*ਲੰਮੇ ਸਮੇਂ ਬਾਅਦ ਆਪਣੇ ਅਧਿਆਪਕਾਂ ਨੂੰ ਮਿਲ ਕੇ ਵਿਦਿਆਰਥੀ ਹੋਏ ਭਾਵੁਕ*

ਸਕੂਲ ਮੁਖੀ ਅਤੇ ਅਧਿਆਪਕਾਂ ਵੱਲੋਂ ਬੱਚਿਆਂ ਦਾ ਸਕੂਲ ਦਾਖਲ ਹੋਣ ਤੇ ਕੀਤਾ ਗਿਆ ਨਿੱਘਾ ਸਵਾਗਤ
  *ਲੰਮੇ ਸਮੇਂ ਬਾਅਦ ਆਪਣੇ ਅਧਿਆਪਕਾਂ ਨੂੰ ਮਿਲ ਕੇ ਵਿਦਿਆਰਥੀ ਹੋਏ ਭਾਵੁਕ*

   ਪਠਾਨਕੋਟ 7 ਜਨਵਰੀ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ   )  ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਦੀ ਯੋਗ ਅਗਵਾਈ ਅਧੀਨ ਸਕੂਲਾਂ ਵਿੱਚ ਕੋਵਿਡ-19 ਮਹਾਂਮਾਰੀ ਦੇ ਕਾਰਨ ਆਈ ਖੜੌਤ ਕਾਰਨ ਲੰਮੇ ਸਮੇਂ ਬਾਅਦ ਵਿਦਿਆਰਥੀਆਂ ਦੇ ਸਕੂਲ ਆਉਣ ਨਾਲ ਰੌਣਕਾਂ ਪਰਤ ਆਈਆਂ ਹਨ। ਵਿਭਾਗ ਦੇ ਇਸ ਫੈਸਲੇ ਦਾ ਵਿਦਿਆਰਥੀਆਂ, ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ। ਭਾਵੇਂ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੇ ਸਮੇਂ ਦੌਰਾਨ ਵੀ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਨੂੰ ਜਾਰੀ ਰੱਖਿਆ ਗਿਆ। ਇਸ ਲਈ ਵੱਖ-ਵੱਖ ਮਾਧਿਅਮਾਂ ਜਿਵੇਂ ਟੈਲੀਵਿਜਨ, ਰੇਡੀਓ, ਜੂਮ, ਯੂ-ਟਿਊਬ ਅਤੇ ਵਟਸਐਪ ਰਾਹੀਂ ਵਿਦਿਆਰਥੀਆਂ ਨੂੰ ਲਗਾਤਾਰ ਪੜ੍ਹਾਈ ਕਰਵਾਈ ਗਈ। ਸਿੱਖਿਆ ਵਿਭਾਗ ਵੱਲੋਂ ਵਿਸੇਸ ਉਪਰਾਲਾ ਕਰਦਿਆਂ ਵਿਦਿਆਰਥੀਆਂ ਲਈ ਪੰਜਾਬ ਐਜੂਕੇਅਰ ਐਪ ਦੀ ਸੁਰੂਆਤ ਵੀ ਕੀਤੀ ਗਈ। ਇਹਨਾਂ ਸਾਰਿਆਂ ਉਪਰਾਲਿਆਂ ਦੇ ਬਾਵਜੂਦ ਵਿਦਿਆਰਥੀਆਂ ਦੇ ਸਕੂਲ ਨਾ ਆਉਣ ਕਾਰਨ ਉਹਨਾਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਵਿੱਚ ਰੁਕਾਵਟ ਪੈਦਾ ਹੋ ਗਈ ਸੀ। ਕਿਉਂਕਿ ਸਕੂਲ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਵੀ ਹੁੰਦਾ ਹੈ। ਇਸ ਲਈ ਮਾਪਿਆਂ ਵੱਲੋਂ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਸਕੂਲ ਖੋਲ੍ਹਣ ਲਈ ਲਗਾਤਾਰ ਸੁਝਾਅ  ਦਿੱਤੇ ਜਾ ਰਹੇ ਸਨ। ਇਸ ਲਈ ਮਾਪਿਆਂ ਦੀ ਮੰਗ ਅਤੇ  ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਵੱਲੋਂ ਪੰਜਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਕੂਲਾਂ ਵਿੱਚ ਕਲਾਸਾਂ ਦੁਬਾਰਾ ਸੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
  ਅੱਜ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਿਸ ਲਦਪਾਲਵਾਂ  ਵਿਖੇ ਜਿਉਂ ਹੀ ਵਿਦਿਆਰਥੀ ਸਕੂਲ ਵਿੱਚ ਚਾਈਂ-ਚਾਈਂ ਦਾਖਲ ਹੋਏ ਤਾਂ ਉਨ੍ਹਾਂ ਦੇ ਚਿਹਰਿਆਂ ਤੇ ਅਜੀਬ ਜਿਹੀ ਮੁਸਕਾਨ ਸੀ। ਉਹ ਲੰਮੇ ਸਮੇਂ ਬਾਅਦ ਸਕੂਲ ਵਿੱਚ ਦਾਖਲ ਹੁੰਦਿਆਂ ਫੁੱਲੇ ਨਹੀਂ ਸਮਾ ਰਹੇ ਸਨ। ਸਕੂਲ ਮੁਖੀ ਜਗਮੋਹਣ ਸਿੰਘ ਅਤੇ ਸਾਰੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦਾ ਸਕੂਲ ਵਿੱਚ ਦਾਖਲ ਹੋਣ ਤੇ ਉਚੇਚਾ ਸਵਾਗਤ ਕੀਤਾ ਗਿਆ। ਇਸ ਸਮੇਂ ਕੋਵਿਡ-19 ਮਹਾਂਮਾਰੀ ਕਾਰਨ ਨਿਯਮਾਂ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਨੇ ਸਮਾਜਿਕ ਦੂਰੀ ਰੱਖਦਿਆਂ ਆਪਣੇ ਹੱਥਾਂ ਨੂੰ ਸੈਨੇਟਾਈਜ ਕੀਤਾ ਫਿਰ ਸਕੂਲ ਵਿੱਚ ਚਾਈਂ -ਚਾਈਂ ਦਾਖਲ ਹੋਏ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਦੀ  ਸਕੂਲ ਪਿ੍ਰੰਸੀਪਲ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਦੇ ਸਕੂਲ ਆਉਣ ਤੇ ਖੁਸੀ ਜਾਹਰ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਬੈਂਚਾਂ ਨੂੰ ਸੈਨੇਟਾਈਜ ਕੀਤਾ ਗਿਆ ਸੀ ਅਤੇ ਉਹਨਾਂ ਦੇ ਬੈਠਣ ਲਈ ਉਚੇਚੇ ਤੌਰ ਸੀਟਿੰਗ ਪਲਾਨ ਤਿਆਰ ਕੀਤਾ ਗਿਆ ਸੀ ਤਾਂ ਕਿ ਉਨ੍ਹਾਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਸਕੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply