ਵੱਡੀ ਖ਼ਬਰ: ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦਾ ਵਿਰੋਧ, ਸਾਰੇ ਕਮੇਟੀ ਮੈਂਬਰ ਸਰਕਾਰ ਦੇ ਪੱਖ ’ਚ, ਅੰਦੋਲਨ ਸਰਕਾਰ ਨਾਲ ਚਲਦਾ ਰਹੇਗਾ- ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ, ਸਿੰਘੂ ਬਾਰਡਰ ’ਤੇ ਪ੍ਰੈੱਸ ਕਾਨਫਰੰਸ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਅਮਲ ’ਤੇ ਅਗਲੇ ਆਦੇਸ਼ ਤਕ ਰੋਕ ਲਾ ਦਿੱਤੀ। ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਪਰ ਇਸ ਦੌਰਾਨ ਕਿਸਾਨ ਸੰਗਠਨਾਂ ਨੇ ਕਮੇਟੀ ਨੂੰ ਲੈ ਕੇ ਅਸਹਿਮਤੀ ਪ੍ਰਗਟਾਈ ਹੈ। ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਦੇ ਕਿਸਾਨ ਅਦਾਲਤ ਦੇ ਫ਼ੈਸਲੇ ਤੋਂ ਨਿਰਾਸ਼ ਹਨ। ਅਸ਼ੋਕ ਗੁਲਾਟੀ ਦੀ ਪ੍ਰਧਾਨਗੀ ’ਚ ਕਮੇਟੀ ਨੇ ਸਿਫ਼ਾਰਸ਼ ਕੀਤੀ ਸੀ। ਗੁਲਾਟੀ ਨੇ ਹੀ ਖੇਤੀ ਕਾਨੂੰਨਾਂ ਦੀ ਸਿਫ਼ਾਰਸ਼ ਕੀਤੀ ਸੀ।
 
ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਸਿੰਘੂ ਬਾਰਡਰ ’ਤੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦਾ ਅਸੀਂ ਕੱਲ੍ਹ ਹੀ ਵਿਰੋਧ ਕਰ ਦਿੱਤਾ ਅਤੇ ਸਾਡਾ ਅੰਦੋਲਨ ਸਰਕਾਰ ਨਾਲ ਚਲਦਾ ਰਹੇਗਾ। ਸਾਰੇ ਕਮੇਟੀ ਮੈਂਬਰ ਸਰਕਾਰ ਦੇ ਪੱਖ ’ਚ ਹਨ। ਲੇਖ ਲਿਖ-ਲਿਖ ਕੇ ਕਮੇਟੀ ਮੈਂਬਰਾਂ ਨੇ ਕਾਨੂੰਨਾਂ ਨੂੰ ਜਸਟੀਫਾਈ ਕੀਤਾ ਹੈ। ਅੱਜ ਅਸੀਂ ਪੰਜਾਬ ਕਿਸਾਨ ਸੰਗਠਨਾਂ ਨਾਲ ਬੈਠਕ ਕੀਤੀ। ਕੱਲ੍ਹ ਅਸੀਂ ਪੂਰੇ ਸਾਂਝੇ ਕਿਸਾਨ ਮੋਰਚੇ ਦੀ ਬੈਠਕ ਕਰਾਂਗੇ।

ਸੋਮਵਾਰ ਨੂੰ ਅਸੀਂ ਪ੍ਰੈੱਸ ਨੋਟ ’ਚ ਦੱਸਿਆ ਸੀ ਕਿ ਜੇਕਰ ਸੁਪਰੀਮ ਕੋਰਟ ਕੋਈ ਕਮੇਟੀ ਬਣਾਏਗਾ ਤਾਂ ਸਾਨੂੰ ਮਨਜ਼ੂਰ ਨਹੀਂ ਹੈ। ਸਾਨੂੰ ਲੱਗਦਾ ਹੈ ਕਿ ਜੋ ਸਰਕਾਰ ਨਹੀਂ ਕਰ ਸਕੀ, ਉਹ ਸੁਪਰੀਮ ਕੋਰਟ ਦੇ ਜ਼ਰੀਏ ਕਰਵਾ ਰਹੀ ਹੈ।
ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੇ ਮੈਂਬਰ ਸਰਕਾਰ ਨੂੰ ਸਹੀ ਠਹਿਰਾਉਂਦੇ ਰਹੇ ਹਨ। ਇਹ ਲੋਕ ਪ੍ਰੈੱਸ ’ਚ ਲੇਖ ਲਿਖ ਕੇ ਕਾਨੂੰਨਾਂ ਨੂੰ ਸਹੀ ਠਹਿਰਾਉਂਦੇ ਰਹੇ ਹਨ ਤਾਂ ਅਜਿਹੀ ਕਮੇਟੀ ਦੇ ਸਾਹਮਣੇ ਕੀ ਬੋਲੀਏ। ਸਾਡਾ ਇਹ ਅੰਦੋਲਨ ਚਲਦਾ ਰਹੇਗਾ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply