ਪੁਲਿਸ ਨੇ 4 ਕਿੱਲੋ ਹੈਰੋਇਨ ਬਰਾਮਦ ਕੀਤੀ, ਅੰਤਰ ਰਾਸ਼ਟਰੀ ਮਾਰਕੀਟ ਵਿੱਚ ਕੀਮਤ ਕਰੀਬ 20 ਕਰੋੜ

ਫਿਰੋਜ਼ਪੁਰ : ਫਿਰੋਜ਼ਪੁਰ ਭਾਰਤ ਪਾਕਿ ਸਰਹੱਦ ‘ਤੇ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ 4 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰ ਰਾਸ਼ਟਰੀ ਮਾਰਕੀਟ ਵਿੱਚ ਕੀਮਤ ਕਰੀਬ 20 ਕਰੋੜ ਦੱਸੀ ਜਾਂਦੀ ਹੈ। ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਨੇ ਫਿਰੋਜ਼ਪੁਰ ਭਾਰਤ ਪਾਕਿ ਸਰਹੱਦ ਦੇ ਪੀਓਪੀ ਨੂੰ ਤਸਕਰਾਂ ਦੀ ਤਰਫ ਭੇਜਿਆ ਸੀ। ਪੰਜਰੀਆ ਤੋਂ ਹੈਰੋਇਨ ਦੀ ਖੇਪ ਭੇਜੀ ਗਈ ਹੈ।

ਇਸ ਗੁਪਤ ਜਾਣਕਾਰੀ ਦੇ ਅਧਾਰ ‘ਤੇ ਸੀ.ਆਈ.ਏ. ਸਟਾਫ ਫਿਰੋਜ਼ਪੁਰ ਪੁਲਿਸ ਜਦੋਂ ਉਸ ਖੇਤਰ ਵਿਚ 136 ਬਟਾਲੀਅਨਜ਼ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਉਥੇ ਹੈਰੋਇਨ ਦੇ 4 ਪੈਕੇਟ ਮਿਲੇ, ਜਿਨ੍ਹਾਂ ਦਾ ਭਾਰ ਲਗਭਗ 4 ਕਿੱਲੋ ਸੀ। ਸੀਆਈਏ ਪੁਲਿਸ ਅਤੇ ਬੀਐਸਐਫ ਵਲੋਂ ਅਜੇ ਸਰਚ ਆਪ੍ਰੇਸ਼ਨ ਜਾਰੀ ਹੈ

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply