ਪਠਾਨਕੋਟ 19 ਦਸੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਦੂਸਰੀ ਮੁਹਿੰਮ ਅੱਜ ਨੇਪਰੇ ਚੜ੍ਹ ਗਈ ਹੈ। ਜਿਸ ਤਹਿਤ ਅੱਜ ਜਿਲ੍ਹੇ ਦੇ ਵੱਖ-ਵੱਖ 22 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 2467 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ ਵਿਖੇ ਹੋਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕਾਂਗਰਸੀ ਆਗੂ ਸ੍ਰੀ ਆਸੀਸ ਵਿੱਜ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ ਨੇ ਸਮਾਰਟ ਫੋਨ ਵੰਡਣ ਦੀ ਰਸਮ ਅਦਾ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ‘ਚ ਅਤੇ ਸਕੂਲਾਂ ‘ਚ ਵੀ ਵਿਦਿਆਰਥੀਆਂ ਨੂੰ ਫੋਨ ਪ੍ਰਦਾਨ ਕੀਤੇ ਗਏ।
ਇਸ ਮੌਕੇ ਆਪਣੇ ਸੰਬੋਧਨ ‘ਚ ਮੁੱਖ ਮਹਿਮਾਨ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸ੍ਰੀ ਆਸੀਸ ਵਿਜ ਨੇ ਕਿਹਾ ਕਿ ਜਿਲ੍ਹੇ ‘ਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਿਲ ਕਰਨ ‘ਚ ਸੌਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚਿਆਂ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਣਨਗੇ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਸਦਕਾ 154 ਸਕੂਲ ਸਮਾਰਟ ਬਣ ਚੁੱਕੇ ਹਨ। ਸਕੂਲਾਂ ਨੂੰ ਸਮਾਰਟ ਰੰਗਤ ਦੇਣ ਲਈ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਹੁਣ ਤੱਕ 500 ਪ੍ਰੋਜੈਕਟਰ ਪ੍ਰਦਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲਾਂ ‘ਚ ਸਮਾਰਟ ਕਲਾਸ ਰੂਮਜ਼ ਬਣਾਉਣ ਲਈ ਵੱਡੇ ਪੱਧਰ ‘ਤੇ ਸਰਕਾਰ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਨੇ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਦੀ ਬਦਲੀ ਨੁਹਾਰ ਨੂੰ ਦੇਖਦੇ ਹੋਏ ਇਸ ਸ਼ੈਸ਼ਨ ਦੌਰਾਨ ਬੱਚਿਆਂ ਦੀ ਗਿਣਤੀ ‘ਚ 15 ਫੀਸਦੀ ਵਾਧਾ ਹੋਇਆ ਹੈ। ਜਿਸ ਤੋਂ ਪ੍ਰਤੱਖ ਰੂਪ ‘ਚ ਪਤਾ ਲੱਗਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ ਅਤੇ ਮਾਪਿਆਂ ਨੂੂੰ ਆਕਰਸ਼ਿਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਸਕੂਲ ਸਿੱਖਿਆ ਦੇ ਮਿਆਰੀਕਰਨ ਲਈ ਵੱਡੇ ਪੱਧਰ ‘ਤੇ ਸਮਾਰਟ ਸਕੂਲ ਮੁਹਿੰਮ ਸਮੇਤ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਹਨ।
ਜਿਸ ਤੋਂ ਪ੍ਰੇਰਿਤ ਹੋ ਕੇ ਹੀ ਕੇਂਦਰ ਸਰਕਾਰ ਨੇ ਵੀ ਨਵੀਂ ਸਿੱਖਿਆ ਨੀਤੀ ‘ਚ ਪ੍ਰੀ-ਪ੍ਰਾਇਮਰੀ ਵਰਗੇ ਪ੍ਰੋਜੈਕਟ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਵਰੇ੍ਹ ਪਹਿਲਾ ਆਰੰਭ ਹੋ ਚੁੱਕੀ ਹੈ ਅਤੇ ਤਿੰਨ ਲੱਖ ਤੋਂ ਵਧੇਰੇ ਵਿਦਿਆਰਥੀ ਇਸ ਦਾ ਲਾਭ ਲੈ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਦੀਕਸਾ ਨੇ ਕਿਹਾ ਕਿ ਉਨ੍ਹਾਂ ਨੂੰ ਕਰੋਨਾ ਸੰਕਟ ਦੌਰਾਨ ਆਨਲਾਈਨ ਪੜ੍ਹਾਈ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਆਪਣੇ ਪਿਤਾ ਕੋਲ ਹੀ ਘਰ ‘ਚ ਇਕਲੌਤਾ ਫੋਨ ਹੋਣ ਕਰਕੇ, ਸ਼ਾਮ ਤੱਕ ਉਡੀਕ ਕਰਨੀ ਪੈਂਦੀ ਸੀ। ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਸਮਾਰਟ ਫੋਨ ਪ੍ਰਦਾਨ ਕਰਕੇ, ਵਿਦਿਆਰਥੀਆਂ ਨੂੰ ਸਲਾਨਾ ਇਮਤਿਹਾਨ ਨੇੜੇ ਆਉਣ ‘ਤੇ ਬਿਹਤਰ ਤਰੀਕੇ ਨਾਲ ਪੜ੍ਹਾਈ ਕਰਨ ਦਾ ਰਸਤਾ ਖੋਲ੍ਹ ਦਿੱਤਾ ਹੈ।ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.) ਰਾਜੇਸਵਰ ਸਲਾਰੀਆ, ਪਿ੍ਰੰਸੀਪਲ ਸਵਤੰਤਰ ਕੁਮਾਰ, ਪਿ੍ਰੰਸੀਪਲ ਹਰਿੰਦਰ ਸਿੰਘ ਸੈਣੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਕਮਲ ਕਿਸੋਰ, ਰਮੇਸ ਸਰਮਾ, ਪਵਨ ਸੈਹਰਿਆ, ਦੇਸ ਰਾਜ ਸਰਪੰਚ, ਚਰਨ ਸਿੰਘ, ਬਲਵਿੰਦਰ ਲਾਡੀ, ਨਰਿੰਦਰ ਕੁਮਾਰ ਸਾਬਕਾ ਸਰਪੰਚ ਜਿੰਦੜੀ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
- ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp