Latest News: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਜਿਲ•ਾ ਪੱਧਰੀ ਪੀਪੀਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਜਿਲ•ਾ ਪੱਧਰੀ ਪੀਪੀਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ
 

ਪਠਾਨਕੋਟ, 14 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ )  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਵਿੱਚੋਂ ਜਿਲ•ਾ ਪੱਧਰੀ ਪੀਪੀਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ। ਵਿਭਾਗ ਵੱਲੋਂ ਜਿਲ•ਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।

ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਪੀਪੀਟੀ ਮੇਕਿੰਗ ਮੁਕਾਬਲਿਆਂ ਵਿੱਚ ਜਿਲ•ਾ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਜਿਲ•ਾ ਸਿੱਖਿਆ ਅਫਸਰ (ਸੈ.ਸਿੱ) ਵਰਿੰਦਰ ਪਰਾਸਰ ਅਤੇ ਜਿਲ•ਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਈ ਗਈ ਜਿਲ•ਾ ਪੱਧਰੀ ਪ੍ਰਤੀਯੋਗਿਤਾ ਦੇ ਜੇਤੂਆਂ ਤੇ ਉਨ•ਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਜਿਲ•ਾ ਪੱਧਰ ਦੇ ਜੇਤੂ ਵਿਦਿਆਰਥੀ ਇਸ ਤੋਂ ਬਾਅਦ ਰਾਜ ਪੱਧਰ ‘ਤੇ ਪੀਪੀਟੀ ਮੁਕਾਬਲਿਆਂ ਵਿੱਚ ਭਾਗ ਲੈਣਗੇ।

Advertisements


ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜਿਲ•ਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲ•ਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕੀ ਪ੍ਰਾਇਮਰੀ ਵਰਗ ਦੇ ਪੀਪੀਟੀ ਮੇਕਿੰਗ ਮੁਕਾਬਲਿਆਂ ਵਿੱਚ
ਜਿਲ•ੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅਤੇ ਫਲਸਫੇ ਸੰਬੰਧੀ ਪੀਪੀਟੀ ਤਿਆਰ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਉਪ ਜਿਲ•ਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ, ਉਪ ਜਿਲ•ਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ ਲਾਲ ਠਾਕੁਰ, ਵਿੱਦਿਅਕ ਮੁਕਾਬਲੇ ਨੋਡਲ ਅਫਸਰ (ਐਲੀ.) ਸ. ਕੁਲਦੀਪ ਸਿੰਘ ਅਤੇ ਨੋਡਲ ਅਫਸਰ (ਸੈ.) ਡਾ. ਪਵਨ ਸੈਹਰਿਆ, ਜਿਲ•ਾ ਕੋਆਰਡੀਨੇਟਰ ਪੜ•ੋਂ ਪੰਜਾਬ ਪੜ•ਾਓ ਪੰਜਾਬ ਵਨੀਤ ਮਹਾਜਨ, ਸਹਾਇਕ ਜਿਲ•ਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਡੀਐਸਐਮ ਬਲਵਿੰਦਰ ਸੈਣੀ, ਜਿਲ•ਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply