(ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਮੀਟਿੰਗ ਕਰਦੇ ਹੋਏ ਅਤੇ ਸਿਵਲ ਹਸਪਤਾਲ ਦੇ ਦੌਰੇ ਸਮੇਂ)
ਪ੍ਰਮੁੱਖ ਸਕੱਤਰ ਵੱਲੋਂ ਖੇਤਰੀ ਵੈਕਸੀਨ ਸਟੋਰ ਦਾ ਦੌਰਾ, ਟੀਕਾਕਰਨ ਨੂੰ ਲੈ ਕੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ
ਵੈਕਸੀਨ ਦੀ ਆਮਦ ਉਪਰੰਤ ਪਹਿਲੇ ਪੜਾਅ ’ਚ ਸਿਹਤ ਟੀਮਾਂ, ਫਰੰਟਲਾਈਨ ਵਰਕਰ ਅਤੇ 50 ਸਾਲ ਤੋਂ ਵੱਧ ਉਮਰ ਦੇ ਰਜਿਸਟਰਡ ਵਿਅਕਤੀਆਂ ਦਾ ਹੋਵੇਗਾ ਟੀਕਾਕਰਨ
ਜਿਲੇ ’ਚ ਕੋਵਿਡ ਟੀਕਾਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਦੇ 8000 ਮੈਂਬਰ ਰਜਿਸਟਰਡ
ਕੋਵਿਡ ਟੀਕਾਕਰਨ ਲਈ ਸਿਵਲ ਹਸਪਤਾਲ ਸਮੇਤ 36 ਥਾਵਾਂ ਦੀ ਸ਼ਨਾਖਤ, 264 ਅਧਿਕਾਰੀ/ਕਰਮਚਾਰੀ ਕਰਨਗੇ ਟੀਕਾਕਰਨ
ਪ੍ਰਮੁੱਖ ਸਕੱਤਰ ਹੁਸਨ ਲਾਲ ਵੱਲੋਂ ਯੂ.ਕੇ. ਤੋਂ ਆਏ ਵਿਅਕਤੀਆਂ ਦੇ ਸੈਂਪਲ ਲੈਣ ਦੇ ਨਿਰਦੇਸ਼
ਹੁਸ਼ਿਆਰਪੁਰ, 26 ਦਸੰਬਰ(ਚੌਧਰੀ) : ਕੋਰੋਨਾ ਵਾਇਰਸ ਦੀ ਰੋਕਥਾਮ ਲਈ ਆਉਣ ਵਾਲੀ ਵੈਕਸੀਨ ਦੇ ਰੱਖ-ਰਖਾਅ ਅਤੇ ਟੀਕਾਕਰਨ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅੱਜ ਇੱਥੇ ਪਹੁੰਚੇ ਪ੍ਰਮੁੱਖ ਸਕੱਤਰ (ਸਿਹਤ) ਹੁਸਨ ਲਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਚਲੇ ਰੀਜ਼ਨਲ ਵੈਕਸੀਨ ਸਟੋਰ ਤੋਂ ਪੰਜ ਜਿਲਿਆਂ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਗੁਰਦਾਸਪੁਰ ਅਤੇ ਪਠਾਨਕੋਟ ਨੂੰ ਕੋਵਿਡ ਵੈਕਸੀਨ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਸਮੇਤ ਜਿਲਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਿਹਤ ਵਿਭਾਗ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਰਾਹੀਂ ਵੈਕਸੀਨ ਦੀ ਆਮਦ ਉਪਰੰਤ ਟੀਕਾਕਰਨ ਦੀ ਪ੍ਰਕਿਰਿਆ ਅਤੇ ਵੈਕਸੀਨ ਦੇ ਸੁਚੱਜੇ ਰੱਖ-ਰਖਾਅ ਸੰਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਪ੍ਰਮੁੱਖ ਸਕੱਤਰ (ਸਿਹਤ) ਹੁਸਨ ਲਾਲ ਨੇ ਦੱਸਿਆ ਕਿ ਪਹਿਲੇ ਪੜਾਅ ’ਚ ਤਿੰਨ ਵਰਗਾਂ ਜਿਨ੍ਹਾਂ ਵਿੱਚ ਹੈਲਥ ਵਰਕਰ, ਫਰੰਟਲਾਈਨ ਵਰਕਰ ਅਤੇ 50 ਸਾਲ ਜਾਂ ਇਸ ਤੋ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾਵੇਗੀ। ਇਸ ਮੌਕੇ ਪ੍ਰਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਗਿਆ ਕਿ ਹੁਣ ਤੱਕ ਕਰੀਬ 8000 ਹੈਲਥ ਵਰਕਰਾਂ ਨੇ ਟੀਕਾਕਰਨ ਲਈ ਰਜਿਸਟਰੇਸ਼ਨ ਕਰਵਾ ਦਿੱਤੀ ਹੈ ਅਤੇ ਕੋਵਿਡ ਵੈਕਸੀਨ ਬਿਨ੍ਹਾਂ ਰਜਿਸਟਰੇਸ਼ਨ ਤੋਂ ਨਹੀਂ ਲਾਈ ਜਾਵੇਗੀ। ਇਹ ਟੀਕਾਕਰਨ ਜਿਲੇ ਵਿੱਚ ਸਿਵਲ ਹਸਪਤਾਲ, 3 ਸਬ ਡਵੀਜਨ ਹਸਪਤਾਲਾਂ, 12 ਕਮਿਊਨਿਟੀ ਹੈਲਥ ਸੈਂਟਰਾਂ ਤੋਂ ਇਲਾਵਾ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਲਈ ਇੰਪੈਨਲਡ ਹਸਪਤਾਲਾਂ ਸਮੇਤ 36 ਥਾਵਾਂ ’ਤੇ ਪ੍ਰਤੀ ਦਿਨ ’ਚ 100 ਵਿਅਕਤੀਆਂ ਦੇ ਕੋਵਿਡ ਵੈਕਸੀਨ ਦਾ ਟੀਕਾ ਲਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪ੍ਰਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਕਿ ਸਿਹਤ ਵਿਭਾਗ ਵੱਲੋਂ 264 ਕਰਮਚਾਰੀਆਂ ਨੂੰ ਕੋਵਿਡ ਦੇ ਟੀਕਾਕਰਨ ਦੀ ਟਰੇਨਿੰਗ ਦੇ ਕੇ ਤਿਆਰ ਕੀਤਾ ਜਾ ਚੁੱਕਾ ਹੈ ਜੋ ਕਿ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਪਹਿਲੇ ਪੜਾਅ ਦੇ ਵਰਗਾਂ ਦੇ ਟੀਕਾਕਰਨ ਕਰਨਗੇ। ਉਨ੍ਹਾਂ ਦੱਸਿਆ ਕਿ ਹੈਲਥ ਵਰਕਰਾਂ ਦੇ ਨਾਲ-ਨਾਲ ਫਰੰਟ ਲਾਈਨ ਵਰਕਰਾਂ ’ਚ ਰਾਜ ਪੁਲਿਸ, ਨਗਰ ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਕੋਵਿਡ ਸੰਕਟ ਦੌਰਾਨ ਅਤਿ ਅਹਿਮ ਭੂਮਿਕਾ ਨਿਭਾਉਣ ਵਾਲੇ ਸਫਾਈ ਸੇਵਕਾਂ ਦੇ ਕੋਵਿਡ ਟੀਕਾ ਲਗਾਇਆ ਜਾਵੇਗਾ।
ਪ੍ਰਮੁੱਖ ਸਕੱਤਰ ਹੁਸਨ ਲਾਲ ਵੱਲੋਂ ਕੋਵਿਡ ਵੈਕਸੀਨ ਦੇ ਰੱਖ-ਰਖਾਅ ਸੰਬੰਧੀ ਪੁੱਛੇ ਜਾਣ ’ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ 15 ਤੋਂ 16 ਲੱਖ ਡੋਜ਼ ਰੱਖਣ ਦੀ ਸਮਰੱਥਾ ਹੈ ਜਿਸ ਲਈ ਵਾਕ ਇਨ ਕੂਲਰ ਸਥਾਪਤ ਹਨ। ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕੋਵਿਡ ਵੈਕਸੀਨ ਵਾਲੀ ਥਾਂ ਅਤੇ ਇਸ ਦੇ ਟਰਾਂਸਪੋਰਟੇਸ਼ਨ ਵੇਲੇ ਲੋੜੀਂਦੀ ਸੁਰੱਖਿਆ ਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਮੀਟਿੰਗ ਦੌਰਾਨ ਜਾਣੂ ਕਰਵਾਇਆ ਕਿ ਕੋਵਿਡ ਟੀਕਾਕਰਨ ਵਾਲੀਆਂ ਸਾਈਟਾਂ ’ਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਰੂਪਰੇਖਾ ਨੂੰ ਅੰਤਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਨ੍ਹਾਂ ਥਾਵਾਂ ’ਤੇ ਐਂਬੂਲੈਂਸ ਆਦਿ ਦਾ ਵਿਸ਼ੇਸ਼ ਪ੍ਰਬੰਧ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜਿਲਾ ਟੀਕਾਕਰਨ ਅਫਸਰ ਜੀ.ਐਸ. ਕਪੂਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਜਿੰਦਰ ਰਾਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਐਸ.ਐਮ.ਓ. ਡਾ. ਜਸਵਿੰਦਰ ਸਿੰਘ, ਡਾ. ਨਮਿਤਾ ਘਈ, ਜਿਲਾ ਪ੍ਰੋਗਰਾਮ ਮੈਨੇਜਰ ਐਨ.ਐਚ.ਐਮ. ਮੁਹੰਮਦ ਆਫਿਸ ਤੋਂ ਇਲਾਵਾ ਸਾਰੇ ਐਸ.ਐਮ.ਓਜ਼ ਆਦਿ ਮੌਜੂਦ ਸਨ।
ਪ੍ਰਮੁੱਖ ਸਕੱਤਰ ਵੱਲੋਂ ਸਾਰਸ-ਕੋਵ-2 ਦੇ ਮੱਦੇਨਜ਼ਰ ਇੰਗਲੈਂਡ ਤੋਂ 21-23 ਦਸੰਬਰ ਵਿਚਕਾਰ ਪਹੁੰਚੇ ਯਾਤਰੀਆਂ ਦੀ ਟਰੇਸਿੰਗ/ਟੈਸਟਿੰਗ ਦੇ ਨਿਰਦੇਸ਼ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇੰਗਲੈਂਡ ਵਿੱਚ ਪਾਏ ਗਏ ਨਵੇਂ ਸਾਰਸ(ਐਸ.ਏ.ਆਰ.ਐਸ.)-ਕੋਵ-2 ਦੇ ਮੱਦੇਨਜ਼ਰ ਜਾਰੀ ਐਸ.ਓ.ਪੀ. ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 21 ਤੋਂ 23 ਦਸੰਬਰ ਨੂੰ ਯੂ.ਕੇ. ਤੋਂ ਭਾਰਤ ਪਹੁੰਚੇ ਜਿਲੇ ਦੇ ਯਾਤਰੀਆਂ ਦੀ ਟਰੇਸਿੰਗ/ਟੈਸਟਿੰਗ ਦੇ ਨਾਲ-ਨਾਲ ਲੋੜ ਪੈਣ ‘ਤੇ ਬਾਕੀਆਂ ਨਾਲੋਂ ਵੱਖਰੇ ਤੌਰ ’ਤੇ ਇਕਾਂਤਵਾਸ ਕੀਤਾ ਜਾਵੇ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
- ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ
- ਅਸਲ ਚ ਡਾ. ਇਸ਼ਾਂਕ ਦੇ ਹੱਕ ਵਿੱਚ ਲੋਕ-ਲਹਿਰ ਬਣ ਚੁੱਕੀ ਹੈ :: -ਡਾ. ਰਵਜੋਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp