ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ 2 ਮੌਤਾਂ, ਗਿਣਤੀ ਹੋਈ 308

ਹੁਸ਼ਿਆਰਪੁਰ ਜਿਲੇ ਵਿੱਚ  24 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ  7696 ਪੁੱਜੀ ,2 ਮੌਤਾ ਹੋਣ ਨਾਲ ਕੁੱਲ ਮੌਤਾਂ ਹੋਈਆਂ 308

ਹੁਸ਼ਿਆਰੁਪੁਰ 28 ਦਸੰਬਰ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1255  ਨਵੇ ਸੈਪਲ ਲੈਣ  ਨਾਲ ਅਤੇ 1149 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 24 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7696 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 230700 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 222938 ਸੈਪਲ  ਨੈਗਟਿਵ,ਜੱਦ ਕਿ 1661 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ 308 ਗਿਣਤੀ ਹੈ।ਐਕਟਿਵ ਕੇਸਾ ਦੀ ਗਿਣਤੀ 134 ਹੈ, ਠੀਕ ਹੋ ਕਿ ਘਰ ਗਏ ਮਰੀਜਾੰ ਦੀ ਗਿਣਤੀ 7254 ਹੋ ਗਈ ਹੈ ।
 
ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 24 ਪਾਜੇਟਿਵ ਕੇਸ  ਨਵੇ ਹਨ। ਹੁਸ਼ਿਆਰਪੁਰ ਸ਼ਹਿਰ 5 ਕੇਸ ਸਬੰਧਿਤ ਹਨ ਜਦ ਕੇ ਬਾਕੀ ਪੀ ਐਚ ਸੀਜ ਦੇ19 ਪਾਜਿਟਵ ਮਰੀਜ ਹਨ। ਦੋ ਮੌਤ ਕਰੋਨਾ ਦੀ ਬਿਮਾਰੀ ਨਾਲ ਹੋਈਆ ਹਨ (1)65 ਸਾਲਾ ਔਰਤ ਵਾਸੀ ਮਾਊਟ ਐਵਨਿਉ ਫਗਵਾੜਾ ਰੋਡ ਹੁਸ਼ਿਆਰਪੁਰ ਪੀ.ਜੀ.ਆਈ. ਚੰਡੀਗੜ,(2) 69 ਸਾਲਾ ਔਰਤ ਵਾਸੀ ਸੇਰਗੜ ਇਸ ਦੀ ਘਰ ਵਿੱਚ ਹੀ ਮੌਤ ਹੋ ਗਈ ।  

ਸਿਵਲ ਸਰਜਨ ਨੇ ਲੋਕਾ ਨੂੰ  ਅਪੀਲ ਕਰਦਿਆ ਕਿਹਾ ਕਿ ਕੋਵਿਡ- 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਹੈ, ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ,ਸਾਨੂੰ ਸਾਰਿਆ ਨੂੰ ਮਾਸਿਕ ਲਗਾਉਣਾ ਜਰੂਰੀ ਹੈ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply