ਅੱਜ ਮਨਾਇਆ ਜਾਵੇਗਾ ਜ਼ਿਲਾ ਪੱਧਰੀ ਰਾਸ਼ਟਰੀ ਵੋਟਰ ਦਿਵਸ-ਡਿਪਟੀ ਕਮਿਸ਼ਨਰ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਕੱਲ੍ਹ 25 ਜਨਵਰੀ ਨੂੰ ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਸਵੇਰੇ 11 ਵਜੇਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜਨਾਬ ਮੁਹੰਮਦ ਇਸ਼ਫਾਕ ਡਿਪਟੀਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਲੇ ਪੱਧਰ ਸਮਾਗਮ ਤੋਂਇਲਾਵਾ ਹਲਕਾ ਪੱਧਰ ਅਤੇ ਪੋਲਿੰਗ ਸਟੇਸ਼ਨਾਂ ਤੇ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ, ਜਿਸ ਵਿਚ ਬੂਥ ਲੈਵਲ ਅਫਸਰਾਂ ਵਲੋਂ ਨਵੇਂ ਬਣੇ ਵੋਟਰਾਂ ਨੂੰਵੋਟਰ ਸ਼ਨਾਖਤੀ ਕਾਰਡ ਅਤੇ ਬੈਜ਼ ਵੰਡੇ ਜਾਣਗੇ। ਉਨਾਂ ਦੱਸਿਆ ਕਿ ਲੋਕਾਂ ਨੂੰ ਵੋਟ ਦੀਮਹੱਤਤਾ ਤੋਂ ਜਾਗਰੂਕ ਕਰਨ ਦੇ ਮੰਤਵ ਨਾਲ ਮੋਬਾਇਲ ਵੈਨ ਸਥਾਨਕ ਪੰਚਾਇਤ ਭਵਨਤੋਂ ਸਵੇਰੇ 10 ਵਜੇ ਰਵਾਨਾ ਕੀਤੀ ਜਾਵੇਗੀ, ਜੋ ਵੱਖ-ਵੱਖ ਸਥਾਨਾਂ ਤੇ ਜਾ ਕੇ ਲੋਕਾਂ ਨੂੰਜਾਗਰੂਕ ਕਰੇਗੀ।
ਉਨਾਂ ਅੱਗੇ ਦੱਸਿਆ ਕਿ ਇਸ ਸਮਾਰੋਹ ਵਿਚ ਲੋਕਾਂ/ ਵੋਟਰਾਂ ਨੂੰ ਚੋਣਾਂਵਿਚ ਵੋਟਾਂ ਪਾਉਣ ਦੇ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ ਵੱਖ-ਵੱਖ ਵਿਦਿਅਕਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਭਾਸ਼ਣ ਦਿੱਤੇ ਜਾਣਗੇ ਅਤੇ ਸਮੂਹ ਵੋਟਰਾਂ /ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਦੀ ਸਹੁੰ ਵੀ ਚੁਕਾਈ ਜਾਵੇਗੀ।
ਇਸ ਤੋ ਇਲਾਵਾ ਜ਼ਿਲੇ ਦੀਆਂ ਸਮੂਹ ਵਿਦਿਅਕ ਸੰਸਥਾਵਾਂ, ਦਫਤਰਾਂ, ਵਿਭਾਗਾਂ ਵਿਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਾਈ ਜਾਵੇਗੀ।ਸਮਾਗਮ ਦੌਰਾਨ ਨਵੇਂ ਬਣੇ ਵੋਟਰਾਂ ਨੂੰ ਸ਼ਨਾਖਤੀ ਕਾਰਡ ਵੀ ਵੰਡੇ ਜਾਣਗੇ। ਕੁਇਜ਼ ਅਤੇਸਵੀਪ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀਕੀਤਾ ਜਾਵੇਗਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp