ਹੁਸ਼ਿਆਰਪੁਰ ਜਿਲੇ ‘ਚ 18 ਹੋਰ ਲੋਕ ਆਏ ਕੋਰੋਨਾ ਦੀ ਮਾਰ ਹੇਠ

ਹੁਸ਼ਿਆਰਪੁਰ ਜਿਲੇ ਵਿੱਚ  18 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  7406 ਅਤੇ  ਜਿਲੇ ਚ ਮੌਤਾਂ  ਦੀ ਗਿਣਤੀ 284 ਪੁੱਜੀ

ਹੁਸ਼ਿਆਰਪੁਰ 16 ਦਸੰਬਰ (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1274 ਨਵੇ ਸੈਪਲ ਲੈਣ  ਨਾਲ ਅਤੇ 1680 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ  18 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7406 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 217085 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  209353 ਸੈਪਲ ਨੈਗਟਿਵ,ਜੱਦ ਕਿ 1810 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 284 ਹੈ।ਐਕਟਿਵ ਕੇਸਾਂ ਦੀ ਗਿਣਤੀ ਪੁੁੱਜੀ 144  ,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6978 ਹਨ  ।

 ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ‘ਚ 18 ਪਾਜੇਟਿਵ ਕੇਸ ਆਏ ਹਨ ਹੁਸ਼ਿਆਰਪੁਰ ਸ਼ਹਿਰ 6 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  12 ਪਾਜੇਟਵ ਮਰੀਜ ਹਨ।ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆਂ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply