ਵੱਡੀ ਖ਼ਬਰ : ਪੰਜਾਬ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ

ਮੋਹਾਲੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸੰਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ‘ਚ ਆ ਕੇ ਕਲਾਸਾਂ ਲਗਾਉਣ ਦੀ ਆਗਿਆ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਵਾਇਰਸ ਦੇ ਸੰਕ੍ਰਮਣ ਦੇ ਖਤਰੇ ਨੂੰ ਰੋਕਿਆ ਜਾਸਕੇ ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਤੋਂ ਫੀਡਬੈਕ ਲਈ ਸੀ ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੁਖੀਆਂ ਨੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਈ ਅੰਤਮ ਰੀਵਿਜ਼ਨ ਤੋਂ ਪਹਿਲਾਂ ਮੁੜ ਸਕੂਲ ਖੋਲ੍ਹਣ ਦੀ ਬੇਨਤੀ ਕੀਤੀ ਸੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply