ਹੁਸ਼ਿਆਰਪੁਰ ਜਿਲੇ ਵਿੱਚ 1 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 7932 , ਮੌਤਾਂ ਦੀ ਗਿਣਤੀ ਹੋਈ 327
ਹੁਸ਼ਿਆਰਪੁਰ 17 ਜਨਵਰੀ ( ਆਦੇਸ਼ ,ਕਰਨ ):- ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 685 ਨਵੇ ਸੈਪਲ ਲੈਣ ਨਾਲ ਅਤੇ 1127 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 1 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7932 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 262320 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 254131ਸੈਪਲ ਨੈਗਟਿਵ, ਜਦ ਕਿ 1904 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 327 ਹੈ । ਐਕਟਿਵ ਕੇਸਾ ਦੀ ਗਿਣਤੀ 50 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7555 ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 1 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ 1 ਪਾਜੇਟਿਵ ਮਰੀਜ ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp