ਸਿਹਤਮੰਦ ਸਮਾਜ ਦੀ ਸਿਰਜਣਾ ਲਈ ਲੜਕੀਆਂ ਨੂੰ ਵੱਧ ਤੋਂ ਵੱਧ ਸਿੱਖਿਆ ਪ੍ਰਦਾਨ ਕਰਵਾਉਣੀ ਚਾਹੀਦੀ ਹੈ-ਜ਼ਿਲ੍ਹਾ ਪ੍ਰੋਗਰਾਮ ਅਫਸਰ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- ਜ਼ਿਲਾ ਪ੍ਰੋਗਰਾਮ ਅਫਸਰ ਅਮਰਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 25 ਜਨਵਰੀ ਨੂੰ ‘ਰਾਸ਼ਟਰੀ ਕੰਨਿਆ ਬਾਲ ਦਿਵਸ’ ਸਥਾਨਕ ਸੁਖਜਿੰਦਰਾ ਕਾਲਜ ਆਫ ਇੰਜੀ. ਆਫ ਟੈਕਨਾਲੋਜੀ ਵਿਖੇ ਦੁਪਹਿਰ ਕਰੀਬ 3 ਵਜੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਵਿਸ਼ੇਸ ਤੋਰ ਤੇ ਸ਼ਿਰਕਤ ਕਰ ਰਹੇ ਹਨ।ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਖੇਡ ਵਿਭਾਗ ਵਲੋਂ ਲੜਕੀਆਂ ਨੂੰ ‘ਸੈਲਫ ਡਿਫੈਂਸ’ ਦੀ ਮੁਫ਼ਤ ਸਿਖਲਾਈ ਪ੍ਰਦਾਨ ਕਰਵਾਈ ਜਾ ਰਹੀ ਹੈ ਤਾਂ ਜੋ ਲੜਕੀਆਂ ਵਿਚ ਹੋਰ ਆਤਮ ਵਿਸ਼ਵਾਸ ਪੈਦਾ ਹੋ ਸਕੇ। ਉਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਵਿੱਚ ਨਾ ਬਰਾਬਰੀ ਅਤੇ ਵਿਤਕਰੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦੇ ਸੰਦੇਸ਼ ਨਾਲ ਕੌਮੀ ਬਾਲੜੀ ਦਿਵਸ ਮਨਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਲੜਕਿਆਂ ਦੀ ਲੋਹੜੀ ਮਨਾਉਣ ਦੀ ਮਿੱਥ ਨੂੰ ਤੋੜਦਿਆਂ ਰਾਜ ਭਰ ਵਿੱਚ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ ਤੇ ਜਿਲੇ ਅੰਦਰ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ।ਉਨਾਂ ਕਿਹਾ ਕਿ ਸਾਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਹੈ ਅਤੇ ਬੱਚੀਆਂ ਨੂੰ ਚੰਗੀ ਪਰਵਰਿਸ਼ ਅਤੇ ਵੱਧ ਤੋਂ ਵੱਧ ਉੱਚ ਸਿੱਖਿਆ ਦੇਣੀ ਚਾਹੀਦੀ ਹੈ, ਤੋ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨਾਂ ਅੱਗੇ ਦੱਸਿਆ ਕਿ 21 ਜਨਵਰੀ ਤੋਂ 26 ਜਨਵਰੀ ਤਕ ਕੰਨਿਆ ਬਾਲ ਹਫਤੇ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ‘ਬੇਟੀ ਬਚਾਓ ਬੇਟੀ ਪੜਾਓ’ ਜਾਗਰੂਕਤਾ ਅਭਿਆਨ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਪੋਸ਼ਣ ਅਭਿਆਨ ਤਹਿਤ ਗਰਭਵਤੀ ਮਤਾਵਾਂ, ਦੁੱਧ ਪਿਲਾਓ ਮਾਵਾਂ ਅਤੇ ਕੇਅਰ ਟੇਕਰਜ਼ ਨੂੰ ਬੱਚਿਆਂ ਦੇ ਪੋਸ਼ਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp