ਡੀ.ਸੀ. ਵੱਲੋਂ ਸੇਵਾ ਕੇਂਦਰ ਵਿੱਚ ਅਚਨਚੇਤ ਚੈਕਿੰਗ, ਸਟਾਫ਼ ਨੂੰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਦਿੱਤੇ ਨਰਦੇਸ਼

ਡੀ.ਸੀ. ਵੱਲੋਂ ਸੇਵਾ ਕੇਂਦਰ ਵਿੱਚ ਅਚਨਚੇਤ ਚੈਕਿੰਗ, ਸਟਾਫ਼ ਨੂੰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਦਿੱਤੇ ਨਰਦੇਸ਼

ਅਧਿਕਾਰੀਆਂ ਨੂੰ ਸਮਾਂਬੱਧ ਤਰੀਕੇ ਨਾਲ ਅਰਜ਼ੀਆਂ ਦਾ ਨਿਪਟਾਰਾ ਕਰਨ ਨੂੰ ਕਿਹਾ

Advertisements

ਜਲੰਧਰ, 11 ਜਨਵਰੀ

Advertisements

                ਲੋਕਾਂ ਨੂੰ ਸਮਾਂਬੱਧ ਅਤੇ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਆਪਣੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਵਿਖੇ ਅਚਨਚੇਤ ਨਿਰੀਖਣ ਕੀਤਾ।

Advertisements

          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਇਥੇ ਆਉਣ ਵਾਲੇ ਲੋਕਾਂ ਨੂੰ ਤੁਰੰਤ ਸੇਵਾਵਾਂ ਪ੍ਰਦਾਨ ਕਰਨਾ ਲਾਜ਼ਮੀ ਤੌਰ ‘ਤੇ ਯਕੀਨੀ ਬਣਾਉਣ ।

          ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਖੋਲ੍ਹੇ ਗਏ ਹਨ ਅਤੇ ਇਸ ਵਿੱਚ ਕੋਈ ਢਿੱਲ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

          ਇਸ ਦੌਰਾਨ ਉਨ੍ਹਾਂ ਵੱਖ-ਵੱਖ ਡਿਲਵਿਰੀ ਕਾਊਂਟਰਾਂ ਦਾ ਦੌਰਾ ਕੀਤਾ ਅਤੇ ਉਥੇ ਮੌਜੂਦ ਲੋਕਾਂ ਦੀ ਪ੍ਰਤੀਕਿਰਿਆ ਜਾਨਣ ਲਈ ਉਨ੍ਹਾਂ ਨਾਲ ਗੱਲਬਾਤ ਕੀਤੀ। ਥੋਰੀ ਨੇ ਟੋਕਨ ਨੰਬਰ ਜਾਰੀ ਕਰਨ ਤੋਂ ਸੇਵਾ ਪ੍ਰਦਾਨ ਕਰਨ ਤੱਕ ਨਾਗਰਿਕ ਕੇਂਦਰਿਤ ਮੁਹੱਈਆ ਕਰਨ ਦੇ ਵੱਖ-ਵੱਖ ਪੜਾਵਾਂ ਦੀ ਸਮੀਖਿਆ ਕੀਤੀ।

                ਡੀ.ਸੀ. ਨੇ ਕਿਹਾ ਕਿ ਸੇਵਾ ਕੇਂਦਰਾਂ ਵੱਲੋਂ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਸੇਵਾ ਕੇਂਦਰ ਦੇ ਪ੍ਰਬੰਧਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

          ਉਨ੍ਹਾਂ ਕਿਹਾ ਕਿ ਟੋਕਨ ਮਿਲਣ ਦੇ 25 ਮਿੰਟਾਂ ਦੇ ਅੰਦਰ ਅੰਦਰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਸ ਨਿਯਮ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ।

          ਡੀਸੀ ਨੇ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਸਟਾਫ ਨੂੰ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਕਿਉਂਕਿ ਉਹ ਇਥੇ ਉਨ੍ਹਾਂ ਦੀ ਸੇਵਾ ਲਈ ਤਾਇਨਾਤ ਸਨ। ਉਨ੍ਹਾਂ ਕਿਹਾ ਕਿ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਸਟਾਫ ਮੈਂਬਰਾਂ ਵਿਚ ਕੰਮ ਦੀ ਵੰਡ ਸਹੀ ਢੰਗ ਨਾਲ ਕੀਤੀ ਜਾਵੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply