ਸਮਾਜ ਦੀ ਬਿਹਤਰੀ ਅਤੇ ਵਿਕਾਸ ਲਈ ਬੁੱਧੀਜੀਵ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ -ਚੇਅਰਮੈਨ ਰਮਨ ਬਹਿਲ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 25ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਅਚੀਵਰਜ਼ ਪ੍ਰੋਗਰਾਮ ਵਿਚ ਸ੍ਰੀ ਰਮਨ ਬਹਿਲ, ਚੇਅਰਮੈਨ ਐਸ.ਐਸ.ਐਸ ਬੋਰਡ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਹਰਦੀਪ ਸਿੰਘ ਜਿਲਾ ਸਿੱਖਿਆ ਅਫਸਰ (ਸ), ਸੁਰਜੀਤ ਪਾਲ ਜ਼ਿਲਾ ਸਿੱਖਿਆ (ਪ), ਰਾਜੀਵ ਕੁਮਾਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਅਧਿਆਪਰਕ ਵਿਦਿਆਰਥੀਆਂ, ਜਿਲਾ ਵਾਸੀ ਅਤੇ ਮੀਡੀਆ ਸਾਥੀ ਵਲੋਂ ਵੀਡੀਓ ਕਾਨਫਰੰਸ ਜਰੀਏ ਸ਼ਮੂਲੀਅਤ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਫੇਸਬੁੱਕ ਉੱਪਰ ਲਾਈਵ ਕੀਤਾ ਗਿਆ।
ਵੀਡੀਓ ਕਾਨਫਰੰਸ ਜਰੀਏ ਅਚੀਵਰਜ਼ ਪ੍ਰੋਗਰਾਮ ਵਿਚ ਸ਼ਮੂਲੀਅਤ ਦੌਰਾਨ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਅਚੀਵਰਜ਼ ਪ੍ਰੋਗਰਾਮ ਦੀ ਸਰਾਹਨਾ ਕਰਦਿਆਂ ਅਚਵੀਰਜ਼ ਨੂੰ ਮੁਬਾਰਬਾਦ ਦਿੱਤੀ। ਉਨਾਂ ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਨ ਦੀ ਜ਼ਿਲ੍ਹਾਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਬੋਸ ਨੇ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ ਵੱਡਾ ਰੋਲ ਅਦਾ ਕੀਤਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣਾ ਵੱਡਾ ਯੋਗਦਾਨ ਪਾਇਆ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਉਨਾਂ ਅੱਗੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਮਾਜ ਦੀ ਹੋਰ ਬਿਹਤਰੀ ਤੇ ਵਿਕਾਸ ਲਈ ਪੜ੍ਹੇ-ਲਿਖੇ/ਬੁੱਧਜੀਵ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਦੁਨੀਆਂ ਵਿਚ ਹੋਏ ਸੰਘਰਸ਼ਾਂ ਵਿਚ ਬੁੱਧੀਜੀਵ ਵਰਗ ਦਾ ਬਹੁਤ ਜ਼ਿਆਦਾ ਰੋਲ ਰਿਹਾ ਹੈ,ਇਸ ਲਈ ਸਾਨੂੰ ਅੱਜ ਦੇ ਮਹਾਨ ਦਿਵਸ ਤੇ ਸ੍ਰੀ ਬੋਸ ਜੀ ਦੇ ਦਰਸਾਏ ਮਾਰਗ ਉੱਪਰ ਚੱਲਣ ਦੀ ਜਰੂਰਤ ਹੈ।
ਉਨਾਂ ਨੇ ਅੱਗੇ ਕਿਹਾ ਕਿ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪ੍ਰਸ਼ਾਸ਼ਨ ਵਲੋਂ ਵੱਖ-ਵੱਖ ਖੇਤਰਾਂ ਵਿਚ ਅਹਿਮ ਮੱਲਾਂ ਮਾਰੀਆਂ ਜਾ ਰਹੀਆਂ ਹਨ, ਜੋ ਕਾਬਲੇ ਤਾਰੀਫ ਹਨ। ਉਨਾਂ ਅਚੀਵਰਜ਼ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨਾਂ ਵਲੋਂ ਮਿਹਨਤ ਨਾਲ ਪ੍ਰਾਪਤ ਕੀਤੇ ਮੁਕਾਮ ਤੋ ਨੌਜਵਾਨ ਲੜਕੇ-ਲੜਕੀਆਂ ਨੂੰ ਬਹੁਤ ਪ੍ਰੇਰਨਾ ਮਿਲੇਗੀ। ਉਨਾਂ ਕਿਹਾ ਕਿ ਮਿਹਨਤ, ਲਗਨ ਤੇ ਪ੍ਰੇਰਨਾ ਸਫਲਤਾ ਦੀ ਕੁੰਜੀ ਹੈ ਅਤੇ ਅਸਫਲਤਾ ਵਿਚ ਸਫਲਤਾ ਹਾਸਲ ਕਰਨ ਵਾਲੇ ਲੋਕ ਸਾਡੇ ਰੋਲ ਮਾਡਲ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਮੁੱਖ ਮਹਿਮਾਨ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਅਚੀਵਰਜ਼ ਨੂੰ ਜੀ ਆਇਆ ਆਖਦਿਆਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਲੜਕੀਆਂ/ਔਰਤਾਂ ਨੂੰ ‘ਸੈਲਫ ਡਿਫੈਂਸ’ ਦੀ ਸਿਖਲਾਈ ਪ੍ਰਦਾਨ ਕੀਤੀ ਜਾ ਰਹੀਲਹੈ ਤਾਂ ਜੋਂ ਉਨਾਂ ਦੇ ਆਤਮਵਿਸ਼ਵਾਸ ਵਿਚ ਹੋਰ ਵਾਧਾ ਹੋਵੇ। ਉਨਾਂ ਦੱਸਿਆ ਕਿ ਰਾਜ ਸਰਕਾਰ ਵਲੋਂ ਵੀ ਗੁਰਦਾਸਪੁਰ ਦੀ ਤਰਜ ’ਤੇ ਸੂਬੇ ਭਰ ਅੰਦਰ ਔਰਤਾਂ ਨੂੰ ਸੈਲਫ ਡਿਫੈਂਸ ਦੀ ਸਿਖਲਾਈ ਦੇਣ ਲਈ ਕੱਲ੍ਹ 25 ਜਨਵਰੀ ਤੋਂ ਸੂਬੇ ਭਰ ਵਿਚ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ।
ਉਨਾਂ ਅੱਗੇ ਦੱਸਿਆ ਕਿ ਅਚੀਵਰਜ਼ ਪ੍ਰੋਗਰਾਮ ਦਾ ਮੱਖ ਮੰਤਵ ਜ਼ਿਲੇ ਗੁਰਦਾਸਪਰ ਦੀ ਸਫਲਤਾ, ਕਾਬਲੀਅਤ ਅਤੇ ਹੁਨਰ ਨੂੰ ਜ਼ਿਲਾ ਵਾਸੀਆਂ ਨਾਲ ਰੂਬਰੂ ਕਰਵਾਉਣਾ ਹੈ। ਉਨਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਦਫਤਰ ਡਿਪਟੀ ਕਮਿਸ਼ਨਰ) ਵਿਖੇ ਵੱਡੀਆਂ ਚਾਰ ਡਿਜ਼ੀਟਲ ਸਕਰੀਨਾਂ ਲਗਾਈਆਂ ਗਈਆਂ ਹਨ, ਜਿਨਾਂ ਵਿਚ ਜ਼ਿਲੇ ਦੇ ਸ਼ਹੀਦਾਂ, ਅਚੀਵਰਜ਼, ਜ਼ਿਲੇ ਦੇ ਮੁੱਖ ਸਮਾਰਕ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਜਿਲੇ ਦੇ ਹੁਸ਼ਿਆਰ ਅਤੇ ਕਾਬਲ ਵਿਦਿਆਰਥੀ ਜੋ ਪੜ੍ਹਾਈ, ਖੇਡਾਂ ਜਾਂ ਹੋਰ ਕਿਸੇ ਮੁਕਾਮ ਵਿਚ ਅੱਗੇ ਵੱਧਣਾ ਚਾਹੁੰਦੇ ਹਨ, ਉਨਾਂ ਦੀ ਵਿੱਤੀ ਮਦਦ ਕਰਨ ਲਈ ‘ਗੁਰਦਾਸਪੁਰ ਅਚਵੀਰਜ਼ ਪ੍ਰੋਮੇਸ਼ਨ ਸੁਸਾਇਟੀ ਦਾ ਗਠਨ ਕੀਤਾ ਗਿਆ ਹੈ। ਜਲਦ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਵੈਬਸਾਈਟ ਤਿਆਰ ਕੀਤੀ ਜਾਵੇਗੀ, ਜਿਸ ਵਿਚ ਸਾਰੇ ਅਚਵੀਰਜ਼ ਮੈਨਟਰ (Mentor) ਵਜੋਂ ਸ਼ਾਮਿਲ ਹੋਣਗੇ ਅਤੇ ਮੈਨਟਰਸ਼ਿਪ (Mentorship ) ਰਾਹੀਂ ਵਿਦਿਆਰਥੀਆਂ ਨੂੰ ਵੱਖ ਖੇਤਰਾਂ ਵਿਚ ਅੱਗੇ ਵਧਣ ਲਈ ਜਾਣਕਾਰੀ ਪ੍ਰਦਾਨ ਕਰਨਗੇ।
ਇਸ ਮੌਕੇ ਪਹਿਲੇ ਅਚੀਵਰਜ਼ ਸ੍ਰੀ ਅਸ਼ੋਕ ਕੁਮਾਰ (ਪੀ.ਸੀ.ਐਸ) ਜੋ ਪਿੰਡ ਥਾਣੇਵਾਲ, ਗੁਰਦਾਸਪੁਰ ਦੇ ਵਸਨੀਕ ਹਨ ਨੇ ਦੱਸਿਆ ਕਿ ਮੁੱਢਲੀ ਸਿੱਖਿਆ ਗੁਰਦਾਸਪੁਰ ਤੋਂ ਪ੍ਰਾਪਤ ਕੀਤੀ ਅਤੇ ਬੀ.ਏ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋ ਪਾਸ ਕੀਤੀ। ਉਪਰੰਤ ਸਿਹਤ ਵਿਭਾਗ ਵਿਚ ਕਲਰਕ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਤੇ ਪਦਉੱਨਤ ਹੋ ਕੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਈਆਂ। ਸਰਵਿਸ ਦੌਰਾਨਜ਼ ਪੀ.ਪੀ.ਐਸ.ਸੀ ਦਾ ਇਮਤਿਹਨ ਪਾਸ ਕੀਤਾ ਤੇ ਪੀ.ਐਸ.ਐਸ ਵਜੋਂ ਨਿਯੁਕਤੀ ਹੋਈ। ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਅੰਦਰ ਐਸ.ਡੀ.ਐਮ ਵਜੋ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਹੁਣ ਮੁਕੇਰੀਆਂ (ਹੁਸ਼ਿਆਰਪੁਰ) ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਇਕ ਕਲਰਕ ਵਜੋਂ ਸੇਵਾ ਸ਼ੁਰੂ ਕਰਨੀ ਅਤੇ ਅੱਜ ਪੀ.ਸੀ.ਐਸ ਬਣ ਕੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਇਸ ਮਗਰ ਉਨਾਂ ਵਲੋਂ ਕੀਤੀ ਗਈ ਮਿਹਨਤ ਹੀ ਹੈ। ਉਨਾਂ ਕਿਹਾ ਕਿ ਮਿਹਨਤ ਦਾ ਕੋਈ ਬਦਲ ਨਹੀਂ ਹੈ ਅਤੇ ਅਗਰ ਤੁਹਾਡੇ ਮਨ ਵਿਚ ਕੋਈ ਇੱਛਾ ਹੋਵੇ ਤਾਂ ਉਸਨੂੰ ਮਿਹਨਤ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨਾਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਆਪਣੇ ਆਪ ਵਿਚ ਨਿਵੇਕਲਾ ਉਦਮ ਹੈ, ਜੋ ਗੁਰਦਾਸਪੁਰ ਵਾਸੀਆਂ ਖਾਸਕਰਕੇ ਨੌਜਵਾਨਾਂ ਲਈ ਬੁਹਤ ਲਾਹੇਵੰਦ ਸਾਬਤ ਹੋ ਰਿਹਾ ਹੈ।
ਇਸ ਮੌਕੇ ਦੂਸਰੇ ਅਚਵੀਰਜ਼ ਅਕਾਲਜੋਤ ਕੋਰ (ਬੀ.ਡੀ.ਐਸ), ਬਸੰਤ ਐਵਨਿਊ, ਗੁਰਦਾਸਪੁਰ ਦੀ ਵਸਨੀਕ ਹੈ ਨੇ ਦੱਸਿਆ ਕਿ ਉਸਨੇ ਸਾਲ 2011 ਵਿਚ ਦੱਸਵੀਂ ਜਮਾਤ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰਦਾਸਪੁਰ ਤੋਂ 89 ਫੀਸਦ ਅੰਕ ਲੈ ਕੇ ਪਾਸ ਕੀਤੀ। ਬਾਹਰਵੀਂ ਜਮਾਤ ਗੁਰਦਾਸਪੁਰ ਪਬਲਿਕ ਸਕੂਲ, ਗੁਰਦਾਸਪੁਰ ਤੋਂ 84.5 ਫੀਸਦ ਅੰਕ ਲੈ ਕੇ ਪਾਸ ਕੀਤੀ। ਉਪਰੰਤ ਸਾਲ 2015-20 ਵਿਚ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਡੈਂਟਲ ਸਾਇੰਸਜ਼ ਐਂਡ ਰਿਸਰਚ, ਅੰਮਿ੍ਰਤਸਰ ਤੋਂ ਬੀ.ਡੀ.ਐਸ ਦੀ ਡਿਗਰੀ ਪਾਸ ਕੀਤੀ। ਹੁਣ ਸਿਟੀ ਡੈਂਟਲ ਕਲੀਨਿਕ, ਗੁਰਦਾਸਪੁਰ ਵਿਖੇ ਪਰੈਕਟਿਸ ਕਰ ਰਹੇ ਹਨ। ਉਨਾਂ ਦੱਸਿਆ ਕਿ ਉਸਦਾ ਸੁਪਨਾ ਹੈ ਕਿ ਉਹ ਗੁਰਦਾਸਪੁਰ ਵਿਖੇ ਆਪਣਾ ਡੈਂਟਲ ਹਸਪਤਾਲ ਖੋਲ੍ਹਣ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ। ਉਨਾਂ ਦੱਸਿਆ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਹਰ ਮੰਜਿਲ ਜਿੱਤੀ ਜਾ ਸਕਦੀ ਹੈ ਅਤੇ ਮਿਹਨਤ ਤੇ ਲਗਨ ਨਾਲ ਕੀਤੇ ਗਏ ਹਰ ਕੰਮ ਵਿਚ ਸਫਲਤਾ ਮਿਲਦੀ ਹੈ।ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਪੱਤਰਕਾਰ ਸਾਥੀਆਂ ਵਲੋਂ ਅਚਵੀਰਜ਼ ਨਾਲ ਸਵਾਲ-ਜਵਾਬ ਵੀ ਕੀਤੇ ਗਏ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp