੰਘ ਸਹੋਤਾ ਮੋਹਨ ਸਿੰਘ ਮੱਲੀ, ਦਲਵਿੰਦਰ ਸਿੰਘ, ਦਿਲਬਾਗ ਸਿੰਘ, ਨਵਜੀਤ ਸਿੰਘ,ਰਾਜਪਾਲ ਸਿੰਘ, ਕੁਲਦੀਪ ਸਿੰਘ ਭਾਨਾ, ਗੁਰਬਚਨ ਸਿੰਘ ਕਾਲਰਾ, ਚਰਨਜੀਤ ਸਿੰਘ, ਮਹਿੰਦਰ ਸਿੰਘ, ਹਰਦੀਪ ਸਿੰਘ ਪੰਨਵਾਂ, ਸੰਤੋਖ ਸਿੰਘ, ਹਰਪਾਲ ਸਿੰਘ, ਵਰਿੰਦਰ ਸਿੰਘ, ਗੁਰਜੀਤ ਸਿੰਘ, ਦਵਿੰਦਰ ਸਿੰਘ ਚੌਹਕਾ, ਗੁਰਮੇਲ ਸਿੰਘ, ਗੋਪਾਲ ਕ੍ਰਿਸ਼ਨ ਭਾਨਾ, ਸੁਖਦੇਵ ਸਿੰਘ ਮਾਂਗਾ, ਹਰਦੀਪ ਸਿੰਘ ਡੱਫਰ ਭਾਰੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply