ਮਿਸ਼ਨ ਫਤਿਹ’
ਅੱਜ ਸੂਬੇ ਭਰ ਵਿਚ ਪਹਿਲੇ ਪੜਾਅ ਤਹਿਤ ਕੋਵਿਡ-19 ਵੈਕਸੀਨ ਦੇਟੀਕਾਕਰਣ ਦੀ ਹੋਵੇਗੀ ਸ਼ੁਰੂਆਤ-ਅਮਿਤ ਕੁਮਾਰ, ਪ੍ਰਮੁੱਖ ਸਕੱਤਰ ਸਿਹਤ ਵਿਭਾਗ
ਗੁਰਦਾਸਪੁਰ, 15 ਜਨਵਰੀ ( ਅਸ਼ਵਨੀ ) :- ਅੱਜ 16 ਜਨਵਰੀ ਤੋਂ ਸੂਬੇ ਭਰਅੰਦਰ ਕੋਵਿਡ-19 ਵੈਕਸੀਨ ਦਾ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾ ਰਹੀਹੈ, ਜਿਸ ਸਬੰਧੀ ਸਿਹਤ ਵਿਭਾਗ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਹ ਪ੍ਰਗਟਾਵਾ ਸ੍ਰੀ ਅਮਿਤ ਕੁਮਾਰ ਪ੍ਰਮੁੱਖ ਸਕਤੱਰ ਸਿਹਤ ਵਿਭਾਗ-ਕਮ-ਮੈਨਜਿੰਗ ਡਾਇਰੈਕਟਰ ਪੰਜਾਬ ਹੈਲਥ ਕਾਰਪੋਰੇਸ਼ਨ ਪੰਜਾਬ ਵਲੋਂ ਪੁਰਾਣਾਸਿਵਲ ਹਸਪਤਾਲ, ਗੁਰਦਾਸਪੁਰ ਵਿਖੇ ਵੈਕਸੀਨ ਲਗਾਉਣ ਵਾਲੇਰਜਿਸ਼ਟਰੇਸਨ ਰੂਮ ਅਤੇ ਟੀਕਾਕਰਨ ਰੂਮ ਦਾ ਨਿਰੀਖਣ ਕਰਨ ਉਪਰੰਤਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਡਾ.ਵਰਿੰਦਰ ਜਗਤ ਸਿਵਲ ਸਰਜਨ ਵੀ ਮੋਜੂਦ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੈਸ਼ਲ ਸੈਕਰਟਰੀਅਮਿਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨਾਂ ਦੀ ਚਾਰਜ਼ਿਲਿ੍ਹਆਂ ਗੁਰਦਾਸਪੁਰ, ਅੰਮਿ੍ਰਤਸਰ, ਤਰਨਤਾਰਨ ਅਤੇ ਪਠਾਨਕੋਟ ਵਿਖੇਕੋਵਿਡ-19 ਵੈਕਸੀਨ ਦੀਆਂ ਤਿਆਰੀਆਂ ਦੇ ਸਬੰਧ ਵਿਚ ਡਿਊਟੀ ਲਗਾਈਗਈ ਸੀ, ਜਿਸ ਤਹਿਤ ਉਨਾਂ ਅੱਜ ਗੁਰਦਾਸਪੁਰ ਦਾ ਦੋਰਾ ਕੀਤਾ ਗਿਆਅਤੇ ਉਨਾਂ ਸਿਹਤ ਵਿਭਾਗ ਵਲੋਂ ਕੀਤੀਆਂ ਤਿਆਰੀਆਂ ਤੇ ਤਸੱਲੀ ਦਾਪ੍ਰਗਟਾਵਾ ਕੀਤਾ। ਉਨਾਂ ਦੱਸਿਆ ਕਿ ਸੂਬੇ ਭਰ ਅੰਦਰ ਕੋਵਿਡ-19 ਵੈਕਸੀਨ ਦੇ 59 ਸੈਂਟਰ ਬਣਾਏ ਗਏ ਹਨ ਅਤੇ ਪਹਿਲੇ ਪੜਾਅ ਤਹਿਤਹੈਲਥ ਕੇਅਰ ਵਰਕਰਾਂ ਦਾ ਟੀਟਾਕਰਣ ਕੀਤਾ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿਟੀਕਾਕਰਣ ਦੀ ਸ਼ੁਰੂਆਤ ਲਈ ਜ਼ਿਲ੍ਹੇ ਵਿੱਚ 4 ਸਥਾਨਾਂ ਜਿਵੇਂ ਜ਼ਿਲਾਹਸਪਤਾਲ ਗੁਰਦਾਸਪੁਰ, ਸਿਵਲ ਹਸਪਤਾਲ ਬਟਾਲਾ, ਸੀ.ਐਚਸੀਕਲਾਨੌਰ ਅਤੇ ਤਿੱਬੜੀ ਕੈਂ ਦੀ ਚੋਣ ਕੀਤੀ ਗਈ ਹੈ। ਹਰੇਕ ਟੀਕਾਕਰਣਸੈਸ਼ਨ ਦੇ ਪ੍ਰਬੰਧਨ ਲਈ 5 ਮੈਂਬਰੀ ਟੀਮ ਬਣਾਈ ਗਈ ਅਤੇ ਟੀਮ ਦੀਆਂਨਿਰਧਾਰਤ ਜਿੰਮੇਵਾਰੀਆਂ ਮੁਤਾਬਿਕ ਪਹਿਲਾ ਵੈਕਸੀਨੇਸ਼ਨ ਅਧਿਕਾਰੀਐਂਟਰਸ ‘ਤੇ ਇਹ ਯਕੀਨੀ ਬਣਾਏਗਾ ਕਿ ਸਿਰਫ ਯੋਗ ਵੈਕਸੀਨੇਟਰ ਹੀਦਾਖਲ ਹੋਣ, ਦੂਜਾ ਵੈਕਸੀਨੇਸ਼ਨ ਅਧਿਕਾਰੀ ਕੋਵਿਨ ਐਪ ‘ਤੇਲਾਭਪਾਤਰੀਆਂ ਦੀ ਤਸਦੀਕ ਕਰੇਗਾ, ਤੀਜਾ ਵੈਕਸੀਨੇਸ਼ਨ ਅਧਿਕਾਰੀਇੰਟ੍ਰਾ ਮਸਕੁਲਰ ਵਜੋਂ ਟੀਕਾ ਲਗਾਏਗਾ, ਚੌਥਾ ਵੈਕਸੀਨੇਸ਼ਨ ਅਧਿਕਾਰੀਏਈਐਫਆਈ (ਟੀਕਾਕਰਣ ਤੋਂ ਬਾਅਦ ਐਡਵਰਸ ਈਫੈਕਟ) ਦੀਨਿਗਰਾਨੀ ਲਈ ਓਬਜ਼ਰਵੇਸ਼ਨ ਰੂਮ ਵਿਖੇ ਤਾਇਨਾਤ ਹੋਵੇਗਾ ਅਤੇ ਪੰਜਵਾਂਵੈਕਸੀਨੇਸ਼ਨ ਅਧਿਕਾਰੀ ਲਾਭਪਾਤਰੀਆਂ ਦੀ ਆਮਦ ਨੂੰ ਨਿਯੰਤਰਣ ਕਰਨਵਿਚ ਸਹਾਇਤਾ ਕਰੇਗਾ।ਇਸ ਮੌਕੇ ਡਾ. ਵਿਜੇ ਕੁਮਾਰ ਜਿਲਾ ਪਰਿਵਾਰ ਤੇ ਭਲਾਈ ਅਫਸਰ, ਡਾ. ਭਾਰਤ ਭੂਸ਼ਣ ਐਸ.ਐਮ.ਓ, ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ ਅਤੇਸਮੂਹ ਸਟਾਫ ਹਾਜਰ ਸੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp