ਹੁਸ਼ਿਆਰਪੁਰ ਜਿਲੇ ‘ਚ 20 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ 7873 ਪੁੱਜੀ

ਹੁਸ਼ਿਆਰਪੁਰ ਜਿਲੇ ਵਿੱਚ  20 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 7873,ਮੌਤਾਂ ਦੀ ਗਿਣਤੀ  320

ਹੁਸ਼ਿਆਰਪੁਰ 10 ਜਨਵਰੀ(ਚੌਧਰੀ) : ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  590 ਨਵੇੰ ਸੈਪਲ ਲੈਣ  ਨਾਲ ਅਤੇ   3503 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19  ਦੇ ,20 ਨਵੇੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  7873 ਹੋ ਗਈ ਹੈ।ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 254376 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂਂ ਅਨੁਸਾਰ  245590 ਸੈਪਲ  ਨੈਗਟਿਵ ਜਦ ਕਿ 2569 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ,184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 320  ਹੈ।ਐਕਟਿਵ ਕੇਸਾਂ ਦੀ ਗਿਣਤੀ 106 ਹੈ,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7447   ਹਨ।

ਸਿਵਲ ਸਰਜਨ  ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 20 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਵਿੱਚ 8  ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 12 ਪਾਜੇਟਵ ਮਰੀਜ ਹਨ।ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply