ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ ਇੱਕ ਮੌਤ ਦੇ ਨਾਲ 16 ਹੋਰ ਨਵੇਂ ਆਏ ਪਾਜੇਟਿਵ ਮਰੀਜ

ਹੁਸ਼ਿਆਰਪੁਰ ਜਿਲੇ ਵਿੱਚ  16 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  7617 , ਇਕ ਮੌਤ ਹੋਣ ਨਾਲ ਗਿਣਤੀ ਹੋਈ 303

ਹੁਸ਼ਿਆਰਪੁਰ 24 ਦਸੰਬਰ(ਚੌਧਰੀ ) : ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ  1371 ਨਵੇ ਸੈਪਲ ਲੈਣ  ਨਾਲ ਅਤੇ 1499 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ -19  ਦੇ ,16 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7617  ਹੋ ਗਈ ਹੈ।ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 226870 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  218541 ਸੈਪਲ  ਨੈਗਟਿਵ,  ਜਦ ਕਿ 2265 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 303 ਹੈ।ਐਕਟਿਵ ਕੇਸਾਂ ਦੀ ਗਿਣਤੀ ਹੈ185,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ  7129  ਹਨ। ਸਿਵਲ ਸਰਜਨ  ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 16 ਪਾਜੇਟਿਵ ਕੇਸ ਆਏ ਹਨ,ਸ਼ਹਿਰ ਹੁਸ਼ਿਆਰਪੁਰ 5 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 11  ਪਾਜੇਟਵ ਮਰੀਜ ਹਨ।ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਇਕ ਮੌਤ ਹੋਈ ਹੈ  ਹਨ (1) 80 ਸਾਲਾ ਔਰਤ  ਵਾਸੀ ਵੱਡਾ ਬੇਗੋਵਾਲ ਦੀ ਮੌਤ ਪਟੇਲ ਹਸਪਤਾਲ ਜਲੰਧਰ  ਹੋਈ ਹੈ । ਸਿਹਤਮੰਦ ਸਮਾਜ ਅਤੇ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply