ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਲੋੜਵੰਦ ਦੇ ਇਲਾਜ ਲਈ 10 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

(ਪਰਿਵਾਰ ਵਾਲਿਆਂ ਨੂੰ ਚੈੱਕ ਭੇਂਟ ਕਰਦੇ ਹੋਏ ਸੰਸਥਾ ਮੈਂਬਰ)

ਗੜ੍ਹਦੀਵਾਲਾ 18 ਦਸੰਬਰ(ਚੌਧਰੀ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਨੇ ਪਰਮਿੰਦਰ ਸਿੰਘ ਨਿਵਾਸੀ ਮਾਛੀਆਂ ਦੇ ਇਲਾਜ ਲਈ 10 ਹਜ਼ਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਮਿੰਦਰ ਸਿੰਘ ਦੇ ਪੇਟ ਵਿਚ ਇਨਫੈਕਸ਼ਨ ਹੋਣ ਕਾਰਨ ਉਸ ਨੂੰ ਕਾਫੀ ਮੁਸ਼ਕਲ ਆ ਰਹੀ ਸੀ। ਜਿਸ ਦਾ ਇਲਾਜ ਹੁਸ਼ਿਆਰਪੁਰ ਦੇ ਇੱਕ ਨਿਜੀ ਹਸਪਤਾਲ ਵਿੱਚ ਚੱਲ ਰਿਹਾ ਹੈ।ਪਰਮਿੰਦਰ ਸਿੰਘ  ਪੇਸ਼ੇ ਤੋਂ ਪਰਮਲ ਦਾ ਕੰਮ ਕਰਦਾ ਹੈ।ਪਰਿਵਾਰ ਵਿੱਚ ਕਮਾਈ ਦਾ ਕੋਈ ਸਾਧਨ ਨਾ ਹੋਣ ਕਰਕੇ ਪਰਿਵਾਰ ਉਨ੍ਹਾਂ ਦਾ ਇਲਾਜ ਕਰਵਾਉਣ ਵਿੱਚ ਅਸਮਰਥ ਸਨ।ਜਿਸ ਦੇ ਇਲਾਜ ਲਈ ਸੁਸਾਇਟੀ ਵੱਲੋਂ ਪਰਿਵਾਰ ਨੂੰ 10 ਹਜ਼ਾਰ ਰੁਪਏ ਆਰਥਿਕ ਮਦਦ ਦਿੱਤੀ ਗਈ ਹੈ। ਅੰਤ ਵਿੱਚ ਪਰਿਵਾਰ ਵੱਲੋਂ ਸਿੰਘਲੈਂਡ ਸੁਸਾਇਟੀ ਧੰਨਵਾਦ ਕੀਤਾ ਗਿਆ।ਇਸ ਮੌਕੇ ਮਨਦੀਪ ਸਿੰਘ,ਸਿਮਰਨ ਸਿੰਘ, ਗੁਰਪਰੀਤ ਸਿੰਘ, ਇੰਦਰਜੀਤ ਸਿੰਘ,ਮੌਜੂਦ ਸਨ।


 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply