ਮਿਸ਼ਨ ਤੰਦਰੁਸਤ ਤਹਿਤ ਕੀਟਨਾਸ਼ਕ ਵਿਕ੍ਰੇਤਾਵਾਂ ਦੀ ਅਚਨਚੇਤ ਨਿਰੀਖਣ ਕੀਤਾ ਅਤੇ ਨਦੀਨਾਸ਼ਕਾਂ ਦੇ 7 ਨਮੂਨੇ ਭਰੇ

ਕੀਟਨਾਸ਼ਕ ਵਿਕ੍ਰੇਤਾ ਕਿਸਾਨਾਂ ਨੂੰ ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਲਈ ਗੈਰ ਸਿਫਾਰਸ਼ਸ਼ੁਦਾ ਨਦੀਨਨਾਸ਼ਕ ਵੇਚਣ ਤੋਂ ਗੁਰੇਜ ਕਰਨ : ਡਾ ਅਮਰੀਕ ਸਿੰਘ

ਪਠਾਨਕੋਟ 26 ਦਸੰਬਰ(ਚੌਧਰੀ ) : ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਸਰਨਾ ,ਸ਼ਹਿਰ ਪਠਾਨਕੋਟ ਅਤੇ ਨੰਗਲ ਭੁਰ ਦੇ ਕੀਟਨਾਸ਼ਕ ਵਿਕ੍ਰਤਾਵਾਂ ਦੀ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਕੀਟਨਾਸ਼ਕਾਂ ਦੇ ਨਮੂਨੇ ਭਰ ਕੇ ਪਰਖ ਲਈ ਕੀਟਨਾਸ਼ਕ ਪਰਖ ਪ੍ਰਯੋਗਸ਼ਾਲਾ ਨੂੰ ਭੇਜ ਦਿੱਤੇ ਗਏ।ਟੀਮ ਵਿੱਚ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ, ਪਿ੍ਰਅੰਕਾ ਪਨਡੋਤਰਾ,ਡਾ. ਮਨਦੀਪ ਕੌਰ,ਡਾ ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ,ਜੀਵਨ ਲਾਲ ਅਤੇ ਵਿਜੇ ਕੁਮਾਰ ਸਨ।
ਗੱਲਬਾਤ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਬਿਜਾਈ ਤਕਰੀਬਨ ਮੁਕੰਮਲ ਹੋ ਚੁੱਕੀ ਹੈ ਅਤੇ ਬਲਾਕ ਪਠਾਨਕੋਟ ਵਿੱਚ ਤਕਰੀਬਨ 16567 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕਤਿੀ ਗਈ ਹੈ।ਉਨਾਂ ਕਿਹਾ ਕਿ ਇਸ ਵਕਤ ਕਿਸਾਨਾਂ ਵੱਲੋਂ ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਕਰਨ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਨਦੀਨਾਸ਼ਕਾਂ ਦੀ ਕਾਰਜਕੁਸ਼ਕਤਾ ਵਧਾਉਣ ਲਈ ਨਦੀਨਨਾਸ਼ਕਾਂ ਦੀ ਸਹੀ ਚੋਣ ਕਰਕੇ,ਸਹੀ ਸਮੇਂ ਤੇ ਸਹੀ ਛਿੜਕਾਅ ਤਕਨੀਕਾਂ ਅਪਣਾ ਕੇ ਛਿੜਕਾਅ ਕੀਤਾ ਜਾਵੇ।ਉਨਾਂ ਕਿਹਾ ਕਿ ਕਿਸਾਨਾਂ ਨੂੰ ਉੱਚ ਮਿਆਰੀ ਪੱਧਰ ਦੇ ਨਦੀਨਨਾਸ਼ਕ ਅਤੇ ਹੋਰ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ,ਜਿਸ ਤਹਿਤ ਨਦੀਨਾਸ਼ਕਾਂ ਅਤੇ ਹੋਰ ਖੇਤੀ ਸਮੱਗਰੀ ਦੀ ਵਿਕਰੀ ਤੇ ਕਰੜੀ ਨਿਗਾਹ ਰੱਖੀ ਜਾ ਰਹੀ ਹੈ।ਉਨਾਂ ਕਿਹਾ ਕਿ ਫਸਲਾਂ ਵਿੱਚ ਆਉਣ ਵਾਲੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨੀ ਚਾਹੀਦੀ ਹੈ।ਉਨਾਂ ਸਿਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫਸਲ ਖਾਸ ਕਰਕੇ ਐਚ ਡੀ 2967 ਕਿਸਮ ਦਾ ਨਿਰੰਤਰ ਨਿਰੀਖਣ ਕਤਿਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਪੀਲੀ ਕੁੰਗੀ ਦਾ ਹਮਲਾ ਵੀ ਹੋ ਸਕਦਾ ਹੈ ਉਨਾਂ ਕੀਟਨਾਸ਼ਕ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਾਬੰਦੀ ਸ਼ੂਦਾ ਕੀਟਨਾਸ਼ਕਾਂ ਜਿਵੇਂ ਐਲਾਕਲੋਰ, ਡਾਈਕਲੋਰੋਵਾਸ, ਫੋਰੇਟ, ਫਾਸਫਾਮੀਡਾਨ, ਟਰਾਈਜੋਫਾਸ ਅਤੇ ਟਰਾਈ ਕਲੋਫਾਨ ਦੀ ਵਿਕਰੀ ਬਿੱਲਕੁਲ ਨਾਂ ਕੀਤੀ ਜਾਵੇ ਅਤੇ ਜੇਕਰ ਕਿਸੇ ਕੋਲ ਕੋਈ ਸਟਾਕ ਮੌਜੂਦ ਹੈ ਉਸ ਨੂੰ ਤੁਰੰਤ ਸੰਬੰਧਤ ਕੰਪਨੀ ਨੂੰ ਵਾਪਸ ਭੇਜ ਦਿੱਤਾ ਜਾਵੇ।ਉਨਾਂ ਖਾਦ,ਬੀਜ ਅਤੇ ਕੀਟਨਾਸ਼ਕ ਰਸਾਇਣਾਂ ਦੀ ਵਿਕਰੀ ਨਾਲ ਸੰਬੰਧਤ ਦਸਤਾਵੇਜਾਂ ਦੀ ਚੈਕਿੰਗ ਕੀਤੀ ਅਤੇ ਜਿੰਨਾਂ ਡੀਲਰਾਂ ਦੀਆਂ ਊਣਤਾਈਆਂ ਪਾਈਆਂ ਗਈਆਂ ,ਉਨਾਂ ਨੂੰ ਤਾੜਨਾ ਕਰਦਿਆਂ ਭਵਿੱਖ ਵਿੱਚ ਕਾਗਜ਼ਾਤ ਦਰੁਸਤ ਕਰਨ ਦੀ ਹਦਾਇਤ ਕੀਤੀ ਅਤੇ ਚਿਤਾਵਨੀ ਵੀ ਦਿੱਤੀ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985,ਇੰਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply