ਬੱਚਿਆਂ ਦੇ ਖੇਤਰ ਵਿੱਚ ਕੰਮ ਕਰ ਰਹੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਜੋ ਰਜਿਸਟ੍ਰਰਡ ਨਹੀਂ ਜੁਵੇਨਾਈਲ ਜਸਟਿਸ ਐਕਟ ਅਧੀਨ ਕਰਵਾਉਂਣ ਰਜਿਸਟਰ੍ਰੇਸ਼ਨ

 ਬੱਚਿਆਂ ਦੇ ਖੇਤਰ ਵਿੱਚ ਕੰਮ ਕਰ ਰਹੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਜੋ ਰਜਿਸਟ੍ਰਰਡ ਨਹੀਂ ਜੁਵੇਨਾਈਲ ਜਸਟਿਸ ਐਕਟ ਅਧੀਨ ਕਰਵਾਉਂਣ ਰਜਿਸਟਰ੍ਰੇਸ਼ਨ

ਪਠਾਨਕੋਟ, 7 ਜਨਵਰੀ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਜਿਲ੍ਹਾ ਪਠਾਨਕੋਟ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਜੋ ਕਿ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਫ੍ਰੀ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸਹੂਲਤ ਮੁਹੱਈਆ ਕਰਵਾ ਰਹੀਆਂ ਹਨ, ਦਾ ਜੇ.ਜੇ.ਐਕਟ 2015 ਦਾ ਧਾਰਾ 41 (1) ਅਧੀਨ ਰਜਿਸਟਰ ਹੋਣਾ ਲਾਜਮੀ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਜੋ ਬੱਚਿਆਂ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ.

ਪ੍ਰੰਤੂ ਅਜੇ ਤੱਕ ਜੁਵੇਨਾਈਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀ ਹਨ। ਉਹਨਾਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਸੰਸਥਾਂ ਨੂੰ ਜੁਵੇਨਾਈਲ ਜਸਟਿਸ(ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਕਰਨ ਲਈ 5 ਦਿਨਾਂ ਦੇ ਅੰਦਰ-ਅੰਦਰ ਆਪਣੇ ਦਸਤਾਂਵੇਜ਼ ਜਿਲ੍ਹਾ ਪ੍ਰੋਗਰਾਮ ਅਫਸਰ/ ਜਿਲ੍ਹਾ ਬਾਲ ਸੁਰੱਖਿਆ ਅਫਸਰ, ਜਿਲਾ ਪ੍ਰਬੰਧਕੀ ਕੰਪਲੈਕਸ,ਸੀ-ਬਲਾਕ, ਕਮਰਾ ਨੰ. 138, ਮਲਕਪੁਰ, ਪਠਾਨਕੋਟ (ਸੰਪਰਕ ਨੰ.8559063371,8968033481,9646688099) ਵਿਖੇ ਜਮ੍ਹਾ ਕਰਵਾਏ ਜਾਣ। ਜੇਕਰ ਕੋਈ ਜਿਲ੍ਹੇ ਵਿੱਚ ਅਣਰਜਿਸਟਰਡ ਸੰਸਥਾ ਪਾਈ ਜਾਂਦੀ ਹੈ ਤਾਂ ਉਸ ਦੇ ਵਿਰੁੱਧ ਜੁਵੇਨਾਈਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ।    

Advertisements
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply