ਪੁਲਿਸ ਵੱਲੋਂ ਸਮਾਂ ਰਹਿੰਦਿਆਂ ਕਾਰਵਾਈ ਨਾਲ ਕਿਸਾਨਾਂ ਤੇ ਭਾਜਪਾ ਸਮਰਥਕਾਂ ਵਿਚਾਲੇ ਹਿੰਸਕ
ਟਕਰਾਅ ਟਲਿਆ- ਐਸ.ਐਸ.ਪੀਐਸ.ਐਸ.ਪੀ ਨੇ ਦੱਸਿਆ ਕਿ ਡੀ.ਐਸ.ਪੀ ਪੱਧਰ ਦੇ ਇੱਕ ਅਧਿਕਾਰੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਪੁਲਿਸ ਦੀ ਮੌਜੂਦਗੀ ਨੇ ਇਹ ਯਕੀਨੀ ਬਣਾਇਆ ਕਿ ਸਾਬਕਾ ਮੰਤਰੀ ਦੇ ਸਮਰਥਕਾਂ ਅਤੇ ਮੁਜ਼ਾਹਰਾਕਾਰੀਆਂ ਦਰਮਿਆਣ ਕੋਈ ਹਿੰਸਕ ਟਕਰਾਅ ਨਾ ਹੋਵੇ। ਉਨਾਂ ਅੱਗੇ ਦੱਸਿਆ ਕਿ ਪੁਲਿਸ ਨੇ ਪੂਰੀ ਚੌਕਸੀ ਵਰਤਦੇ ਹੋਏ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਨਹੀਂ ਲੈਣ ਦਿੱਤਾ। ਐਸ.ਐਸ.ਪੀ. ਨੇ ਇਹ ਵੀ ਕਿਹਾ ਕਿ ਜੇਕਰ ਸੂਚਨਾ ਮਿਲਣ ’ਤੇ ਪੁਲਿਸ ਤੁਰੰਤ ਹਰਕਤ ਵਿਚ ਨਾ ਆਉਂਦੀ ਤਾਂ ਸਿੱਟੇ ਗੰਭੀਰ ਹੋ ਸਕਦੇ ਸਨ।
ਹੁਸ਼ਿਆਰਪੁਰ, 1 ਜਨਵਰੀ (ਆਦੇਸ਼ )
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਅੱਜ ਦੱਸਿਆ ਕਿ ਪੁਲਿਸ ਵੱਲੋਂ ਸਮਾਂ ਰਹਿੰਦਿਆਂ ਕਾਰਵਾਈ ਕਰਨ ਨਾਲ ਪੰਜਾਬ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਦੇ ਘਰ ਦੇ ਬਾਹਰ ਹਿੰਸਕ ਟਕਰਾਅ ਟਲ ਗਿਆ।
ਅੱਜ ਇਥੇ ਜਾਰੀ ਇਕ ਬਿਆਨ ਵਿੱਚ ਐਸ.ਐਸ.ਪੀ ਨੇ ਦੱਸਿਆ ਕਿ ਡੀ.ਐਸ.ਪੀ ਪੱਧਰ ਦੇ ਇੱਕ ਅਧਿਕਾਰੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਪੁਲਿਸ ਦੀ ਮੌਜੂਦਗੀ ਨੇ ਇਹ ਯਕੀਨੀ ਬਣਾਇਆ ਕਿ ਸਾਬਕਾ ਮੰਤਰੀ ਦੇ ਸਮਰਥਕਾਂ ਅਤੇ ਮੁਜ਼ਾਹਰਾਕਾਰੀਆਂ ਦਰਮਿਆਣ ਕੋਈ ਹਿੰਸਕ ਟਕਰਾਅ ਨਾ ਹੋਵੇ। ਉਨਾਂ ਅੱਗੇ ਦੱਸਿਆ ਕਿ ਪੁਲਿਸ ਨੇ ਪੂਰੀ ਚੌਕਸੀ ਵਰਤਦੇ ਹੋਏ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਨਹੀਂ ਲੈਣ ਦਿੱਤਾ। ਐਸ.ਐਸ.ਪੀ. ਨੇ ਇਹ ਵੀ ਕਿਹਾ ਕਿ ਜੇਕਰ ਸੂਚਨਾ ਮਿਲਣ ’ਤੇ ਪੁਲਿਸ ਤੁਰੰਤ ਹਰਕਤ ਵਿਚ ਨਾ ਆਉਂਦੀ ਤਾਂ ਸਿੱਟੇ ਗੰਭੀਰ ਹੋ ਸਕਦੇ ਸਨ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਮੁਜ਼ਾਹਰਾਕਾਰੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਪੜਤਾਲ ਜਾਰੀ ਹੈ। ਉਨਾਂ ਸਪਸ਼ਟ ਕੀਤਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ।
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
EDITOR
CANADIAN DOABA TIMES
Email: editor@doabatimes.com
Mob:. 98146-40032 whtsapp