ਅਧਿਆਪਕ ਮਹੀਨੇ ਬਾਅਦ ਹੀ ਮੁੜ ਸੰਘਰਸ਼ ਦੇ ਰਾਹ ਤੇ*
HOSHIARPUR ( ADESH PARMINDER SINGH, SATWINDER SINGH, AJAY JULKA) ਪੰਜਾਬ ਦੇ ਅਧਿਆਪਕ ਮਹਿਜ਼ ਇੱਕ ਮਹੀਨੇ ਬਾਅਦ ਹੀ ਮੁੜ ਸੰਘਰਸ਼ ਦੇ ਰਾਹ ਤੁਰ ਪਏ ਹਨ। ਇਸ ਤੋਂ ਇਲਾਵਾ ਉਹ ਲੰਬਾ ਸਮਾਂ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਰੱਖ ਚੁੱਕੇ ਹਨ ।ਸਾਂਝਾ ਅਧਿਆਪਕ ਮੋਰਚਾ ਹੁਸ਼ਿਆਰਪੁਰ ਨੇ , ਅੱਜ ਇੱਥੇ ਸਿੱਖਿਆ ਮੰਤਰੀ ਤੇ ਪਟਿਆਲਾ ਸ਼ਹਿਰ ਚ ਅਧਿਆਪਕਾਂ ਦੇ ਪੱਕੇ ਧਰਨੇ ਦੇ 56ਵੇਂ ਦਿਨ ਕੀਤੇ ਸਾਰੇ ਐਲਾਨਾਂ ਤੋਂ ਪਿੱਛੇ ਹਟਦਿਆਂ ਗੈਰ ਜ਼ਿੰਮੇਵਾਰਨਾ ਰਵੱਈਆ ਅਪਣਾਉਣ ਅਤੇ ਵਾਅਦਾ ਖਿਲਾਫੀ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਰੀਬ ਸਵਾ ਮਹੀਨਾ ਬੀਤਣ ਦੇ ਬਾਵਜੂਦ ਜਨਤਕ ਰੂਪ ਵਿੱਚ ਕੀਤੇ ਐਲਾਨਾਂ ਨੂੰ ਪੂਰਾ ਕਰਕੇ ਅਤੇ ਐੱਸਐੱਸਏਰਮਸਾ ਅਧਿਆਪਕਾਂ ਦੀ ਤਨਖਾਹ ਕਟੌਤੀ ਨੂੰ ਜਬਰੀ ਲਾਗੂ ਕਰਵਾਉਣ ਲਈ ਆਨਲਾਈਨ ਪੋਰਟਲ ਫਿਰ ਤੋਂ ਖੋਲ੍ਹਣ ਦੇ ਰੋਸ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧਿਆਪਕਾਂ ਨੇ ਮੋਰਚੇ ਦੇ ਜ਼ਿਲ੍ਹਾ ਆਗੂ ਅਮਨਦੀਪ ਸ਼ਰਮਾ ਅਤੇ ਐੱਸਐੱਸਏ ਰਮਸਾ ਜ਼ਿਲ੍ਹਾ ਕਨਵੀਨਰ ਅਜੀਤ ਸਿੰਘ ਰੂਪ ਤਾਰਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਪੁਤਲਾ ਸਾੜਿਆ ।ਅਧਿਆਪਕ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ, ਕਿਸਾਨਾਂ ਅਤੇ ਹੋਰਨਾਂ ਜਨਤਕ ਜਥੇਬੰਦੀਆਂ ਨੂੰ ਨਾਲ ਲੈਂਦਿਆਂ 3 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਸੂਬਾਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।ਇਸ ਮੌਕੇ ਐਸ ਐਸ ਏ ਰਮਸਾ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸੱਤ ਮਹੀਨਿਆਂ ਦੀਆਂ ਰੁਕੀਆਂ ਤਨਖ਼ਾਹਾਂ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ।ਵੱਖ ਵੱਖ ਅਧਿਆਪਕ ਯੂਨੀਅਨਾਂ ਦੇ ਆਗੂਆਂ ਪਸਸਫ ਸਤੀਸ਼ ਰਾਣਾ, ਪੈਨਸ਼ਨਰ ਐਸੋਸੀਏਸ਼ਨ ਤੋਂ ਬਲਵੀਰ ਸੈਣੀ,ਡੀ ਟੀ ਐੱਫ ਤੋਂ ਮੁਕੇਸ਼ ਕੁਮਾਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਅਧਿਆਪਕਾਂ ਦੇ ਪੱਕੇ ਮੋਰਚੇ ਵਿੱਚ 1 ਦਸੰਬਰ ਨੂੰ ਪਹੁੰਚ ਕੇ ਜਨਤਕ ਤੌਰ ਤੇ ਕੀਤੇ ਐਲਾਨ ਅਤੇ ਭਰੋਸੇ ਦਿੱਤੇ ਗਏ ਸਨ ।ਜਿਸ ਉਪਰੰਤ ਮੋਰਚੇ ਵੱਲੋਂ ਗੱਲਬਾਤ ਦਾ ਰਾਹ ਅਖ਼ਤਿਆਰ ਕਰਕੇ ਸੰਘਰਸ਼ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ।ਆਗੂਆਂ ਨੇ ਦੱਸਿਆ ਕਿ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਆਮ ਲੋਕਾਂ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਜੋਂ ਸਿੱਖਿਆ ਮੰਤਰੀ ਵਰਗੇ ਅਹਿਦ ਅਹੁਦੇ ਦੀ ਭਰੋਸੇਯੋਗਤਾ ਨੂੰ ਗਹਿਰੀ ਸੱਟ ਲੱਗੀ ਹੈ ,ਜਿਸ ਕਾਰਨ ਅਧਿਆਪਕ ਵਰਗ ਵਿੱਚ ਸਖ਼ਤ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ ।ਸਿੱਖਿਆ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਸੰਘਰਸ਼ਾਂ ਦੌਰਾਨ ਹੋਈਆਂ ਹਰੇਕ ਪ੍ਰਕਾਰ ਦੀਆਂ ਵਿਕਟੇਮਾਈਜੇਸ਼ਨਾਂ ਸਮੇਤ, ਬਰਖਾਸਤਗੀ ,ਮੁਅੱਤਲੀਆਂ, ਸੈਂਕੜੇ ਕਿਲੋਮੀਟਰ ਦੂਰ ਜਬਰੀ ਕੀਤੀਆਂ ਬਦਲੀਆਂ ਤੇ ਆਰਜ਼ੀ ਪ੍ਰਬੰਧ ਫੌਰੀ ਤੌਰ ਤੇ ਰੱਦ ਕਰਕੇ ਇਨ੍ਹਾਂ ਅਧਿਆਪਕਾਂ ਨੂੰ ਹਾਲੇ ਤੱਕ ਵਾਪਸ ਪਿੱਤਰੀ ਸਕੂਲਾਂ ਵਿੱਚ ਨਹੀਂ ਭੇਜਿਆ ਗਿਆ ,ਸਗੋਂ ਸੈਂਕੜੇ ਸੰਘਰਸ਼ੀ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਡਰ ਦਾ ਮਾਹੌਲ ਬਣਾਉਣ ਦੀਆਂ ਕੋਸ਼ਿਸ਼ਾਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕੀਤੇ ਐਲਾਨ ਅਨੁਸਾਰ 8886 ਐੱਸਐੱਸਏ, ਰਮਸਾ ,ਆਦਰਸ਼ ਮਾਡਲ ਸਕੂਲ ਅਧਿਆਪਕਾਂ ਦੀ ਤਨਖ਼ਾਹ ਵਿੱਚ 65 ਤੋਂ 75 ਪ੍ਰਤੀਸ਼ਤ ਤਨਖ਼ਾਹ ਕਟੌਤੀ ਦੇ ਮੁੱਦੇ ਨੂੰ ਰਿਵਿਊ ਕਰਕੇ ਹੱਲ ਕਰਨ, ਸਮੇਤ ਜਾਮ ਕੀਤੇ ਮਹਿੰਗਾਈ ਭੱਤੇ, ਤਿੰਨ ਸਾਲਾਂ ਤੋਂ ਲਟਕਾਈ ਤਨਖਾਹ ਕਮਿਸ਼ਨ ਦੀ ਰਿਪੋਰਟ, ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਕਰਨ ਬਾਰੇ ਅਹਿਮ ਮੁੱਦਿਆਂ ਦਾ ਵਾਜ਼ਬ ਹੱਲ ਕੱਢਣ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਬਜਾਏ ਐੱਸਐੱਸਏ ਰਮਸਾ ਅਧਿਆਪਕਾਂ ਨੂੰ ਆਰਥਿਕ ਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਬਣਾਉਂਦਿਆਂ ਸੱਤ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਤੋਂ ਵੀ ਲਗਾਤਾਰ ਹੱਥ ਪਿੱਛੇ ਖਿੱਚੇ ਜਾ ਰਹੇ ਹਨ ।ਸਿੱਖਿਆ ਵਿਭਾਗ ਵਿਚਲੇ ਮਾਸਟਰ ਕਾਡਰ 5178 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਨਵੰਬਰ 2017 ਤੋਂ ਰੈਗੂਲਰ ਕਰਕੇ ਇੱਕ ਜਨਵਰੀ 2019 ਤੋਂ ਤਨਖਾਹ ਸਕੇਲ ਦੇਣ ਦੇ ਐਲਾਨ ਨੂੰ ਪੂਰਾ ਕਰਨ ਦੀ ਥਾਂ ਨਿਗੁਣੀਆਂ ਤਨਖਾਹਾਂ ਤੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ।ਇਸ ਮੌਕੇ ਉਪਰੋਕਤ ਤੋਂ ਇਲਾਵਾ ਸਟੇਟ ਕਮੇਟੀ ਮੈਂਬਰ ਪਰਮਜੀਤ ਸਿੰਘ ,ਜੀਟੀਯੂ ਤੋਂ ਵਿਕਾਸ ਸ਼ਰਮਾ, ਕੁਲਵੰਤ ਸਿੰਘ ,ਸੁਨੀਲ ਸ਼ਰਮਾ,ਅਮਰ ਸਿੰਘ , ਸ਼ਾਮ ਸੁੰਦਰ,ਸੁਖਦੇਵ ਡਾਨਸੀਵਾਲ, ਹੰਸ ਰਾਜ, ਜਤਿੰਦਰ ਸਿੰਘ, ਮਦਨ ਲਾਲ ,ਐਸ ਐਸ ਏ ਰਮਸਾ ਤੋਂ ਬਲਜੀਤ ਸਿੰਘ, ਜਤਿੰਦਰ ਸਿੰਘ, ਅਮਰਦੀਪ ਸਿੰਘ, ਰਾਜਿੰਦਰ ਸਿੰਘ,ਮੈਡਮ ਜਸਪ੍ਰੀਤ ਸਪਨਾ, ਕਮਲਜੀਤ, ਆਦਿ ਹਾਜ਼ਰ ਸਨ
EDITOR
CANADIAN DOABA TIMES
Email: editor@doabatimes.com
Mob:. 98146-40032 whtsapp