ਸਿੱਖਿਆ ਵਿਭਾਗ ਕਰਵਾਏਗਾ ਇੰਗਲਿਸ ਬੂਸਟਰ ਕਲੱਬਾਂ ਅਧੀਨ ਪ੍ਰਤਿਭਾਸਾਲੀ ਵਿਦਿਆਰਥੀਆਂ ਦੀ ਆਨ-ਲਾਈਨ ਮਿਲਣੀ

ਪਠਾਨਕੋਟ, 14 ਦਸੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਵਿਚ ਇੰਗਲਿਸ ਬੂਸਟਰ ਕਲੱਬ (ਈ.ਬੀ.ਸੀ.) ਸਥਾਪਤ ਕਰਨ ਦਾ ਉਪਰਾਲਾ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹ ਇੰਗਲਿਸ ਬੂਸਟਰ ਕਲੱਬਾਂ ਅਧੀਨ ਆਯੋਜਿਤ ਕੀਤੀਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਵਿੱਚ ਉਤਸਾਹ ਨਾਲ ਭਾਗ ਲੈ ਰਹੇ ਹਨ।
   
ਰਾਜ ਭਰ ਦੇ ਇੰਗਲਿਸ ਬੂਸਟਰ ਕਲੱਬਾਂ ਦੀ ਅਗਵਾਈ ਅਧੀਨ ਆਨਲਾਈਨ ਮਿਲਣੀਆਂ (ਵਰਚੂਅਲ ਗੈੱਟ ਟੂਗੈਦਰ) ਆਯੋਜਿਤ ਕਰਨ ਤੋਂ ਬਾਅਦ ਹੁਣ ਇਕ ਹੋਰ ਨਵੀਨਤਾਕਾਰੀ ਆਨਲਾਈਨ ਗਤੀਵਿਧੀ  ‘ਸਟਾਰ ਵਿਦਿਆਰਥੀਆਂ ਦੀ ਆਨ-ਲਾਈਨ ਮਿਲਣੀ’ (ਸਟਾਰਜ ਗੈੱਟ ਟੂਗੈਦਰ) ਬਲਾਕ ਪੱਧਰ ਤੇ 28 ਦਸੰਬਰ ਤੱਕ ਵੱਖ-ਵੱਖ ਜਿਲਿਆਂ ਵਿਚ ਆਯੋਜਿਤ ਕੀਤੀ ਜਾਏਗੀ।
   
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਵੱਖ ਵੱਖ ਸਕੂਲਾਂ ਦੇ ਨਾਲ-ਨਾਲ ਬਲਾਕ ਅਤੇ ਜਿਲਾ ਪੱਧਰ ‘ਤੇ ਇੰਗਲਿਸ ਬੂਸਟਰ ਕਲੱਬਾਂ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿਸੇਸ ਤੌਰ’ ਤੇ ਭਾਸਾ ਦੇ ਹੁਨਰ ਦਾ ਨਿਰਮਾਣ ਲਈ ਵਰਦਾਨ ਸਿੱਧ ਹੋ ਰਹੀਆਂ ਹਨ।  ਅੰਗਰੇਜੀ ਵਿਚ ਗੱਲਬਾਤ ਕਰਨ ਲਈ ਸਵੈ-ਵਿਸਵਾਸ ਨੂੰ ਵਧਾਉਣ ਲਈ ਅਨੁਕੂਲ ਵਾਤਾਵਰਣ ਦਾ ਹੋਣਾ ਬਹੁਤ ਜਰੂਰੀ ਹੈ। ਇੰਗਲਿਸ ਬੂਸਟਰ ਕਲੱਬ ਵਿਦਿਆਰਥੀਆਂ ਨੂੰ ਅੱਗੇ ਆ ਕੇ ਭਾਸਾ ਸਿੱਖਣ ਲਈ ਉਤਸੁਕਤਾ ਦਿਖਾਉਣ ਲਈ ਪ੍ਰੇਰਿਤ ਕਰ ਰਹੇ ਹਨ। ਵਿਦਿਆਰਥੀਆਂ ਦੀ ਬੋਲਣ ਦੀ ਯੋਗਤਾ ਵਿੱਚ ਸੁਧਾਰ ਹੋਇਆ ਹੈ ਅਤੇ ਉਹ ਹੁਣ ਅੰਗ੍ਰੇਜੀ ਵਿੱਚ ਗੱਲਬਾਤ ਕਰਦਿਆਂ ਕੋਈ ਡਰ ਜਾਂ ਝਿਜਕ ਮਹਿਸੂਸ ਨਹੀਂ ਕਰਦੇ।
   
ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਵੈ-ਵਿਸਵਾਸ ਦੇ ਪੱਧਰ ਨੂੰ ਉਤਸਾਹ ਦੇਣ ਦੇ ਮੱਦੇਨਜਰ ਸਿੱਖਿਆ ਵਿਭਾਗ ਨੇ “ਸਟਾਰ ਵਿਦਿਆਰਥੀਆਂ ਦੀ ਮਿਲਣੀ“ ਗਤੀਵਿਧੀ ਸੁਰੂ ਕਰਨ ਦੀ ਯੋਜਨਾ ਬਣਾਈ ਹੈ। ਇਸ ਗਤੀਵਿਧੀ ਤਹਿਤ ਹਰ ਬਲਾਕ ਦੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਤਕਰੀਬਨ 16 ਤੋਂ 20 ਵਿਦਿਆਰਥੀ ਸੰਬੰਧਿਤ ਬਲਾਕ ਦੇ ਗਾਈਡ ਅਧਿਆਪਕਾਂ ਦੇ ਨਾਲ ਇਸ ਸਰਗਰਮੀ ਵਿਚ ਹਿੱਸਾ ਲੈਣਗੇ।  ਉਹ ਵੱਖ-ਵੱਖ ਵਿਸਿਆਂ ਜਿਵੇਂ  “ਮੈਂ ਆਪਣੇ ਭਾਰਤ ਨੂੰ ਪਿਆਰ ਕਰਦਾ ਹਾਂ,“ “ ਮੇਰੇ ਸੁਪਨਿਆਂ ਦਾ ਪੰਜਾਬ,“ ਇੰਗਲਿਸ ਬੂਸਟਰ ਕਲੱਬਾਂ ਦੇ ਸੰਬੰਧ ਵਿੱਚ ਵਿਚਾਰ“, “ਸਵੈ-ਵਿਸਵਾਸ“, “ਸਵੱਛਤਾ ਇੱਕ ਵਰਦਾਨ ਹੈ“, “ ਮੋਬਾਇਲ ਫੋਨ ਦੀ ਵਰਤੋਂ ਦੇ ਹੱਕ’ ਚ / ਵਿਰੋਧ ਵਿੱਚ ਵਿਚਾਰ,“ “ਖੇਡਾਂ  ਸਾਨੂੰ ਫਿੱਟ ਰੱਖਦੀਆਂ ਹਨ,“ “ਬੋਲਣ ਤੋਂ ਪਹਿਲਾਂ ਸੋਚੋ,“ “ ਚੰਗਾ ਸਲੀਕਾ ਮਨੁੱਖਤਾ ਦਾ ਅਧਾਰ ਹੈ,“ “ ਮੈਨੂੰ ਮੇਰੀ ਨਵੀਂ ਕਿਤਾਬ – ਵੈਲਕਮ ਲਾਈਫ ਪਸੰਦ ਹੈ,“ “ਜੇ ਮੈਂ ਇੱਕ ਅੰਗਰੇਜੀ ਅਧਿਆਪਕ ਹੁੰਦਾ,“ ਤੇ  ਅਪਣੇ ਵਿਚਾਰ ਪੇਸ ਕਰਨਗੇ। ਸਾਰੇ ਭਾਗੀਦਾਰਾਂ ਲਈ ਦਿਲਚਸਪੀ ਦਾ ਕੋਈ ਵਿਸਾ ਬੋਲਣ ਦਾ ਸਮਾਂ 45 ਤੋਂ 90 ਸਕਿੰਟ ਤੱਕ ਹੋਵੇਗਾ।

ਡੀਐਮ ਇੰਗਲਿਸ ਸਮੀਰ ਸਰਮਾਂ ਨੇ ਦੱਸਿਆ ਕਿ ਜਿਲਾ ਸਿੱਖਿਆ ਅਫਸਰ (ਸੈਕੰਡਰੀ ਅਤੇ ਪ੍ਰਾਇਮਰੀ) ਦੀ ਪ੍ਰਧਾਨਗੀ ਵਿੱਚ ਚੱਲਣ ਵਾਲੀਆਂ ਇਹਨਾਂ ਮਿਲਣੀਆਂ ਵਿੱਚ ਉਪ-ਜਿਲਾ ਸਿੱਖਿਆ ਅਫਸਰ (ਸੈਕੰਡਰੀ ਅਤੇ ਪ੍ਰਾਇਮਰੀ), ਬੀ.ਪੀ.ਈ.ਓਜ, ਡੀ.ਐਮਜ, ਜਿਲਾ ਰਿਸੋਰਸ ਪਰਸਨ, ਪੜੋ ਪੰਜਾਬ ਜਿਲਾ ਕੋਆਰਡੀਨੇਟਰ ਅਤੇ ਮੀਡੀਆ ਕੋਆਰਡੀਨੇਟਰਾਂ ਨੂੰ ਵੀ ਵਿਸੇਸ ਮਹਿਮਾਨਾਂ ਵਜੋਂ ਸਮਾਗਮ ਵਿੱਚ ਸਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।  ਇਸ ਗਤੀਵਿਧੀ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਜਿਲਾ ਸਿੱਖਿਆ ਅਫਸਰਾਂ ਵੱਲੋਂ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਤੇ ਜਿਲਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ ਅਤੇ ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply