LATEST: ਸਿੰਘਾਪੁਰ ਭੇਜਣ ਦੇ ਨਾ ਤੇ 2 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਤਿੰਨ ਵਿਰੁੱਧ ਮਾਮਲਾ ਦਰਜ

ਸਿੰਘਾਪੁਰ ਭੇਜਣ ਦੇ ਨਾ ਤੇ 2 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਤਿੰਨ ਵਿਰੁੱਧ ਮਾਮਲਾ ਦਰਜ
ਗੁਰਦਾਸਪੁਰ 15 ਜਨਵਰੀ ( ਅਸ਼ਵਨੀ ) :- ਸਿੰਘਾਪੁਰ ਭੇਜਣ ਦੇ ਨਾ ਤੇ 2 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਦੇ ਵਿਰੁੱਧ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ । ਪ੍ਰੇਮ ਦਾਸ ਪੁੱਤਰ ਚੰਦੂ ਲਾਲ ਵਾਸੀ ਵਾਸੀ ਫੱਜੁਪੁਰ ( ਧਾਰੀਵਾਲ ) ਨੇ ਪੁਲਿਸ ਪਾਸ ਸ਼ਿਕਾਇਤ ਕੀਤੀ ਕਿ ਪਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ , ਸਰਬਜੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀਆਨ ਪਿੰਡ ਚੋੜਾ ਖ਼ੁਰਦ ਅਤੇ ਸੁਖਵਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਜਲੰਧਰ ਨੇ ਉਸ ਦੇ ਲੜਕੇ ਮਨਦੀਪ ਰਾਜ ਨੂੰ ਸਿੰਘਾਪੁਰ ਭੇਜਣ ਲਈ ਦੋ ਲੱਖ ਰੁਪਏ ਲਏ ਸਨ ਪਰ ਉਕਤ ਵਿਅਕਤੀਆਂ ਨੇ ਨਾ ਤਾਂ ਉਸ ਦੇ ਲੜਕੇ ਨੂੰ ਸਿੰਘਾਪੁਰ ਭੇਜਿਆ ਅਤੇ ਨਾ ਹੀ ਲਏ ਹੋਏ ਪੇਸੇ ਵਾਪਿਸ ਕੀਤੇ । ਇਸ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਕ੍ਰਾਇਮ ਵਿਰੁੱਧ ਪ੍ਰਾਪਰਟੀ ਗੁਰਦਾਸਪੁਰ ਵੱਲੋਂ ਕਰਨ ਉਪਰਾਂਤ ਉਕਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply