ਜਨਤਕ ਅਤੇ ਜਮੂਹਰੀ ਜਥੇਬੰਦੀਆਂ ਵੱਲੋਂ ਗੁਰਦਾਸਪੁਰ ਸ਼ਹਿਰ ਵਿਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਕੀਤਾ ਮਸ਼ਾਲ ਮਾਰਚ। 26 ਜਨਵਰੀ ਨੂੰ ਕਿਸਾਨ ਸੰਘਰਸ਼ ਲਈ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ।
ਗੁਰਦਾਸਪੁਰ 24 ਜਨਵਰੀ ( ਅਸ਼ਵਨੀ ) :- ਜਨਤਕ ਅਤੇ ਜਮੂਹਰੀ ਜਥੇਬੰਦੀਆਂ ਵੱਲੋਂ ਗੁਰਦਾਸਪੁਰ ਸ਼ਹਿਰ ਵਿਚ ਨਹਿਰੂ ਪਾਰਕ ਵਿਖੇ ਸੰਯੁਕਤ ਕਿਰਸਾਨ ਮੋਰਚਾ ਦੇ ਸੱਦੇ ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਮਸ਼ਾਲ ਮਾਰਚ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਬੁਧੀਜੀਵੀ ਮੁਲਾਜ਼ਮ ਨੌਜਵਾਨ ਵਿਦਿਆਰਥੀ ਅਤੇ ਜਮਹੂਰੀ ਹੱਕਾਂ ਦੇ ਰਾਖੇ ਸ਼ਾਮਲ ਹੋਏ। ਇਸ ਮਸ਼ਾਲ ਮਾਰਚ ਵਿੱਚ ਸ਼ਾਮਲ ਲੋਕਾਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਅਮਰਜੀਤ ਸ਼ਾਸਤਰੀ ਅਧਿਆਪਕ ਆਗੂ ਬਲਵਿੰਦਰ ਕੌਰ ਰਾਵਲਪਿੰਡੀ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਜਗਜੀਵਨ ਲਾਲ ਜਰਨਲ ਸਕੱਤਰ ਅਸ਼ਵਨੀ ਕੁਮਾਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਪਾਲ ਘੁਰਾਲਾ ਸੁਖਦੇਵ ਸਿੰਘ ਬਹਿਰਾਮਪੁਰ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਵੀ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਫਾਸ਼ੀਵਾਦ ਦੇ ਸਿਖਰਾਂ ਨੂੰ ਛੋਹ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਕਾਲੇ ਕਾਨੂੰਨਾਂ ਖਿਲਾਫ਼ ਲੋਕਾਂ ਦੀ ਆਵਾਜ਼ ਨੂੰ ਕੁਚਲਣ ਲਈ ਹਰ ਹਰਬੇ ਵਰਤ ਕੇ ਲੋਕ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਸਵਿਧਾਨਕ ਏਜੰਸੀਆਂ ਦੀ ਦੁਰਵਰਤੋ ਕਰ ਰਹੀ ਹੈ ਜਿਸ ਦੀ ਸਪਸ਼ਟ ਮਿਸਾਲ ਕਿਰਸਾਨ ਮੋਰਚੇ ਵਿਚ ਲੰਗਰ ਦੀ ਸੇਵਾ ਕਰਨ ਵਾਲੇ ਟਰਾਂਸਪੋਰਟ ਸਹੂਲਤਾਂ ਮੁਹੱਈਆ ਕਰਵਾਉਣ ਲਈ ਯੋਗਦਾਨ ਪਾਉਣ ਵਾਲੇ ਅਤੇ ਆਪਣੀ ਸੱਚੀ ਸੁੱਚੀ ਕਿਰਤ ਵਿਚੋਂ ਮਹਾਨ ਗੁਰੂ ਸਾਹਿਬਾਨ ਦੇ ਆਦੇਸ਼ ਅਨੁਸਾਰ ਦਸਵਾਂ ਹਿੱਸਾ ਦਾਨ ਕਰਨ ਵਾਲੇ ਲੋਕਾਂ ਨੂੰ ਅਤਵਾਦੀ ਸੰਗਠਨਾਂ ਵਾਂਗੂੰ ਵਿਵਹਾਰ ਕਰ ਰਹੀ ਹੈ ਜਿਸ ਨੂੰ ਸਮੂਹ ਲੋਕਾਂ ਦੀ ਏਕਤਾ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਇਸ ਮੌਕੇ ਮਜ਼ਦੂਰ ਆਗੂ ਮੇਜਰ ਸਿੰਘ ਕੋਟ ਧੰਦਲ ਪ੍ਰਿੰਸੀਪਲ ਅਮਰਜੀਤ ਸਿੰਘ ਮਨੀ ਬੋਧ ਰਾਜ ਸਟੇਟ ਐਵਾਰਡੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦਾਸਪੁਰ ਡੀ ਟੀ ਐਫ ਪੰਜਾਬ ਗੁਰਦਾਸਪੁਰ ਦੇ ਜਰਨਲ ਸਕੱਤਰ ਗੁਰਦਿਆਲ ਚੰਦ ਸੁਖਜਿੰਦਰ ਸਿੰਘ ਅਮਰਜੀਤ ਸਿੰਘ ਕੋਠੇ ਘੁਰਾਲਾ ਸੁਰਿੰਦਰ ਧਾਰੀਵਾਲ ਭੋਜਾ ਗੁਰਮੀਤ ਕੌਰ ਸਰਵਨ ਸਿੰਘ ਮਰਾੜ੍ਹਾ ਹਰਚਰਨ ਸਿੰਘ ਬਾਬਾ ਨੇ ਸੰਘਰਸ਼ ਨੂੰ ਤਿੱਖਾ ਕਰਨ ਲਈ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਹੋ ਰਹੀ ਟਰੈਕਟਰ ਪਰੇਡ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp