(ਮੀਟਿੰਗ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵਿਚਾਰਾਂ ਸਾਂਝੀਆਂ ਕਰਦੇ ਸੰਤ ਬਾਬਾ ਸੇਵਾ ਸਿੰਘ)
ਗੜ੍ਹਦੀਵਾਲਾ 15 ਜਨਵਰੀ (ਚੌਧਰੀ) : ਦਿੱਲੀ ਵਿੱਚ ਆਪਣੇ ਹੱਕਾਂ ਦੀ ਪ੍ਰਾਪਤੀ ਵਾਸਤੇ ਚੱਲ ਰਹੇ ਕਿਸਾਨੀ ਸੰਘਰਸ਼ ਮੋਰਚੇ ਵਿੱਚ ਇਲਾਕੇ ਦਾ ਵੱਧ ਤੋਂ ਵੱਧ ਯੋਗਦਾਨ ਸੁਚੱਜੇ ਰੂਪ ਵਿੱਚ ਯਕੀਨੀ ਬਣਾਉਣ ਲਈ ਅੱਜ ਸੰਤ ਬਾਬਾ ਸੇਵਾ ਸਿੰਘ ਜੀ ਗੁਰਦੁਆਰਾ ਰਾਮਪੁਰ ਖੇੜੇ ਵਾਲਿਆਂ ਵੱਲੋਂ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਹੋਰ ਮੋਹਤਬਰ ਸੱਜਣਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਵੀਚਾਰਾਂ ਕੀਤੀਆਂ ਗਈਆਂ।ਇਸ ਮੀਟਿੰਗ ਵਿਚ ਦੋਆਬਾ ਕਿਸਾਨ ਸੰਘਰਸ਼ ਕਮੇਟੀ ਟਾਂਡਾ, ਗੰਨਾ ਸੰਘਰਸ਼ ਕਮੇਟੀ ਰੰਧਾਵਾ, ਸੰਘਰਸ਼ ਕਮੇਟੀ ਲਾਚੋਵਾਲ ਟੋਲ ਪਲਾਜ਼ਾ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਹੋਰ ਕਿਸਾਨੀ ਨਾਲ ਜੁੜੀਆਂ ਜਥੇਬੰਦੀਆਂ ਨੇ ਭਾਗ ਲਿਆ।ਇਸ ਮੌਕੇ ਤੇ ਇਹ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਹੋ ਰਹੇ ਟਰਾਲੀ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਇਲਾਕੇ ਦਾ ਇੱਕ ਵੱਡਾ ਜਥਾ ਇਨ੍ਹਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਬਾਬਾ ਜੀ ਦੀ ਅਗਵਾਈ ਵਿੱਚ ਦਿੱਲੀ ਨੂੰ ਜਾਵੇਗਾ।ਇਸ ਮੌਕੇ ਤੇ ਬਾਬਾ ਸੇਵਾ ਸਿੰਘ ਜੀ ਨੇ ਮੁੜ ਵਿਸ਼ਵਾਸ ਦਿਵਾਇਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵੱਲੋਂ ਉਹ ਕਿਸਾਨੀ ਅਤੇ ਆਮ ਇਨਸਾਨ ਦੇ ਭਲੇ ਲਈ ਚੱਲ ਰਹੇ ਇਸ ਸੰਘਰਸ਼ ਵਿੱਚ ਤਨ ਮਨ ਧਨ ਨਾਲ ਪਿਛਲੇ ਸਮੇਂ ਵਾਂਗ ਪੂਰਨ ਸਹਿਯੋਗ ਦੇਣ ਲਈ ਵਚਨਬੱਧ ਹਨ।
(ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਇਲਾਾਕੇ ਦੀਆਂ ਸੰਗਤਾਂ)
ਗੁਰਦੁਆਰਾ ਸਾਹਿਬ ਵੱਲੋਂ ਪਿਛਲੇ ਸਮੇਂ ਵਿੱਚ ਦਿੱਲੀ ਮੋਰਚੇ ਤੇ ਬੈਠੀਆਂ ਸੰਗਤਾਂ ਵਾਸਤੇ ਲੋੜੀਂਦੀਆਂ ਵਸਤਾਂ ਅਤੇ ਲੰਗਰ ਰਸਦਾਂ ਦੀ ਵੱਡੀ ਖੇਪ ਸਮੇਂ ਸਮੇਂ ਭੇਜੀ ਜਾਂਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਸੇਵਾ ਇਸੇ ਤਰ੍ਹਾਂ ਜਾਰੀ ਰਹੇਗੀ।ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ ਵਾਲੇ, ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ ਬਾਦਲ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ, ਸੀਨੀਅਰ ਮੀਤ ਪ੍ਰਧਾਨ ਕਮਲਜੀਤ ਕੁਲਾਰ, ਸਰਦਾਰ ਮਨਜੀਤ ਸਿੰਘ ਦਸੂਹਾ,ਜਗਤਾਰ ਸਿੰਘ ਬਲਾਲਾ, ਮਨਜੀਤ ਸਿੰਘ ਰੌਬੀ,ਇਕਬਾਲ ਸਿੰਘ ਜੌਹਲ,ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਹੋਰ ਸੰਗਤਾ ਹਾਜਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp