ਸੇਵਾ ਕੇਂਦਰਾਂ ਵਿੱਚ 50 ਰੁਪਏ ਪ੍ਰਤੀ ਸੇਵਾ ਦੀ ਸਰਕਾਰੀ ਫੀਸ ਤੇ ਮਿਲੇਗੀ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਪ੍ਰਾਪਤ ਕਰਨ ਦੀ ਸੁਵਿਧਾ
ਟਰਾਂਸਪੋਰਟ ਵਿਭਾਗ ਦੀਆਂ 35 ਤਰ੍ਹਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ
ਪਠਾਨਕੋਟ, 8 ਜਨਵਰੀ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀਆਂ 35 ਤਰ੍ਹਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਲਈ ਪ੍ਰਤੀ ਸੇਵਾ ਲਈ ਕੇਵਲ 50 ਰੁਪਏ ਸਰਕਾਰੀ ਫੀਸ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਸੇਵਾ ਕੇਂਦਰਾਂ ਵਿਚ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ, ਅਤੇ ਇਸ ਸੇਵਾ ਦਾ ਲਾਭ ਜ਼ਿਲੇ੍ਹ ਦੇ 14 ਸੇਵਾ ਕੇਂਦਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਾਪਤ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਇਨਾਂ ਸੇਵਾਵਾਂ ਵਿੱਚ ਡੂਪਲੀਕੇਟ ਡਰਾਇਵਿੰਗ ਲਾਇਸੰਸ, ਰੀਨਿਊ ਲਾਇਸੰਸ, ਐਡਰੈੱਸ ਚੈਂਜ, ਰੀਪਲੇਸਮੈਂਟ ਲਾਇਸੰਸ, ਐਨ.ਓ.ਸੀ., ਨਾਮ ਬਦਲੀ ਡਰਾਈਵਿੰਗ ਲਾਇਸੰਸ, ਮੋਬਾਈਲ ਅਪਡੇਟ, ਕੰਡੇਕਟਰ ਲਾਇਸੰਸ ਰੀਨਿਊ, ਆਨਲਾਈਨ ਟੈਕਸ ਰਜਿਸਟਰਡ ਟਰਾਂਸਪੋਰਟ ਅਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੂਪਲੀਕੇਟ ਆਰ.ਸੀ., ਐਡਰੈੱਸ ਚੇਂਜ, ਐਨ.ਓ.ਸੀ.ਅਦਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ ਆਦਿ 35 ਤਰ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੋਂ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖਜਲ-ਖੁਆਰੀ ਤੋਂ ਬਚਾਉਣਾ ਹੈ ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp