Lates News :- ਨਸ਼ਿਆਂ ਨੂੰ ਖ਼ਤਮ ਕਰਨ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ

ਨਸ਼ਿਆਂ ਨੂੰ ਖ਼ਤਮ ਕਰਨ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ

ਬਠਿੰਡਾ, 22 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ  ਅਨੁਸਾਰ ਜ਼ਿਲਾ ਪ੍ਰਬੰਧਕੀ ਕੰਪਲੈਕਸ ’ਚ ਸਥਿਤ ਮੈਗਸੀਪਾ ਹਾਲ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਦੀਆਂ ਗਤੀਵਿਧੀਆਂ ਤਹਿਤ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਜਾਣਕਾਰੀ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਅਵਾਸਪ੍ਰੀਤ ਕੌਰ ਨੇ ਸਾਂਝੀ ਕੀਤੀ।

        ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪ੍ਰੋਗਰਾਮ ਨਸ਼ਾ ਮੁਕਤ ਭਾਰਤ ਅਭਿਆਨ ਦੀਆਂ ਚੱਲ ਰਹੀਆਂ ਗਤੀਵਿਧੀਆਂ ਦੇ ਲੜੀ ਦੇ ਰੂਪ ਵਿੱਚ ਹੀ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ 50 ਮਾਸਟਰ ਵਲੰਟੀਅਰ ਨੇ ਹਿੱਸਾ ਲਿਆ। ਜਿਸ ’ਚ ਮਾਸਟਰ ਵਲੰਟੀਅਰ ’ਚ 30 ਔਰਤ ਮਾਸਟਰ ਵਲੰਟੀਅਰ ਹਾਜ਼ਰ ਸਨ। ਪ੍ਰੋਗਰਾਮ ਵਿਚ ਮੌਜੂਦ ਵਲੰਟੀਅਰਜ਼ ਨੇ ਪ੍ਰਣ ਲਿਆ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਉਨਾਂ ਕਿਹਾ ਕਿ ਇਹ ਮੁਹਿੰਮ ਦੇਸ਼ ਦੇ 32 ਰਾਜਾਂ ਦੇ ਵੱਖ-ਵੱਖ ਜ਼ਿਲਿਆਂ ’ਚ ਚੱਲ ਰਹੀ ਹੈ। ਜ਼ਿਲਾ ਬਠਿੰਡਾ ਵਿੱਚ ਵੀ ਇਸੇ ਅਭਿਆਨ ਤਹਿਤ ਆਏ ਦਿਨ ਵੱਖ-ਵੱਖ ਸੈਮੀਨਰ ਕਰਵਾਏ ਜਾ ਰਹੇ ਹਨ ਤਾਂ ਜੋ ਨਸ਼ੇ ਨੂੰ ਜੜੋ ਖਤਮ ਕੀਤਾ ਜਾ ਸਕੇ।

Advertisements

        ਇਸ ਮੌਕੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਸਟੇਟ ਕੁਆਰਡੀਨੇਟਰ ਸ਼੍ਰੀ ਅਵਨੀਤ ਕੁਮਾਰ ਨੇ ਮਾਸਟਰ ਵਲੰਟੀਅਰ ਨੂੰ ਸਿਖਲਾਈ ਦਿੱਤੀ ਤਾਂ ਜੋ ਅੱਗੇ ਜਾ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ ਅਤੇ ਉਨਾਂ ਨੂੰ ਇਸ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢ ਕੇ ਚੰਗੇ ਸਮਾਜ ਦੀ ਸਿਰਜਨ ’ਚ ਆਪਣਾ ਯੋਗਦਾਨ ਪਾਉਣ ਵੱਲ ਪ੍ਰੇਰਿਤ ਕੀਤਾ ਜਾ ਸਕੇ।

Advertisements

        ਪ੍ਰੋਗਰਾਮ ਦੌਰਾਨ ਸਕੱਤਰ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਨੇ ਮਾਸਟਰ ਵਲੰਟੀਅਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨ ਪੀੜੀ ਸਾਡੇ ਦੇਸ਼ ਦਾ ਭਵਿੱਖ ਹਨ। ਉਨਾਂ ਨੂੰ ਨਸ਼ਿਆਂ ਤੋਂ ਗੁਰੇਜ ਕਰਨ ਵੱਲ ਪ੍ਰੇਰਿਤ ਕਰਨਾ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਮੰਤਵ ਹੈ, ਤਾਂ ਜੋ ਸੋਹਣੇ ਤੇ ਨਿਰੋਏ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। ਉਨਾਂ ਮਾਸਟਰ ਵਲੰਟੀਅਰ ਨੂੰ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੇ ਛੱਡ ਕੇ ਰੁਜ਼ਗਾਰ ਤਹਿਤ ਟੂਲ-ਕਿੱਟ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ, ਬਠਿੰਡਾ ਨਾਲ ਸੰਪਰਕ ਕਰ ਸਕਦਾ ਹੈ। ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਤੋਂ ਇਲਾਵਾਂ ਹੋਰ ਪਤਵੰਤੇ ਹਾਜ਼ਰ ਹੋਏ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply