ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 74 ਵੇਂ ਦਿਨ ਵੀ ਜਾਰੀ


ਗੜ੍ਹਦੀਵਾਲਾ 21 ਦਸੰਬਰ (ਚੌਧਰੀ) : ਮਾਨਗੜ੍ਹ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 74ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਅਮਰਜੀਤ ਸਿੰਘ ਮਾਹਲ,ਸਤਪਾਲ ਸਿੰਘ ਹੀਰਾਹਾਰ, ਮਨਦੀਪ ਸਿੰਘ ਭਾਨਾ, ਤਰਸੇਮ ਸਿੰਘ ਅਰਗੋਵਾਲ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਹੈਂਕੜਬਾਜ਼ੀ ਤੇ ਤਾਨਾਸ਼ਾਹੀ ਨਾਲ ਕਾਲੇ ਕਾਨੂੰਨ ਕਿਸਾਨਾਂ ਤੇ ਥੋਪਣ ਦੇ ਯਤਨ ਕਰ ਰਹੀ ਹੈ, ਪਰ ਕਿਸਾਨ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਪੂਰਨ ਤੌਰ ਤੇ ਜਾਣ ਚੁੱਕੇ ਹਨ ਕਿਸਾਨਾਂ ਨੇ ਕਿਹਾ ਕਿ ਲਗਭਗ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਮੋਦੀ ਸਰਕਾਰ ਕਿਸਾਨਾਂ ਪ੍ਰਤੀ ਕੁਝ ਨਹੀਂ ਸੋਚ ਰਹੀ ਹੈ। 

ਉਨਾਂ ਕਿਹਾ ਕਿ ਅੱਜ ਪੰਜਾਬ ਦੇ ਨਾਲ ਪੂਰੇ ਦੇਸ਼ ਦਾ ਕਿਸਾਨ ਇਕਜੁੱਟ ਹੋ ਕੇ ਦਿੱਲੀ ਵਿਖੇ ਸੰਘਰਸ਼ ਕਰਕੇ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਡਟੇ ਹੋਏ ਹਨ। ਉਹਨਾਂ ਕਿਹਾ ਕਿ ਦੇਸ਼ ਦੇ ਕਿਸਾਨ ਇਨਾਂ ਕਾਲੇ ਕਾਨੂੰਨ ਬਿੱਲਾਂ ‘ਚ ਕਿਸੇ ਕਿਸਮ ਦੀ ਸੋਧ ਬਰਦਾਸ਼ਤ ਨਹੀਂ ਕਰਨਗੇ ਬਲਕਿ ਰੱਦ ਕਰਵਾ ਕੇ ਹੀ ਕਿਸਾਨ ਵਾਪਸ ਪਰਤਣਗੇ। ਇਸ ਮੌਕੇ ਡਾ.ਮਝੈਲ,ਡਾ.ਮੋਹਨ ਸਿੰਘ ਮੱਲੀ,ਹਰਦੀਪ ਸਿੰਘ ਦੀਪਾ,ਮਨਜਿੰਦਰ ਸਿੰਘ,ਮਹਿੰਦਰ ਸਿੰਘ,ਕੁਲਦੀਪ ਸਿੰਘ ਭਾਨਾ, ਮਹਿੰਦਰ ਸਿੰਘ ਗੜਦੀਵਾਲਾ,ਹਰਭਜਨ ਸਿੰਘ,ਜਤਿੰਦਰ ਸਿੰਘ ਸੱਗਲਾਂ ,ਰਣਜੀਤ ਸਿੰਘ ਦਵਾਖਰੀ,ਜਗਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply