ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ’ਚ ਅਪਣਾ ਘਰ ਬਣਾਉਣ ਦਾ ਸੁਪਨਾ ਹੋ ਸਕਦੈ ਪੂਰਾ
ਗਮਾਡਾ ਈਕੋ ਸਿਟੀ-2 ਸਕੀਮ ਨੂੰ ਆਮ ਲੋਕਾਂ ਵਲੋਂ ਮਿਲ ਰਿਹੈ ਭਰਵਾਂ ਹੁੰਗਾਰਾ
ਨਿਊ ਚੰਡੀਗੜ ’ਚ ਘਰ ਬਣਾਉਣ ਦਾ ਸੁਨਹਿਰੀ ਮੌਕਾ
ਬਠਿੰਡਾ, 31 ਦਸੰਬਰ: ਪੰਜਾਬ ਵਾਸੀ ਹੁਣ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿਚ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਕਰ ਸਕਦੇ ਹਨ। ਇਸ ਲਈ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਈਕੋ ਸਿਟੀ-2, ਨਿਊ ਚੰਡੀਗੜ ਵਿਖੇ 289 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਹ ਸਕੀਮ 7 ਦਸੰਬਰ, 2020 ਨੂੰ ਸ਼ੁਰੂ ਹੋਈ ਸੀ ਅਤੇ 14 ਜਨਵਰੀ, 2021 ਨੂੰ ਬੰਦ ਹੋਵੇਗੀ।
ਗਮਾਡਾ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਲਾਟਾਂ ਦੀ ਅਲਾਟਮੈਂਟ ਦੀ ਕੀਮਤ 25 ਹਜ਼ਾਰ ਰੁਪਏ ਪ੍ਰਤੀ ਗਜ ਤੈਅ ਕੀਤੀ ਗਈ ਹੈ। ਇਸ ਸਕੀਮ ਵਿਚ 200 ਗਜ, 300 ਗਜ, 400 ਗਜ, 450 ਗਜ, 500 ਗਜ, 1000 ਗਜ ਅਤੇ 2000 ਗਜ ਆਕਾਰ ਦੇ ਪਲਾਟਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਸਕੀਮ ਨੂੰ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਅਰਜੀ ਦੇਣ ਵਿੱਚ ਦਿਲਚਸਪੀ ਰੱਖਣ ਵਾਲਿਆਂ ਵਲੋਂ ਸੰਪਰਕ ਕੀਤਾ ਜਾ ਰਿਹਾ ਹੈ।
ਇਸ ਸਕੀਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਦੇਸ਼ ਦੇ ਸਾਰੇ ਆਮ ਸ਼੍ਰੇਣੀ ਦੇ ਨਾਗਰਿਕਾਂ (ਵਿਦੇਸ਼ਾਂ ਵਿੱਚ ਵਸੇ ਵਿਅਕਤੀਆਂ ਨੂੰ ਛੱਡ ਕੇ) ਲਈ ਖੁੱਲੀ ਹੈ, ਜਿਨਾਂ ਦੀ ਉਮਰ ਸਕੀਮ ਵਿੱਚ ਬਿਨੈ ਕਰਨ ਦੀ ਆਖਰੀ ਤਰੀਕ ਤੱਕ 18 ਸਾਲ ਹੋਵੇ। ਇਸ ਸਕੀਮ ਵਿਚ ਬਜ਼ੁਰਗ ਨਾਗਰਿਕਾਂ ਨੂੰ ਅਲਾਟਮੈਂਟ ਵਿੱਚ ਤਰਜੀਹ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਲਾਟਮੈਂਟ ਲਈ ਮਹਿਲਾ ਬਿਨੈਕਾਰਾਂ ਨੂੰ ਵਿਚਾਰਿਆ ਜਾਵੇਗਾ। ਇਨਾਂ ਬਿਨੈਕਾਰਾਂ ਦੀ ਸੂਚੀ ਖਤਮ ਹੋ ਜਾਣ ਤੋਂ ਬਾਅਦ ਹੋਰਨਾਂ ਬਿਨੈਕਾਰਾਂ ਨੂੰ ਅਲਾਟਮੈਂਟ ਲਈ ਵਿਚਾਰਿਆ ਜਾਵੇਗਾ। ਇਸ ਸਕੀਮ ਵਿਚ ਵੱਖ-ਵੱਖ ਰਾਖਵੀਆਂ ਅਤੇ ਤਰਜੀਹੀ ਸ਼੍ਰੇਣੀਆਂ ਨੂੰ ਦਿੱਤੇ ਜਾਂਦੇ ਲਾਭ, ਸੂਬੇ ਦੇ ਉਨਾਂ ਵਸਨੀਕਾਂ ਨੂੰ ਦਿੱਤੇ ਜਾਣਗੇ ਜਿਨਾਂ ਦਾ ਦੇਸ ਵਿੱਚ ਆਪਣਾ ਜਾਂ ਉਨਾਂ ਦੇ ਜੀਵਨ ਸਾਥੀ ਦਾ ਕੋਈ ਪਲਾਟ/ਮਕਾਨ ਨਹੀਂ ਹੈ।
ਬੁਲਾਰੇ ਅਨੁਸਾਰ ਅਲਾਟਮੈਂਟ ਲਈ ਭੁਗਤਾਨ ਨੂੰ ਬਹੁਤ ਸੁਵਿਧਾਜਨਕ ਬਣਾਇਆ ਗਿਆ ਹੈ। ਪਲਾਟ ਦੀ ਕੁੱਲ ਕੀਮਤ ਦੀ 10 ਫੀਸਦੀ ਰਕਮ ਬਿਨੈ-ਪੱਤਰ ਦੇਣ ਵੇਲੇ ਪੇਸ਼ਗੀ ਵਜੋਂ ਜਮਾਂ ਕੀਤੀ ਜਾਣੀ ਹੈ ਜਦਕਿ ਲੈਟਰ ਆਫ ਇੰਟੈਂਟ ਜਾਰੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ 15 ਫੀਸਦੀ ਭੁਗਤਾਨ ਕੀਤਾ ਜਾਣਾ ਹੈ। ਬਕਾਇਆ 75 ਫੀਸਦੀ ਰਕਮ ਲੇਟਰ ਆਫ ਇੰਟੈਂਟ ਜਾਰੀ ਹੋਣ ਦੇ 60 ਦਿਨਾਂ ਦੇ ਅੰਦਰ ਇਕਮੁਸਤ ਜਾਂ ਸਾਲਾਨਾ 9 ਫੀਸਦੀ ਵਿਆਜ ਦੇ ਨਾਲ ਛੇ ਛਮਾਹੀ ਕਿਸਤਾਂ ਰਾਹੀਂ ਜਮਾ ਕਰਵਾਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਕਮੁਸਤ ਅਦਾਇਗੀ ਕਰਨ ਵਾਲੇ ਅਲਾਟੀਆਂ ਨੂੰ ਬਕਾਇਆ ਰਕਮ ’ਤੇ 5 ਫੀਸਦੀ ਛੋਟ ਦਿੱਤੀ ਜਾਵੇਗੀ।
ਉਨਾਂ ਹੋਰ ਦੱਸਿਆ ਕਿ ਇਸ ਸਕੀਮ ਦਾ ਬਰੋਸਰ ਪੁੱਡਾ ਭਵਨ, ਸੈਕਟਰ-62, ਐਸ.ਏ.ਐਸ.ਨਗਰ ਦੇ ਸਿੰਗਲ ਵਿੰਡੋ ਸਰਵਿਸ ਕਾਊਂਟਰ ਜਾਂ ਇਸ ਸਕੀਮ ਨਾਲ ਜੁੜੇ ਵੱਖ-ਵੱਖ ਬੈਂਕਾਂ ਦੀਆਂ ਸ਼ਾਖਾਵਾਂ (ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਇੰਡਸਇੰਡ ਬੈਂਕ, ਆਈਸੀਆਈਸੀਆਈ ਬੈਂਕ, ਆਈਡੀਬੀਆਈ ਬੈਂਕ, ਸਟੇਟ ਬੈਂਕ ਆਫ ਇੰਡੀਆ, ਏਯੂ ਸਮਾਲ ਫਾਇਨਾਂਸ ਬੈਂਕ, ਬੈਂਕ ਆਫ ਬੜੌਦਾ, ਯੈਸ ਬੈਂਕ ਅਤੇ ਐਚਡੀਐਫਸੀ ਬੈਂਕ) ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਿਸਦੀ ਕੀਮਤ 100 ਰੁਪਏ ਹੈ। ਹਰ ਪ੍ਰਕਾਰ ਤੋਂ ਮੁਕੰਮਲ ਅਰਜ਼ੀਆਂ ਆਖਰੀ ਮਿਤੀ ਜਾਂ ਇਸ ਤੋਂ ਪਹਿਲਾਂ ਬੈਂਕਾਂ ਵਿੱਚ ਜਮਾਂ ਕਰਵਾਈਆਂ ਜਾ ਸਕਦੀਆਂ ਹਨ। ਬਿਨੈਕਾਰ gmada.gov.in ਵੈਬਸਾਈਟ ’ਤੇ ਵੀ ਜਾ ਕੇ ਆਨਲਾਈਨ ਅਰਜੀ ਦੇ ਸਕਦੇ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਅਦਾਇਗੀ ਆਨਲਾਈਨ ਕੀਤੀ ਜਾ ਸਕਦੀ ਹੈ।
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp