ਹੁਸ਼ਿਆਰਪੁਰ ਜਿਲੇ ‘ਚ 18 ਨਵੇਂ ਕੋਰੋਨਾ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ 7388 ਪੁੱਜੀ

 ਜਿਲੇ ਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ 284

ਹੁਸ਼ਿਆਰਪੁਰ 15 ਦਸੰਬਰ  (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1339 ਨਵੇ ਸੈਪਲ ਲੈਣ  ਨਾਲ ਅਤੇ 799 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ  18 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7388 ਹੋ ਗਈ ਹੈ।ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 215811 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  207681 ਸੈਪਲ ਨੈਗਟਿਵ ਆਏ ਹਨ, ਜਦ ਕਿ  2217 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 284 ਹੈ।ਐਕਟਿਵ ਕੇਸਾਂ ਦੀ ਗਿਣਤੀ 159 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ  6945 ਹਨ। 

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 18 ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  11 ਪਾਜੇਟਵ ਮਰੀਜ ਹਨ।ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply