ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 71 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 18 ਦਸੰਬਰ (ਚੌਧਰੀ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 71ਵੇਂ ਦਿਨ ਇਲਾਕੇ ਦੇ ਕਿਸਾਨਾਂ ਵਲੋਂ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਚਾਹੇ ਜਿੰਨੀਆਂ ਵੀ ਮਰਜੀ ਮੁਸ਼ਕਿਲਾਂ ਆਉਣ ਕਿਸਾਨ ਆਪਣੀਆਂ ਮੰਗਾ ਪ੍ਰਤੀ ਸਘਰੰਸ਼ ਵਿੱਚ ਡੱਟੇ ਰਹਿਣਗੇ। ਉਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਬਣਾ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਗਿਆ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਵਾਰ ਵਾਰ ਮੀਟਿੰਗਾਂ ਕਰਕੇ ਉਕਤ ਮਸਲਿਆਂ ਦਾ ਹੱਲ ਨਾ ਕੱਢ ਕੇ ਦੇਸ਼ ਦੇ ਅੰਨਦਾਤਾ ਕਹਾਉਣ ਵਾਲੇ ਕਿਸਾਨੀ ਦਾ ਨਿਰਾਦਰ ਕੀਤਾ ਹੈ।ਉਨਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਨੂੰ ਦਵਾਉਣ ਦੀ ਕੋਸ਼ਿਸ ਕਰ ਰਹੀ ਹੈ ਜੋ ਹਰਗਿਜ਼ ਨਹੀਂ ਹੋਣ ਦਿੰਤਾ ਜਾਵੇਗਾ। ਉਨ੍ਹਾਂ ਕਿਹਾ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਵਾਪਿਸ ਨਹੀਂ ਲੈਂਦੀ ਉਦੋਂ ਤੱਕ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਹਰਦੀਪ ਸਿੰਘ ਡੱਫਰ,ਸੇਵਾ ਸਿੰਘ ਰੰਧਾਵਾ, ਜਤਿੰਦਰ ਸਿੰਘ ਸੱਗਲ, ਅਸ਼ੋਕ ਕੁਮਾਰ, ਜਰਨੈਲ ਸਿੰਘ, ਜਗਜੀਤ ਸਿੰਘ ਜੰਡੋਰ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਤਖਤ ਸਿੰਘ ਭੱਟੀਆ ਸਮੇਤ ਹੋਰ ਕਿਸਾਨ ਹਾਜ਼ਰ ਸਨ। 
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply