LATEST BREAKING: ਬੇਹਤਰੀਨ, ਮਨੋਰੰਜਨ ਭਰਪੂਰ ਤੇ ਯਾਦਗਾਰ ਸਾਬਿਤ ਹੋਵੇਗਾ 2 ਫਰਵਰੀ ਨੂੰ ਹੁਸ਼ਿਆਰਪੁਰ ਚ ਲੱਗਣ ਵਾਲਾ ਰੈੱਡ ਕਰਾਸ ਮੇਲਾ

 ਮਨੋਰੰਜਕ ਭਰਪੂਰ ਰੈਡ ਕਰਾਸ ਮੇਲੇ ‘ਚ ਕੀਤੀ ਜਾਵੇ ਵੱਧ ਤੋਂ ਵੱਧ ਸ਼ਿਰਕਤ : ਡਿਪਟੀ ਕਮਿਸ਼ਨਰ
-2 ਫਰਵਰੀ ਨੂੰ ਲੱਗਣ ਵਾਲੇ ਮੇਲੇ ਨੂੰ ਸਫਲ ਬਣਾਉਣ ਲਈ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
-ਕਿਹਾ, ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੋਲੀਥੀਨ ਫਰੀ ਹੋਵੇਗਾ ਰੈਡ ਕਰਾਸ ਮੇਲਾ 
HOSHIARPUR (ADESH PARMINDER SINGH)
ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ੍ਰੀਮਤੀ ਈਸ਼ਾ ਕਾਲੀਆ ਨੇ ਅਪੀਲ ਕਰਦਿਆਂ ਕਿਹਾ ਕਿ 2 ਫਰਵਰੀ ਨੂੰ ਰੋਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਲੱਗਣ ਵਾਲੇ ਮਨੋਰੰਜਕ ਭਰਪੂਰ ਜ਼ਿਲ•ਾ ਰੈਡ ਕਰਾਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕੀਤੀ ਜਾਵੇ। ਉਹ ਅੱਜ ਮੇਲੇ ਨੂੰ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਵਪਾਰਕ ਅਦਾਰਿਆਂ ਵਲੋਂ 30 ਸਟਾਲ ਲਗਾਉਣ ਸਬੰਧੀ ਜਾਣਕਾਰੀ ਪ੍ਰਾਪਤ ਹੋ ਗਈ ਹੈ, ਜਦਕਿ ਹੋਰ ਵੀ ਅਦਾਰਿਆਂ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਸਟਾਲ ਲਗਾਏ ਜਾਣਗੇ, ਜਿਸ ਮੁਤਾਬਕ ਇਹ ਗਿਣਤੀ 50 ਦੇ ਕਰੀਬ ਪਹੁੰਚ ਸਕਦੀ ਹੈ।


ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸਟਾਲ ਲਗਾਉਣ ਲਈ ਜ਼ਿਲ•ਾ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ•ਾਂ ਸਟਾਲ ਲਗਾਉਣ ਵਾਲੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਮੇਂ ਸਿਰ ਸਟਾਲ ਲਗਾਉਣੇ ਯਕੀਨੀ ਬਣਾਏ ਜਾਣ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ•ਾਂ ਕਿਹਾ ਕਿ ਮੇਲੇ ਦੌਰਾਨ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ ਅਤੇ ਦਾਨੀ ਸੱਜਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਜਾ ਰਹੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸਵੀਪ ਤਹਿਤ ਵੀ ਜਾਗਰੂਕਤਾ ਵੰਨਗੀ ਪੇਸ਼ ਕੀਤੀ ਜਾਵੇਗੀ। ਉਨ•ਾਂ ਜ਼ਿਲ•ਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ। ਉਨ•ਾਂ ਮੇਲੇ ਦੌਰਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਨੂੰ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਰੈਡ ਕਰਾਸ ਸੋਸਾਇਟੀ ਵਲੋਂ ਲਗਾਇਆ ਜਾ ਰਿਹਾ ਰੈਡ ਕਰਾਸ ਮੇਲਾ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੋਲੀਥੀਨ ਫਰੀ ਹੋਵੇਗਾ ਅਤੇ ਮੇਲੇ ਦੌਰਾਨ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬਿਲਕੁੱਲ ਨਹੀਂ ਕਰਨ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਮੇਲੇ ਦੌਰਾਨ ਵਾਤਾਵਰਣ ਅਨੁਕੂਲ ਜਿਊਡ ਬੈਗਜ਼ ਦਾ ਸਟਾਲ ਵੀ ਵਿਸ਼ੇਸ਼ ਤੌਰ ‘ਤੇ ਲਗਾਇਆ ਜਾ ਰਿਹਾ ਹੈ। ਮੇਲੇ ਦੌਰਾਨ ਵੱਖ-ਵੱਖ ਲੱਕੀ ਕੂਪਨ ਦੇ ਡਰਾਅ ਵੀ ਕੱਢੇ ਜਾ ਰਹੇ ਹਨ, ਜਿਸ ਵਿੱਚ ਇਕ ਸਕੂਟੀ, 2 ਲੈਪਟਾਪ, 10 ਮੋਬਾਇਲ, 5 ਟੈਬਸ, 10 ਕੈਲਕੁਲੇਟਰ ਅਤੇ 10 ਹੌਟ ਕੇਸ ਸ਼ਾਮਲ ਹਨ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਸਕੱਤਰ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ੍ਰੀ ਨਰੇਸ਼ ਗੁਪਤਾ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਸਰਬਜੀਤ ਸਿੰਘ ਬੈਂਸ, ਜ਼ਿਲ•ਾ ਸਿੱਖਿਆ ਅਫ਼ਸਰ (ਸੈ:) ਸ਼੍ਰੀ ਮੋਹਨ ਸਿੰਘ ਲੇਹਲ, ਐਕਸੀਅਨ ਪਬਲਿਕ ਹੈਲਥ ਸ਼੍ਰੀ ਅਮਰਜੀਤ ਸਿੰਘ, ਡੀ.ਐਫ.ਐਸ.ਸੀ. ਸ਼੍ਰੀਮਤੀ ਸ਼ੀਮਤੀ ਰਜਨੀਸ਼ ਕੌਰ ਤੋਂ ਇਲਾਵਾ ਜ਼ਿਲ•ਾ ਰੈਡ ਕਰਾਸ ਸੋਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

Related posts

Leave a Reply